ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਿੰਗਾਈ ਭੱਤੇ ਵਿੱਚ 8 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਮਿਲਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਧਿਆ ਹੋਇਆ ਮਹਿੰਗਾਈ ਭੱਤਾ ਅਕਤੂਬਰ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਨਾਲ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਸੂਬੇ ਦੀ ਪ੍ਰਸ਼ਾਸਨਿਕ ਵਿਵਸਥਾ ਦਾ ਅਹਿਮ ਹਿੱਸਾ ਹਨ ਅਤੇ ਸਰਕਾਰ ਉਨ੍ਹਾਂ ਦੀ ਭਲਾਈ ਅਤੇ ਜਾਇਜ਼ ਮੰਗਾਂ ਪ੍ਰਤੀ ਗੰਭੀਰ ਹੈ।
ਮੀਟਿੰਗ ਦੌਰਾਨ ਮੁਲਾਜ਼ਮਾਂ ਨਾਲ ਸਬੰਧਤ ਕਈ ਹੋਰ ਲੰਬੇ ਸਮੇਂ ਤੋਂ ਚੱਲ ਰਹੇ ਮੁੱਦਿਆਂ ’ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਇਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪ੍ਰੋਬੇਸ਼ਨ ਪੀਰੀਅਡ ਦੌਰਾਨ ਤਨਖਾਹ ਦੀ ਸਮੀਖਿਆ, ਆਸ਼ਾ ਵਰਕਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਸਮੇਤ ਹੋਰ ਮਸਲੇ ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਸਲਿਆਂ ’ਤੇ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਹੱਲ ਲਈ ਅੱਗੇ ਵੀ ਗੱਲਬਾਤ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ ਕਰਨ ਲਈ ਅਕਤੂਬਰ ਦੇ ਪਹਿਲੇ ਹਫ਼ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੁੜ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਗੱਲਬਾਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਮੁਤਾਬਕ ਸਰਕਾਰੀ ਵਿਭਾਗਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਵਿੱਚ ਮੁਲਾਜ਼ਮਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।
ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਸਰਕਾਰ ਅਤੇ ਮੁਲਾਜ਼ਮਾਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਮੀਟਿੰਗ ਦੇ ਸੁਖਾਵੇਂ ਮਾਹੌਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨਾਲ ਜੁੜੇ ਬਾਕੀ ਮਸਲਿਆਂ ਦੇ ਹੱਲ ਲਈ ਵੀ ਸਰਕਾਰ ਵੱਲੋਂ ਗੱਲਬਾਤ ਦਾ ਰਾਹ ਅਪਣਾਇਆ ਜਾਵੇਗਾ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


