ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਉੱਤੇ ਕੀਤੇ ਜਾ ਰਹੇ ਜ਼ਬਰ ਦੇ ਵਿਰੋਧ ਵਿੱਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਿਲਾ ਅੰਮ੍ਰਿਤਸਰ ਦਿਹਾਤੀ ਵੱਲੋਂ ਇੱਕ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਸ਼ੁਰੂ ਹੋਕੇ ਵਾਇਆ ਬਾਈਪਾਸ ਅਟਾਰੀ ਰੋਡ ਇੰਡੀਆ ਗੇਟ ਤੱਕ ਪਹੁੰਚ ਕੇ ਸਮਾਪਤ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੋਟਰਸਾਈਕਲ ਮਾਰਚ ਦੀ ਅਗਵਾਈ ਜਿਲਾ ਅੰਮ੍ਰਿਤਸਰ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਕੀਤੀ ਗਈ। ਮਾਰਚ ਦੀ ਸ਼ੁਰੂਆਤ ਸਮੇਂ ਸੀਨੀਅਰ ਲੀਡਰਸ਼ਿਪ ਵਿੱਚੋਂ ਵਿਸ਼ੇਸ਼ ਤੌਰ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ, ਚਾਚਾ ਕੁਲਵੰਤ ਸਿੰਘ, ਭਾਈ ਹਰਭਜਨ ਸਿੰਘ ਤੁੜ, ਭਾਈ ਪ੍ਰਗਟ ਸਿੰਘ ਮੀਆਂਵਿੰਡ (ਮੁੱਖ ਦਫ਼ਤਰ ਸਕੱਤਰ), ਭਾਈ ਜਤਿੰਦਰ ਸਿੰਘ ਮਹਿਤਾ (ਦਫ਼ਤਰ ਸਕੱਤਰ) ਅਤੇ ਭਾਈ ਸ਼ਮਸ਼ੇਰ ਸਿੰਘ ਪੱਧਰੀ ( ਮੀਡੀਆ ਇੰਚਾਰਜ ) ਮੌਜੂਦ ਰਹੇ। ਜਿਲਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਾਈ ਜਸਕਰਨ ਸਿੰਘ ਰਿਆੜ, ਜਿਲਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾਂ ਨੇ ਇਸ ਰੋਸ ਮਾਰਚ ਦੀ ਅਗਵਾਈ ਕੀਤੀ ਅਤੇ ਹੋਰ ਪਹੁੰਚੇ ਮੁੱਖ ਆਗੂਆਂ ਵਿੱਚ ਭਾਈ ਭੁਪਿੰਦਰ ਸਿੰਘ ਗੱਦਲੀ, ਭਾਈ ਚਮਕੌਰ ਸਿੰਘ ਧੁੰਨ, ਭਾਈ ਸਰਬਜੀਤ ਸਿੰਘ ਖਾਨਪੁਰ, ਭਾਈ ਜੁਗਰਾਜ ਸਿੰਘ ਲਾਲਾ ਨੰਗਲ, ਭਾਈ ਸੁਖਦੇਵ ਸਿੰਘ ਕਾਦੀਆ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਰਸ਼ਪਾਲ ਸਿੰਘ ਸੋਸਣ, ਭਾਈ ਗੁਰਮਿੰਦਰ ਸਿੰਘ ਚਾਵਲਾ, ਭਾਈ ਨਾਥਵਿੰਦਰ ਸਿੰਘ, ਭਾਈ ਸਰਬਜੀਤ ਸਿੰਘ ਬੈਂਕਾ, ਭਾਈ ਮਨਜਿੰਦਰ ਸਿੰਘ ਕਲੇਰ, ਰਾਣਾ ਜੱਲੂਪੁਰ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਪ੍ਰਿਥੀਪਾਲ ਸਿੰਘ, ਭਾਈ ਮਨਜਿੰਦਰ ਸਿੰਘ ਪ੍ਰਿੰਸ, ਭਾਈ ਗੁਰਲਾਲ ਸਿੰਘ ਸਖੀਰਾ, ਭਾਈ ਜਗਨੰਦਨ ਸਿੰਘ, ਭਾਈ ਸਵਰਨ ਸਿੰਘ ਗੋਲਡਨ, ਭਾਈ ਬਲਜੀਤ ਸਿੰਘ ਚਾਟੀਵਿੰਡ, ਭਾਈ ਕੁਲਦਮਨਰੂਪ ਸਿੰਘ, ਭਾਈ ਜੁਗਰਾਜ ਸਿੰਘ ਭੰਗਵਾ, ਭਾਈ ਦਯਾ ਸਿੰਘ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਬਾਬਾ ਜਰਮਨਜੀਤ ਸਿੰਘ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਡਾਕਟਰ ਅਤੁੱਲ ਕੁਮਾਰ, ਭਾਈ ਅਮਰੀਕ ਸਿੰਘ ਬਿੱਟਾ, ਡਾਕਟਰ ਬਰਿੰਦਰਜੀਤ ਸਿੰਘ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਰਨੈਲ ਸਿੰਘ, ਭਾਈ ਕਮਲਜੀਤ ਸੋਹੀ, ਭਾਈ ਬਲਜਿੰਦਰ ਸਿੰਘ ਬਾਜਵਾ, ਭਾਈ ਜਸਪਾਲ ਸਿੰਘ ਬੋਹਲੀਆਂ, ਭਾਈ ਗੁਰਮਿੰਦਰ ਸਿੰਘ ਝੰਡੇਰ, ਭਾਈ ਪ੍ਰਿਤਪਾਲ ਸਿੰਘ ਬੱਲ, ਭਾਈ ਕੁਲਵਿੰਦਰ ਸਿੰਘ ਵਡਾਲੀ, ਜਥੇਦਾਰ ਰਜਿੰਦਰ ਸਿੰਘ ਅਜਨਾਲਾ, ਭਾਈ ਹਰਪ੍ਰੀਤ ਸਿੰਘ, ਬਾਬਾ ਲਖਵਿੰਦਰ ਸਿੰਘ, ਬਾਬਾ ਹਰਪ੍ਰੀਤ ਸਿੰਘ, ਜਗਜੀਤ ਸਿੰਘ ਰਾਮੂਵਾਲ, ਪ੍ਰਿੰਸੀਪਲ ਮੇਜਰ ਸਿੰਘ ਜੀ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਰਹੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਨਾਲ ਹੋ ਰਹੀ ਧੱਕੇਸ਼ਾਹੀ ਬਿਲਕੁਲ ਸਵੀਕਾਰਯੋਗ ਨਹੀਂ ਹੈ ਅਤੇ ਪੰਜਾਬ ਦੀ ਜਨਤਾ ਇਸਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਇਹ ਰੋਸ ਮਾਰਚ ਸਿਰਫ਼ ਇਕ ਸ਼ੁਰੂਆਤ ਹੈ ਅਤੇ ਜੇਕਰ ਸਰਕਾਰ ਨੇ ਆਪਣਾਂ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪਾਰਟੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਹੱਕਾਂ ਅਤੇ ਲੋਕਤੰਤਰਕ ਅਧਿਕਾਰਾਂ ਦੀ ਰੱਖਿਆ ਲਈ ਹਰ ਮੰਚ ‘ਤੇ ਲੜਾਈ ਜਾਰੀ ਰੱਖੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਅੱਗੇ ਨਹੀਂ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


