ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕਰਵਾਈ ਜਾ ਰਹੀ ਦੇਰੀ ਅਤੇ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਸਰਕਾਰੀ ਕੋਠੀਆਂ ਉਤੇ ਹੋਏ ਨਜਾਇਜ ਸਿਆਸੀ ਕਬਜ਼ੇ ਦੇ ਮਸਲੇ ਨੂੰ ਲੈਕੇ ਅਕਾਲੀ ਦਲ
‘ਵਾਰਿਸ ਪੰਜਾਬ ਦੇ’ ਦੇ ਉੱਚ ਪੱਧਰੀ ਵਫ਼ਦ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆਂ ਨੂੰ ਮਿਲਿਆ, ਵਫ਼ਦ ਵਿੱਚ ਪਾਰਟੀ ਦੇ ਸੀਨੀਅਰ ਲੀਡਰ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਵਿਧਾਇਕ, ਭਾਈ ਸਰਬਜੀਤ ਸਿੰਘ ਖਾਲਸਾ ਮੈਬਰ ਪਾਰਲੀਮੈਟ, ਸਰਦਾਰ ਕਾਬਲ ਸਿੰਘ ਕਨਵੀਨਰ ਪਾਰਲੀਮੈਂਟ ਬੋਰਡ ਹਾਜ਼ਰ ਰਹੇ।
ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਕੋਲ ਪਾਰਟੀ ਦੀ ਰਜਿਸਟਰੇਸ਼ਨ ਨੂੰ ਲੈਕੇ ਗਿਣੀ ਮਿਥੀ ਸਾਜਿਸ਼ ਹੇਠ ਪਾਈ ਜਾ ਰਹੀ ਰੁਕਾਵਟ ਤੇ ਸਖ਼ਤ ਸ਼ਬਦਾਂ ਵਿੱਚ ਇਤਰਾਜ਼ ਪ੍ਰਗਟ ਕੀਤਾ। ਸਰਦਾਰ ਇਯਾਲੀ ਨੇ ਕਿਹਾ ਕਿ, ਅੱਜ ਦੇਸ਼ ਦੇ ਕਾਨੂੰਨ ਹੇਠ ਹੋਈਆਂ ਚੋਣਾਂ ਲੜ ਕੇ ਪਾਰਟੀ ਦੇ ਦੋ ਸਾਂਸਦ ਮੈਂਬਰ ਅਤੇ ਉਨ੍ਹਾਂ ਦੇ ਰੂਪ ਵਿੱਚ ਇੱਕ ਵਿਧਾਇਕ ਮੌਜੂਦ ਹਨ। ਇਸ ਦੇ ਬਾਵਜੂਦ ਪਾਰਟੀ ਦੀ ਰਜਿਸਟਰੇਸ਼ਨ ਵਿੱਚ ਜਾਣਬੁੱਝ ਕੇ ਰੁਕਾਵਟਾਂ ਖੜੀਆਂ ਕੀਤੀਆਂ ਜਾ ਰਹੀਆਂ ਹਨ। ੳਨ੍ਹਾਂ ਨੇ ਕਿਹਾ ਕਿ, ਜਿਸ ਕੌਮ ਅਤੇ ਸੂਬੇ ਨੇ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ, ਅੱਜ ਸਾਡੇ ਤੋ ਹੀ ਦੇਸ਼ ਦੀ ਸੁਰੱਖਿਆ ਨੂੰ ਖਤਰੇ ਦਾ ਹਵਾਲਾ ਦੇਕੇ ਬੇਬੁਨਿਆਦ ਸਵਾਲ ਖੜੇ ਕੀਤੇ ਜਾ ਰਹੇ ਹਨ। ਓਹਨਾ ਕਿਹਾ ਕਿ, ਅੱਜ ਸਿੱਖ ਰੈਜੀਮੈਂਟ ਦੇ ਜਵਾਨ ਦੇਸ਼ ਦੀ ਸਰਹੱਦਾਂ ਉਪਰ ਦੇਸ਼ ਦੀ ਰਾਖੀ ਲਈ ਤੈਨਾਤ ਹਨ, ਦੇਸ਼ ਦੀ ਰਾਖੀ ਕਰਦੇ ਸਭ ਤੋ ਵੱਧ ਸ਼ਹਾਦਤਾਂ ਵੀ ਸਿੱਖ ਰੈਜੀਮੈਂਟ ਦੇ ਹਿੱਸੇ ਆਈਆਂ ਹਨ। ਅਜ਼ਾਦੀ ਤੋਂ ਬਾਅਦ ਅਜ਼ਾਦ ਭਾਰਤ ਵਿੱਚ ਹੀ ਦਰਬਾਰ ਸਾਹਿਬ ਤੇ ਹਮਲਾ ਹੋਇਆ, ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ, ਅੱਜ ਤੱਕ ਇਨਸਾਫ ਨਹੀਂ ਮਿਲਿਆ। ਦੇਸ਼ ਨੂੰ ਹਰੀ ਕ੍ਰਾਂਤੀ ਦੇ ਨਾਮ ਹੇਠ ਅੰਨ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਾ ਰਿਹਾ, ਦੇਸ਼ ਨੂੰ ਭੁੱਖ ਮਰੀ ਤੋ ਨਿਜ਼ਾਤ ਪੰਜਾਬ ਨੇ ਦਿਵਾਈ ਪਰ ਸਵਾਲ ਸਾਡੇ ਤੇ ਹੀ ਚੁੱਕੇ ਜਾ ਰਹੇ ਹਨ।
ਸਰਦਾਰ ਇਯਾਲੀ ਨੇ ਕਿਹਾ ਕਿ, ਅਸੀ ਸੰਵਿਧਾਨ ਅਤੇ ਕਾਨੂੰਨ ਦੇ ਦਾਇਰੇ ਹੇਠ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ, ਕੋਈ ਵੀ ਕਾਨੂੰਨ ਇਜਾਜਤ ਨਹੀਂ ਦਿੰਦਾ ਕਿ, ਕਾਨੂੰਨੀ ਜਾਮੇ ਹੇਠ ਫਰਕ ਕੀਤਾ ਜਾਵੇ। ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣਾ, ਕਾਨੂੰਨ ਹੇਠ ਹੀ ਬੇਇਨਸਾਫ਼ੀ ਹੈ।ਸਰਦਾਰ ਇਯਾਲੀ ਨੇ ਕਿਹਾ ਕਿ, ਅਜਿਹੇ ਵਿੱਚ ਸਾਡੀ ਪਾਰਟੀ ਨੂੰ ਰਜਿਸਟਰੇਸ਼ਨ ਵਿੱਚ ਦੇਰੀ ਕਰਵਾਉਣਾ ਅਤੇ ਅੜਿੱਕਾ ਪਾਉਣਾ, ਇਹ ਸਰਾਸਰ ਕਾਨੂੰਨੀ ਅਤੇ ਸੰਵਿਧਾਨਿਕ ਬੇਇਨਸਾਫ਼ੀ ਹੈ।
ਚੰਡੀਗੜ੍ਹ ਸਥਿਤ ਪੰਜਾਬ ਦੀ ਸਰਕਾਰੀ ਕੋਠੀਆਂ ਤੇ ਹੋ ਚੁੱਕੇ ਸਿਆਸੀ ਕ?ਬਜ਼ੇ ਦੇ ਮਾਮਲੇ ਨੂੰ ਉਠਾਉਦੇ ਹੋਏ ਸਰਦਾਰ ਇਯਾਲੀ ਨੇ ਕਿਹਾ ਕਿ, ਅੱਜ ਪੰਜਾਬ ਦੇ ਵਸੀਲਿਆਂ ਦੀ ਖੁੱਲੀ ਲੁੱਟ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ, ਭ੍ਰਿਸ਼ਟਾਚਾਰ ਦੇ ਨਾਮ ਹੇਠ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਤੋ ਵੱਧ ਭ੍ਰਿਸ਼ਟਾਚਾਰੀ ਨਿਕਲੀ। ਅੱਜ ਦੇ ਪੰਜਾਬ ਦੇ ਵਿੱਤੀ ਵਸੀਲਿਆਂ ਨੂੰ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਲੀਡਰ ਹਰ ਪਹਿਲੂ ਤੋਂ ਲੁੱਟ ਰਹੇ ਹਨ। ਪੰਜਾਬ ਦੀਆਂ ਸਰਕਾਰੀ ਕੋਠੀਆਂ ਤੇ ਸਿਆਸੀ ਕ?ਬਜ਼ੇ ਦੀ ਜਾਂਚ ਕੀਤੀ ਜਾਵੇ ਅਤੇ ਪੰਜਾਬ ਦੇ ਵਸੀਲਿਆਂ ਦੀ ਅੰਨੀ ਲੁੱਟ ਤਰੁੰਤ ਬੰਦ ਕੀਤੀ ਜਾਵੇ। ਇਸ ਦੇ ਨਾਲ ਹੀ ਸਰਦਾਰ ਇਯਾਲੀ ਨੇ ਕਿਹਾ ਕਿ, ਬੀਤੇ ਦਿਨ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੀਬੀਆਈ ਜਾਂਚ ਦੇ ਆਦੇਸ਼ ਦੇਣਾ, ਸਾਬਿਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੋਂ ਲੈਕੇ ਮੁੱਖ ਮੰਤਰੀ ਦਫ਼ਤਰ ਤੱਕ ਲੁੱਟ ਦਾ ਕੇਂਦਰ ਬਣ ਚੁੱਕੇ ਹਨ ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


