Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ : ਅਰਵਿੰਦ ਕੇਜਰੀਵਾਲ
    Punjab

    ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ : ਅਰਵਿੰਦ ਕੇਜਰੀਵਾਲ

    July 21, 20266 Mins Read
    Share Facebook Twitter Telegram Email WhatsApp

    ਹੁਸ਼ਿਆਰਪੁਰ ਦੇ ਤਲਵਾੜਾ ਵਿਖੇ ’ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ ’ਤੀਰਥ ਯਾਤਰਾ’ ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ। ਅਗਸਤ ਮਹੀਨੇ ਤੋਂ ਪੰਜਾਬ ਸਰਕਾਰ ਖਾਟੂ ਸ਼ਿਆਮ ਜੀ-ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ ਕਰੇਗੀ। ਇਨ੍ਹਾਂ ਤਿੰਨਾਂ ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਖੁੱਲ੍ਹੇਗੀ, ਜਿਸ ਤਹਿਤ ਸਰਕਾਰ ਡੇਢ ਲੱਖ ਸ਼ਰਧਾਲੂਆਂ ਨੂੰ ‘ਦਰਸ਼ਨ’ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
    ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਭਗਵੰਤ ਮਾਨ ਸਰਕਾਰ ਦੀ ਮੁਫ਼ਤ ’ਤੀਰਥ ਯਾਤਰਾ’ ਯੋਜਨਾ ਮੌਜੂਦਾ ਸਮੇਂ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਜਾਂਦੀ ਹੈ, ਜਿਸ ਵਿੱਚ ਏ.ਸੀ. ਬੱਸਾਂ, ਹੋਟਲਾਂ, ਖਾਣੇ ਅਤੇ ਹੋਰ ਪ੍ਰਬੰਧਾਂ ਦਾ ਸਾਰਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ। ਹੁਣ ਇਸ ਯੋਜਨਾ ਦਾ ਤਿੰਨ ਨਵੇਂ ਰੂਟਾਂ ਨਾਲ ਵਿਸਥਾਰ ਕੀਤਾ ਗਿਆ ਹੈ। ਹੁਣ ਬੱਸਾਂ ਸਾਲਾਸਰ ਜੀ-ਖਾਟੂ ਸ਼ਿਆਮ ਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਵੀ ਚੱਲਣਗੀਆਂ। ਇਨ੍ਹਾਂ ਤਿੰਨਾਂ ਨਵੇਂ ਰੂਟਾਂ ਲਈ ਰਜਿਸਟ?ਰੇਸ਼ਨ ਅਗਸਤ ਵਿੱਚ ਸ਼ੁਰੂ ਹੋਵੇਗੀ ਅਤੇ ਸਰਕਾਰ ਡੇਢ ਲੱਖ ਸ਼ਰਧਾਲੂਆਂ ਨੂੰ ’ਦਰਸ਼ਨ’ ਕਰਵਾਏਗੀ।’
    ਔਰਤਾਂ ਲਈ ਵਿੱਤੀ ਸਹਾਇਤਾ ਬਾਰੇ ਬੋਲਦਿਆਂ ’ਆਪ’ ਸੁਪਰੀਮੋ ਨੇ ਕਿਹਾ, ‘ਜਿਨ੍ਹਾਂ ਔਰਤਾਂ ਨੇ ਆਪਣੀ ਰਜਿਸਟ?ਰੇਸ਼ਨ ਮੁਕੰਮਲ ਹੋਣ ਦੇ ਬਾਵਜੂਦ ਅਜੇ ਤੱਕ ਖਾਤਿਆਂ ਵਿੱਚ ਪੈਸੇ ਪ੍ਰਾਪਤ ਨਹੀਂ ਕੀਤੇ ਹਨ, ਉਨ੍ਹਾਂ ਨੂੰ 1 ਅਗਸਤ ਨੂੰ 3,000 ਮਿਲਣਗੇ, ਜਿਸ ਵਿੱਚ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੇ ਪੈਸੇ ਇਕੱਠੇ ਸ਼ਾਮਲ ਹੋਣਗੇ। ਐਸ.ਸੀ. ਭਾਈਚਾਰੇ ਦੀਆਂ ਔਰਤਾਂ ਨੂੰ 4,500 ਮਿਲਣਗੇ। ਪਹਿਲੀ ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 32 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਟ?ਰਾਂਸਫਰ ਕੀਤੇ ਸਨ ਅਤੇ ਪਹਿਲੀ ਅਗਸਤ ਨੂੰ 50 ਲੱਖ ਤੋਂ ਵੱਧ ਔਰਤਾਂ ਨੂੰ ਇਹ ਲਾਭ ਮਿਲੇਗਾ।’
    ਸਰਕਾਰ ਇਨ੍ਹਾਂ ਲੋਕ-ਪੱਖੀ ਸਕੀਮਾਂ ਲਈ ਫੰਡ ਕਿਵੇਂ ਜੁਟਾ ਰਹੀ ਹੈ, ਇਸ ਬਾਰੇ ਸਪੱਸ਼ਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ, ‘ਸਰਕਾਰ ਕੋਲ ਇੰਨਾ ਪੈਸਾ ਇਸ ਲਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਇਮਾਨਦਾਰ ਹਨ। ਪੰਜਾਬ ਦੇ ਪਿਛਲੇ ਹਰ ਮੁੱਖ ਮੰਤਰੀ ’ਤੇ ਦੋਸ਼ ਲੱਗੇ ਅਤੇ ਪੰਜ ਸਾਲ ਪੂਰੇ ਕਰਨ ਤੋਂ ਬਾਅਦ ਇਹ ਸਾਹਮਣੇ ਆਉਂਦਾ ਸੀ ਕਿ ਉਨ੍ਹਾਂ ਦੀਆਂ ਪਤਨੀਆਂ ਅਤੇ ਬੱਚਿਆਂ ਨੇ ਪੈਸਾ ਲੁੱਟਿਆ ਹੈ। ਪਰ ਅੱਜ ਤੱਕ ਭਗਵੰਤ ਮਾਨ, ਉਨ੍ਹਾਂ ਦੇ ਪਰਿਵਾਰ ਜਾਂ ਉਨ੍ਹਾਂ ਦੇ ਕਿਸੇ ਵੀ ਮੰਤਰੀ ’ਤੇ ਇੱਕ ਰੁਪਏ ਦਾ ਵੀ ਦੋਸ਼ ਨਹੀਂ ਲੱਗਿਆ। ਭਗਵੰਤ ਮਾਨ ਸਭ ਤੋਂ ਇਮਾਨਦਾਰ ਮੁੱਖ ਮੰਤਰੀ ਹਨ। ਅਜਿਹਾ ਮੁੱਖ ਮੰਤਰੀ ਨਾ ਕਦੇ ਹੋਇਆ ਹੈ ਅਤੇ ਨਾ ਕਦੇ ਹੋਵੇਗਾ।’
    ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਹੋਏ ਬਦਲਾਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ‘ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਲੋਕਾਂ ਦੇ ਬਿਜਲੀ ਦੇ ਬਿੱਲ ਕਈ ਹਜ਼ਾਰ ਰੁਪਏ ਆਉਂਦੇ ਸਨ। ਪਰ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਭਗਵੰਤ ਮਾਨ ਸਰਕਾਰ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦੇ ਕਵਰ ਵਾਲਾ ਸਿਹਤ ਬੀਮਾ ਵੀ ਦਿੱਤਾ ਹੈ ਅਤੇ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਮਿਲਣੇ ਸ਼ੁਰੂ ਹੋ ਗਏ ਹਨ।’
    ਅੰਮ੍ਰਿਤਸਰ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਦਾ ਹਵਾਲਾ ਦਿੰਦੇ ਹੋਏ ’ਆਪ’ ਮੁਖੀ ਨੇ ਕਿਹਾ, ‘ਅੰਮ੍ਰਿਤਸਰ ਭਗਵਾਨ ਵਾਲਮੀਕਿ ਮੰਦਰ ਦੀ ਧਰਤੀ ਹੈ, ਜਿੱਥੇ ਰਾਮਾਇਣ ਲਿਖੀ ਗਈ ਸੀ, ਜਿੱਥੇ ਮਾਤਾ ਸੀਤਾ ਰਹਿੰਦੇ ਸਨ, ਜਿੱਥੇ ਲਵ ਕੁਸ਼ ਦਾ ਜਨਮ ਹੋਇਆ ਸੀ ਅਤੇ ਜਿੱਥੇ ਲਵ ਕੁਸ਼ ਨੇ ਅਸ਼ਵਮੇਧ ਘੋੜਾ ਰੋਕਿਆ ਸੀ। ਸਰਕਾਰ ਨੇ ਹੁਣ ਭਗਵਾਨ ਵਾਲਮੀਕਿ ਮੰਦਰ ਦੇ ਨਾਲ ਲੱਗਦੀ ਜਗ੍ਹਾ ’ਤੇ ਮਾਤਾ ਸੀਤਾ ਅਤੇ ਲਵ ਕੁਸ਼ ਨੂੰ ਸਮਰਪਿਤ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਬਣਾਉਣ ਦਾ ਫੈਸਲਾ ਕੀਤਾ ਹੈ।’
    ਸੂਬੇ ਭਰ ਵਿੱਚ ਧਾਰਮਿਕ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ, ‘ਪੰਜਾਬ ਦੇ ਸਾਰੇ 22 ਸ਼ਹਿਰਾਂ ਵਿੱਚ ’ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਵਰਗੇ ਭਜਨ ਸੰਧਿਆ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਇੱਕ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਵਜੋਂ ਵਿਕਸਤ ਕਰਨ ਲਈ ?80 ਕਰੋੜ ਖਰਚ ਰਹੇ ਹਨ, ਜੋ 30 ਸਤੰਬਰ ਤੱਕ ਮੁਕੰਮਲ ਹੋ ਜਾਵੇਗਾ। ਉਸ ਤੋਂ ਬਾਅਦ ਸਾਰਿਆਂ ਨੂੰ ਦਰਸ਼ਨਾਂ ਲਈ ਜਾਣਾ ਚਾਹੀਦਾ ਹੈ। ਕਾਲੀ ਮਾਤਾ ਦਾ ਆਸ਼ੀਰਵਾਦ ਲੈਣ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।’
    ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਇਸ ਪਵਿੱਤਰ ਅਸਥਾਨ ’ਤੇ ਆ ਕੇ ਇਸ ਮੁਕੱਦਸ ਸਮਾਗਮ ਵਿੱਚ ਹਿੱਸਾ ਲੈ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਇਸ ਇਕੱਠ ਵਿੱਚ ਹਾਜ਼ਰ ਹੋਣਾ ਅਤੇ ਮਨੁੱਖਤਾ, ਏਕਤਾ ਤੇ ਪਿਆਰ ਦਾ ਸੰਦੇਸ਼ ਫੈਲਾਉਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਨੂੰ ਖੁਸ਼ੀ ਹੈ ਕਿ ਤੁਸੀਂ ਸਾਰੇ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੇ ਹੋ।”
    ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦਾ ਬੇਅੰਤ ਪਿਆਰ ਅਤੇ ਅਸੀਸਾਂ ਸੂਬਾ ਸਰਕਾਰ ਨੂੰ ਹੋਰ ਵੀ ਵੱਧ ਉਤਸ਼ਾਹ ਅਤੇ ਵਚਨਬੱਧਤਾ ਨਾਲ ਉਨ੍ਹਾਂ ਦੀ ਸੇਵਾ ਕਰਨ ਦਾ ਭਰੋਸਾ ਦਿੰਦੀਆਂ ਹਨ। ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ ਜਿੱਥੇ ਨਫ਼ਰਤ ਦੇ ਬੀਜ ਨੂੰ ਛੱਡ ਕੇ ਹਰ ਬੀਜ ਪੁੰਗਰ ਸਕਦਾ ਹੈ। ਸਾਡੇ ਸੂਬੇ ਵਿੱਚ ਏਕਤਾ ਦਾ ਜਜ਼ਬਾ ਇੰਨਾ ਮਜ਼ਬੂਤ ਹੈ ਕਿ ਲੋਕ ਹਰ ਤਿਉਹਾਰ ਮਿਲ-ਜੁਲ ਕੇ ਮਨਾਉਂਦੇ ਹਨ।”
    ਉਨ੍ਹਾਂ ਕਿਹਾ, “ਪੰਜਾਬ ਹਮੇਸ਼ਾ ਹੀ ਫਿਰਕੂ ਸਦਭਾਵਨਾ ਦੀ ਭਾਵਨਾ ਰੱਖਣ ਵਾਲਾ ਸੂਬਾ ਰਿਹਾ ਹੈ। ਵੰਡ ਪਾਉਣ ਵਾਲੀਆਂ ਤਾਕਤਾਂ ਇੱਥੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਇਹ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ, ਪਰ ਹਰ ਧਰਮ ਦੇ ਲੋਕ ਇਸ ਵਿੱਚ ਹਿੱਸਾ ਲੈ ਰਹੇ ਹਨ, ਜੋ ਕਿ ਪੰਜਾਬ ਦੀ ਅਸਲ ਭਾਵਨਾ ਨੂੰ ਦਰਸਾਉਂਦਾ ਹੈ।”
    ਭਗਵੰਤ ਸਿੰਘ ਮਾਨ ਨੇ ਦੱਸਿਆ, “1 ਜੁਲਾਈ ਤੋਂ ’ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਹਰ ਯੋਗ ਔਰਤ 1,000 ਰੁਪਏ ਪ੍ਰਤੀ ਮਹੀਨਾ ਜਦੋਂ ਕਿ ਅਨੁਸੂਚਿਤ ਜਾਤੀਆਂ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ। ਇਹ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾ ਰਹੀ ਹੈ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਤਹਿਤ ਯੋਗ ਹਨ। ਪੰਜਾਬ ਦੀਆਂ ਲਗਭਗ 97% ਔਰਤਾਂ ਇਸ ਸਕੀਮ ਦਾ ਲਾਭ ਉਠਾ ਰਹੀਆਂ ਹਨ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਰੱਖੇ ਹਨ।”
    ਇੱਕ ਹੋਰ ਵੱਡੇ ਉਪਰਾਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ ’ਤੇ ਅਪਗ੍ਰੇਡ ਕੀਤਾ ਜਾਵੇਗਾ। ਇਸ ਹਸਪਤਾਲ ਨੂੰ ਪੀ.ਜੀ.ਆਈ. ਦੀ ਤਰਜ਼ ’ਤੇ ਵਿਕਸਤ ਕਰਨਾ ਮੇਰਾ ਸੁਪਨਾ ਹੈ ਕਿਉਂਕਿ ਆਧੁਨਿਕ ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਸੀਂ ਇਸ ਹਸਪਤਾਲ ਵਿੱਚ ਨਵੀਨਤਮ ਡਾਕਟਰੀ ਉਪਕਰਣ ਮੁਹੱਈਆ ਕਰਵਾਵਾਂਗੇ ਅਤੇ ਮਾਹਰ ਡਾਕਟਰ ਤਾਇਨਾਤ ਕਰਾਂਗੇ। ਇਸ ਦੀ ਇਮਾਰਤ ਬਹੁਤ ਖੂਬਸੂਰਤ ਹੈ, ਪਰ ਜਦੋਂ ਤੱਕ ਇਹ ਆਧੁਨਿਕ ਮਸ਼ੀਨਾਂ ਅਤੇ ਯੋਗ ਡਾਕਟਰਾਂ ਨਾਲ ਲੈਸ ਨਹੀਂ ਹੁੰਦੀ, ਉਦੋਂ ਤੱਕ ਇਹ ਆਪਣੇ ਅਸਲ ਮਕਸਦ ਨੂੰ ਪੂਰਾ ਨਹੀਂ ਕਰ ਸਕਦੀ।”

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.