ਅਕਾਲੀ ਦਲ “ਵਾਰਿਸ ਪੰਜਾਬ ਦੇ”ਵੱਲੋਂ ਅੱਜ ਫਰੀਦਕੋਟ ਦੀ ਦਾਣਾ ਮੰਡੀ ਵਿਖੇ “2027 ਹੋਂਦ ਦੀ ਲੜਾਈ”ਦੇ ਨਾਅਰੇ ਹੇਠ ਕੀਤੀ ਗਈ ਵਿਸ਼ਾਲ ਸਿਆਸੀ ਕਾਨਫਰੰਸ ਨੇ ਮਾਲਵੇ ਦੀ ਸਿਆਸਤ ਦੇ ਸਮੀਕਰਨ ਬਦਲ ਦਿੱਤੇ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਆਪ ਮੁਹਾਰੇ ਪਹੁੰਚੀ ਸੰਗਤ, ਮਹਿਲਾਵਾਂ ਦੀ ਵੱਡੀ ਸ਼ਮੂਲੀਅਤ, ਨੌਜਵਾਨਾਂ ਦੇ ਜੋਸ਼ ਅਤੇ ਸ਼ਹਿਰੀ ਖੇਤਰ ਦੀਆਂ ਨਾਮਵਰ ਸ਼ਖ਼ਸੀਅਤਾਂ ਦੀ ਹਾਜ਼ਰੀ ਨੇ ਸਪੱਸ਼ਟ ਸੰਕੇਤ ਦਿੱਤਾ ਕਿ ਪੰਜਾਬ ਦੀ ਸਿਆਸਤ ਵਿੱਚ ਨਵੀਂ ਅਤੇ ਜਵਾਬਦੇਹ ਲੀਡਰਸ਼ਿਪ ਦੀ ਮੰਗ ਮਜ਼ਬੂਤ ਹੋ ਰਹੀ ਹੈ। ਫਰੀਦਕੋਟ ਤੋਂ ਵਿਧਾਨ ਸਭਾ ਚੋਣਾਂ 2027 ਲਈ ਬਿਗੁਲ ਵਜਾਉਂਦਿਆਂ ਅਕਾਲੀ ਦਲ “ਵਾਰਿਸ ਪੰਜਾਬ ਦੇ”ਦੀ ਲੀਡਰਸ਼ਿਪ ਨੇ ਪੰਜਾਬ ਦੀ ਹੋਂਦ, ਨੌਜਵਾਨੀ ਦੀ ਸੁਰੱਖਿਆ, ਨਸ਼ਿਆਂ ਦੇ ਖਾਤਮੇ, ਉਦਯੋਗਿਕ ਵਿਕਾਸ, ਰੁਜ਼ਗਾਰ ਅਤੇ ਪੰਥਕ ਮਸਲਿਆਂ ਨੂੰ ਆਪਣੀ ਸਿਆਸੀ ਲੜਾਈ ਦੇ ਕੇਂਦਰੀ ਮੁੱਦੇ ਵਜੋਂ ਉਭਾਰਿਆ। ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਫਰੀਦਕੋਟ ਦੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ ਦਲ “ਵਾਰਿਸ ਪੰਜਾਬ ਦੇ”ਦਾ ਮੁੱਖ ਏਜੰਡਾ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨਾ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਣਾ ਇੱਕ ਗੰਭੀਰ ਸਮਾਜਿਕ ਅਤੇ ਸਿਆਸੀ ਚਿੰਤਾ ਦਾ ਵਿਸ਼ਾ ਹੈ। ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਖ਼?ਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਜਲੀਲ ਕਰਨ ਦੀ ਬਜਾਏ ਸਰਕਾਰ ਨੂੰ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਵਾਪਰੀਆਂ ਘਟਨਾਵਾਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ 2027 ਸਿਰਫ਼ ਸੱਤਾ ਹਾਸਲ ਕਰਨ ਦੀ ਸਿਆਸੀ ਲੜਾਈ ਨਹੀਂ, ਸਗੋਂ ਪੰਜਾਬ ਦੀ ਹੋਂਦ ਅਤੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ। ਜੇਕਰ ਅਸੀਂ ਆਪਣੀ ਨੌਜਵਾਨ ਪੀੜ੍ਹੀ ਅਤੇ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੀ ਹੋਂਦ ਦੀ ਰਾਖੀ ਲਈ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ। ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਪੰਜਾਬ ਅਤੇ ਦੇਸ਼ ਦੀ ਸਿਆਸਤ ਨੂੰ ਨਵੀਂ ਦਿਸ਼ਾ ਦਿੱਤੀ ਹੈ। ਅੱਜ ਦੇ ਵਿਸ਼ਾਲ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਫਰੀਦਕੋਟ ਦੀ ਸੰਗਤ ਪੰਥਕ ਸੋਚ ਅਤੇ ਜਵਾਬਦੇਹ ਸਿਆਸਤ ਦੇ ਹੱਕ ਵਿੱਚ ਆਪਣਾ ਫ਼ੈਸਲਾ ਕਰਨ ਲਈ ਤਿਆਰ ਹੈ।ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਫਰੀਦਕੋਟ ਜ਼ਿਲ੍ਹੇ ਨੇ ਕਈ ਵੱਡੇ ਸਿਆਸੀ ਆਗੂ ਅਤੇ ਮੁੱਖ ਮੰਤਰੀ ਪੈਦਾ ਕੀਤੇ ਹਨ, ਪਰ ਇਸ ਦੇ ਬਾਵਜੂਦ ਜ਼ਿਲ੍ਹੇ ਨੂੰ ਵੱਡੇ ਉਦਯੋਗਾਂ ਅਤੇ ਰੁਜ਼ਗਾਰ ਦੇ ਲੋੜੀਂਦੇ ਮੌਕੇ ਨਹੀਂ ਮਿਲ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ “ਵਾਰਿਸ ਪੰਜਾਬ ਦੇ”ਦੀ ਸਰਕਾਰ ਬਣਨ ’ਤੇ ਫਰੀਦਕੋਟ ਨੂੰ ਉਦਯੋਗਿਕ ਪੱਖੋਂ ਮਜ਼ਬੂਤ ਬਣਾਇਆ ਜਾਵੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹ ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸੰਗਤ ਦੀ ਬੇਨਤੀ ਲੈ ਕੇ ਪਹੁੰਚੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥਕ ਸਿਆਸਤ ਇੱਕ ਨਵੇਂ ਦੌਰ ਵਿੱਚੋਂ ਗੁਜ਼ਰ ਰਹੀ ਹੈ। ਲੋਕਾਂ ਦੀ ਨਵੀਂ ਅਤੇ ਭਰੋਸੇਮੰਦ ਲੀਡਰਸ਼ਿਪ ਦੀ ਭਾਲ ਨੇ ਸਾਬਿਤ ਕਰ ਦਿੱਤਾ ਹੈ ਕਿ ਜਵਾਬਦੇਹੀ ਦੀ ਸਿਆਸਤ ਨੇ ਜਨਮ ਲੈ ਲਿਆ ਹੈ। ਸਰਦਾਰ ਇਯਾਲੀ ਨੇ ਕਿਹਾ ਕਿ ਅਕਾਲੀ ਦਲ “ਵਾਰਿਸ ਪੰਜਾਬ ਦੇ”ਫਰੀਦਕੋਟ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ’ਤੇ ਜਿੱਤ ਹਾਸਲ ਕਰੇਗਾ। ਜੈਤੋ ਤੋਂ ਹਲਕਾ ਇੰਚਾਰਜ ਬੀਬੀ ਸੰਦੀਪ ਕੌਰ ਨੇ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਵੱਡੀ ਗਿਣਤੀ ਵਿੱਚ ਪਹੁੰਚੀ ਮਹਿਲਾ ਸ਼ਕਤੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਇਕੱਠ ਵਿੱਚ ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੀ ਨਾਰੀ ਸ਼ਕਤੀ ਵੀ ਪੰਜਾਬ ਦੇ ਭਵਿੱਖ ਅਤੇ ਨਵੀਂ ਸਿਆਸੀ ਦਿਸ਼ਾ ਬਾਰੇ ਆਪਣੀ ਭੂਮਿਕਾ ਨਿਭਾਉਣ ਲਈ ਤਿਆਰ ਹੈ। ਕੋਟਕਪੂਰਾ ਤੋਂ ਹਲਕਾ ਇੰਚਾਰਜ ਭਾਈ ਰਛਪਾਲ ਸਿੰਘ ਸੋਸ਼ਣ ਨੇ ਕਿਹਾ ਕਿ ਕੋਟਕਪੂਰਾ ਨੂੰ ਉਦਯੋਗਿਕ ਪੱਖੋਂ ਮਜ਼ਬੂਤ ਬਣਾਉਣ ਲਈ ਹਲਕਾ ਪੱਧਰ ’ਤੇ ਵੱਖਰਾ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਦੀ ਦਾਣਾ ਮੰਡੀ ਅਤੇ ਫੋਕਲ ਪੁਆਇੰਟ ਨੂੰ ਉਦਯੋਗ ਅਤੇ ਵਿਕਾਸ ਦੇ ਪੱਖੋਂ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਮੌਜੂਦਾ ਸਰਕਾਰ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਬਹੁਤ ਉਮੀਦਾਂ ਸਨ, ਪਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਸਰਕਾਰ ਨਾਕਾਮ ਰਹੀ ਹੈ।
ਫਰੀਦਕੋਟ ਤੋਂ ਹਲਕਾ ਇੰਚਾਰਜ ਭਾਈ ਦਲੇਰ ਸਿੰਘ ਡੋਡ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਦਾ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਇਸ ਗੰਭੀਰ ਸੰਕਟ ਨਾਲ ਨਜਿੱਠਣ ਲਈ ਸਰਕਾਰ ਨੂੰ ਪ੍ਰਭਾਵਸ਼ਾਲੀ ਨੀਤੀ ਬਣਾਉਣੀ ਚਾਹੀਦੀ ਹੈ।
ਉਨ੍ਹਾਂ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ, ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਉਪਰੰਤ ਮੈਡੀਕਲ ਕਾਲਜ ਸਮੇਤ ਸਰਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਜਥੇਦਾਰ ਲਖਬੀਰ ਸਿੰਘ ਰਾਈਆਂ ਵਾਲੇ ਦੇ ਧਰਮ ਪਤਨੀ ਸੁਰਿੰਦਰ ਕੌਰ ਭਰਾਤਾ ਕੁਲਦੀਪ ਸਿੰਘ ਸਪੁੱਤਰ ਸਿਮਰਜੀਤ ਸਿੰਘ ਰਾਈਆਂ ਵਾਲਾ ਦਵਿੰਦਰ ਸਿੰਘ ਪਟੇਲ ਆਕਲੀ ਵਾਰਿਸ ਪੰਜਾਬ ਵਿੱਚ ਸ਼ਾਮਿਲ ਹੋਏ ਇਸ ਮੌਕੇ ਜਗਜੀਵਨ ਸਿੰਘ ਹਰਦਿਆਲਿਆਣਾ ਸਾਬਕਾ ਚੇਅਰਮੈਨ ਅਕਾਲੀ ਦਲ ਵਾਰਸ ਪੰਜਾਬ ਸ਼ਾਮਿਲ ਹੋਏ ਪਰਮਜੀਤ ਸਿੰਘ ਕਿਲੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਾਰਸ ਪੰਜਾਬ ਚ ਸ਼ਾਮਿਲ ਹੋਏ। ਇਸ ਮੌਕੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ, ਬਾਬੂ ਸਿੰਘ ਬਰਾੜ ਮੈਂਬਰ ਪਾਰਲੀਮੈਂਟ ਬੋਰਡ, ਲੱਖਾ ਸਿੰਘ ਸਿਧਾਣਾ ਹਲਕਾ ਇੰਚਾਰਜ ਮੌੜ, ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਨਛੱਤਰ ਸਿੰਘ, ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਕਰਮਜੀਤ ਸਿੰਘ, ਫਿਰੋਜ਼ਪੁਰ ਦਿਹਾਤੀ ਤੋਂ ਡਾਕਟਰ ਅਵਤਾਰ ਸਿੰਘ, ਫਿਰੋਜ਼ਪੁਰ ਸ਼ਹਿਰੀ ਤੋਂ ਹਲਕਾ ਇੰਚਾਰਜ ਗੁਰਚਰਨ ਸਿੰਘ ਸੰਘਾ, ਸਰਦਾਰ ਮਨਪ੍ਰੀਤ ਸਿੰਘ ਭੋਲੂਵਾਲਾ ਅਤੇ ਸਰਦਾਰ ਕਾਕਾ ਸਿੰਘ ਬਰਾੜੌ ਤੇਜਿੰਦਰ ਸਿੰਘ ਮਚਾਕੀ ਹਰਬੰਸ ਸਿੰਘ ਫੌਜੀ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਸੋਨੂ ਸਾਦਕ ਰਘਬੀਰ ਸਿੰਘ ਹੱਸਣ ਭੱਟੀ ਅਮਰੀਕ ਸਿੰਘ ਭੋਲੂਵਾਲਾ ਜਸਵੀਰ ਜੱਸੀ ਜਸਵੰਤ ਸਿੰਘ ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਸਿਰਸੜੀ ਬਲਵਿੰਦਰ ਸਿੰਘ ਰੋਡੇ ਸੁਰਜੀਤ ਸਿੰਘ ਰਾਈਆਂ ਵਾਲਾ ਫਰੀਦਕੋਟ ਮੀਡੀਆ ਸਲਾਹਕਾਰ ਨੇ ਵੀ ਸੰਬੋਧਨ ਕੀਤਾ। ਕਾਨਫਰੰਸ ਦੌਰਾਨ ਆਗੂਆਂ ਨੇ ਪੰਜਾਬ ਦੇ ਹੱਕਾਂ ਦੀ ਰਾਖੀ, ਨਸ਼ਿਆਂ ਦੇ ਖਾਤਮੇ, ਨੌਜਵਾਨਾਂ ਦੇ ਭਵਿੱਖ, ਉਦਯੋਗਿਕ ਵਿਕਾਸ ਅਤੇ ਜਵਾਬਦੇਹ ਸਿਆਸਤ ਲਈ ਸਾਂਝੇ ਸੰਘਰਸ਼ ਦਾ ਸੱਦਾ ਦਿੱਤਾ। ਵਿਸ਼ਾਲ ਇਕੱਠ ਨੇ ਅਕਾਲੀ ਦਲ “ਵਾਰਿਸ ਪੰਜਾਬ ਦੇ”ਦੀ ਸਿਆਸੀ ਸਰਗਰਮੀ ਨੂੰ ਮਾਲਵੇ ਵਿੱਚ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


