ਮੋਹਕਮ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਅਕਾਲੀ ਦਲ ਸਰਕਾਰ ਬਨਣ ਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਰਜਕਾਲ ਦੀ ਪੜਤਾਲ ਕਰਵਾਈ ਜਾਵੇਗੀ। ਅੱਜ ਅਨੇਕਾ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋ ਬਾਅਦ ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹਰ ਵਰਗ ਦੀਆਂ ਸਮਸਿਆਵਾਂ ਦਾ ਹਲ ਕਢਣ ਲਈ ਹਰ ਵਰਗ ਦੇ ਨਾਲ ਮੁਲਾਕਾਤ ਕਰਦੇ, ਉਨਾਂ ਦੀਆਂ ਮੁਸ਼ਕਿਲਾਂ ਸਮਝਦੇ ਤੇ ਹਲ ਕਰਦੇ ਸਨ। ਅੱਜ ਪੰਜਾਬ ਦੇ ਵਖ ਵਖ ਮਹਿਕਮਿਆਂ ਵਿਚ ਕੰਮ ਕਰਦੇ ਮੁਲਾਜਮ ਮੁੱਖ ਮੰਤਰੀ ਨੂੰ ਆਪਣੀਆਂ ਮਸ਼ਕਿਲਾਂ ਦਸਣ ਲਈ ਤਰਸ ਗਏ ਹਨ ਪਰ ਸੁਣਵਾਈ ਹੀ ਨਹੀ ਹੈ। ਸਰਕਾਰੀ ਸਹੂਲਤਾਂ ਮੁਲਾਜਮਾਂ ਕਾਰਨ ਮਿਲ ਰਹੀਆਂ ਹਨ। ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੇ ਕਮਿਸ਼ਨ ਦੀ ਹਦਾਇਤਾਂ ਮੁਤਾਬਿਕ ਮੁਲਾਜਮਾਂ ਨੂੰ ਤਨਖਾਹਾਂ ਦਿੱਤੀਆਂ ਜਾਂਦੀਆਂ ਰਹੀਆਂ। ਉਨਾਂ ਕਿਹਾ ਕਿ ਅੱਜ ਪੁਲਿਸ ਦਾ ਡਰ ਦਿਖਾ ਕੇ ਮੁਲਾਜਮਾਂ ਦੀ ਅਵਾਜ ਬੰਦ ਕੀਤੀ ਜਾ ਰਹੀ ਹੈ। ਸ੍ਰ ਬਾਦਲ ਨੇ ਕਿਹਾ ਕਿ ਇਹ ਪੰਜਾਬ ਹੈ ਤੇ ਪੰਜਾਬੀ ਕਿਸੇ ਤੋ ਡਰਨ ਵਾਲੇ ਨਹੀ ਹਨ। ਉਨਾਂ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡੀਏ ਦੇਣ ਦੀ ਹਦਾਇਤ ਵੀ ਕੀਤੀ ਹੈ ਫਿਰ ਵੀ ਮੌਜੂਦਾ ਸਰਕਾਰ ਦੇ ਕੰਨ ਤੇ ਜੂ ਨਹੀ ਸਰਕੀ ਤੇ ਮਾਨਯੋਗ ਕੋਰਟ ਨੂੰ ਕਿਹਾ ਹੈ ਕਿ ਅਸੀ ਵਿਆਜ ਦੇਣ ਲਈ ਤਿਆਰ ਹਾਂ। ਇਹ ਅਦਾਲਤੀ ਆਦੇਸ਼ਾਂ ਦੀ ਤੌਹੀਨ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਰਚ ਤੇ ਚੋਣਾ ਲੜਣ ਦੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ। ਸ੍ਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਨੇ ਇਕ ਬਲਾਤਕਾਰੀ ਨੂੰ ਛੁਡਾਉਣ ਲਈ ਪੰਜ ਕਰੋੜ ਰੁਪਏ ਰਿਸ਼ਵਤ ਲਈ ਹੈ ਉਹ ਕਿਸ ਮੂੰਹ ਨਾਲ ਪੰਜਾਬ ਦੀਆਂ ਧੀਆਂ ਭੈਥਣਾਂ ਨੂੰ ਸੁਰਖਿਅਤ ਕਰਨ ਦੀ ਗਲ ਕਰ ਰਿਹਾ ਹੈ। ਇਸ ਸਰਕਾਰ ਦੇ ਕਾਰਜਕਾਲ ਵਿਚ ਹਰ ਮਹਿਕਮਾਂ ਭ੍ਰਿਸ਼ਟਾਚਾਰ ਦਾ ਕੇਂਦਰ ਬਣਿਆ ਹੋਇਆ ਹੈ।ਉਨਾਂ ਕਿਹਾ ਕਿ ਹੁਣ ਪੰਜਾਬੀ ਸੁਚੇਤ ਹੋ ਚੁੱਕੇ ਹਨ ਤੇ ਸਰਕਾਰ ਦੀਆਂ ਗਲਾਂ ਵਿਚ ਨਹੀ ਆੳਣਗੇ।ਇਸ ਤੋ ਪਹਿਲਾਂ ਸਰਕਾਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੱਥਾ ਟੇਕਿਆ। ਇਸ ਮੌਕੇ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਨੇ ਸ੍ਰ ਬਾਦਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸ਼’ੋ੍ਰਮਣੀ ਕਮੇਟੀ ਦੇ ਸਕੱਛਰ ਬਲਵਿੰਦਰ ਸਿੰਘ ਕਾਹਲਵਾਂ ਤੇ ਮੈਨੇਜਰ ਮੇਜਰ ਸਿੰਘ ਵੀ ਹਾਜਰ ਸਨ।
Breaking News
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
- नई शिक्षा नीति भारत को विश्व गुरु बनाने का दस्तावेज : शिक्षा मंत्री महीपाल ढांडा
- कांग्रेस सरकार ने 10 साल में केवल 86 हजार सरकारी नौकरियां जबकि बीजेपी की सरकार में 2 लाख से अधिक नौकरी दी : सीएम नायब सिंह सैनी


