ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਖਰੜ ਦੇ ਪਿੰਡ ਰਡਿਆਲਾ ਵਿਖੇ ਜਿਲਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਦੇਸੂ ਮਾਜਰਾ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਦੌਰਾਨ ਪ੍ਰਧਾਨ ਦੇਸੂ ਮਾਜਰਾ ਤੇ ਸੀਨੀਅਰ ਆਗੂ ਰਮਨਜੀਤ ਸਿੰਘ ਨੇ ਪਾਰਟੀ ਨੀਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ ਦੀ ਅੱਗ ਨਾਲ ਜਲ ਰਿਹਾ ਹੈ ਜਿਸ ਕਾਰਨ ਰੋਜ ਚੋਰੀਆਂ ਤੇ ਕਤਲ ਆਮ ਹੋ ਰਹੇ ਹਨ। ਇਸ ਸਬੰਧੀ ਸਿਆਸੀ ਪਾਰਟੀਆਂ ਨੂੰ ਕੋਈ ਚਿੰਤਾ ਨਹੀਂ ਹੈ, ਕਿਉਂਕਿ ਇਹ ਸਭ ਕੁਝ ਸਿਆਸਤਦਾਨਾਂ ਦੀ ਨਾਕਾਰਤਮਕ ਸੋਚ ਦਾ ਹੀ ਕਾਰਨ ਹੈ। ਇਸ ਲਈ ਵਾਰਿਸ ਪੰਜਾਬ ਦਾ ਮੁੱਖ ਟੀਚਾ ਹੀ ਨੌਜਵਾਨੀ ਨੂੰ ਬਚਾਉਣਾ ਤੇ ਪੰਜਾਬ ਨੂੰ ਸੋਹਣਾ ਬਣਾਉਣਾ ਹੈ। ਜਿਸ ਲਈ 2027 ਵਿੱਚ ਵਾਰਿਸ ਪੰਜਾਬ ਦੀ ਸਰਕਾਰ ਬਣਾਉਣੀ ਸਾਰਿਆਂ ਲਈ ਜਰੂਰੀ ਫਰਜ ਬਣ ਜਾਂਦਾ ਹੈ।
ਮੀਟਿੰਗ ਵਿੱਚ ਵੱਧ ਤੋਂ ਵੱਧ ਮੋਹਤਬਰਾਂ ਤੇ ਨੌਜਵਾਨਾਂ ਨੇ ਪਾਰਟੀ ਵਿੱਚ ਸਾਮਿਲ ਹੋਣ ਦਾ ਵੀ ਐਲਾਨ ਕੀਤਾ। ਇਸ ਮੌਕੇ ਪਾਰਟੀ ਜਿਲਾ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਦੇਸੂ ਮਾਜਰਾ, ਸੀ. ਮੀਤ ਪ੍ਰਧਾਨ ਗਗਨਦੀਪ ਸਿੰਘ ਸਕਰੁੱਲਾਪੁਰ ਤੇ ਚੰਨਾ ਦਾਓ ਮਾਜਰਾ ਸਮੇਤ ਪਿੰਡ ਦੇ ਨੰਬੜਦਾਰ ਮੱਘਰ ਸਿੰਘ , ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਆਜਾਦ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਅਤੇ ਨੌਜਵਾਨ ਆਗੂ ਸੁਖਚੈਨ ਸਿੰਘ ਮਾਵੀ ਅਤੇ ਹੋਰ ਪਿੰਡ ਵਾਸੀ ਵੀ ਮੌਜੂਦ ਸਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


