ਕਬਰਵਾਲਾ, ਪੱਕੀ ਟਿੱਬੀ ਅਤੇ ਗੁਰੂਸਰ ਜੋਧਾ ਇਲਾਕਿਆਂ ਦੇ ਕਈ ਪਿੰਡਾਂ ਵਿੱਚ ਅਚਾਨਕ ਲੱਗੀ ਭਿਆਨਕ ਅੱਗ ਨੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਅੱਗ ਕਾਰਨ ਲੱਗਭਗ 400 ਏਕੜ ਤੋਂ ਵੱਧ ਰਕਬੇ ’ਤੇ ਖੜੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ, ਜਿਸ ਨਾਲ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ। ਜਾਣਕਾਰੀ ਮੁਤਾਬਕ ਅੱਗ ਨੇ ਕੁਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਧਾਰ ਲਿਆ। ਹਾਲਾਂਕਿ ਅੱਗ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਪਰ ਤੇਜ਼ ਹਵਾ ਅਤੇ ਗਰਮੀ ਕਾਰਨ ਇਸ ਦੇ ਤੇਜ਼ੀ ਨਾਲ ਫੈਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਕੇ ’ਤੇ ਮੌਜੂਦ ਕਿਸਾਨਾਂ ਨੇ ਹੌਂਸਲਾ ਦਿਖਾਉਂਦੇ ਹੋਏ ਇਕੱਠੇ ਹੋ ਕੇ ਟਰੈਕਟਰਾਂ, ਪਾਣੀ ਦੇ ਟੈਂਕਰਾਂ ਅਤੇ ਹੋਰ ਸਾਧਨਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਲੰਬੀ ਜਦੋਜਹਿਦ ਤੋਂ ਬਾਅਦ ਅੱਗ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ। ਕਬਰਵਾਲਾ ਦੇ ਸਰਪੰਚ ਸਰਵਣ ਸਿੰਘ ਨੇ ਦੱਸਿਆ ਕਿ ਜੇਕਰ ਕਿਸਾਨ ਸਮੇਂ ਸਿਰ ਇਕੱਠੇ ਨਾ ਹੁੰਦੇ ਤਾਂ ਨੁਕਸਾਨ ਹੋਰ ਵੀ ਵੱਧ ਸਕਦਾ ਸੀ। ਪ੍ਰਭਾਵਿਤ ਕਿਸਾਨਾਂ ਨੇ ਸਰਕਾਰ ਕੋਲੋਂ ਜਲਦ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੇ ਨੁਕਸਾਨ ਦੀ ਭਰਪਾਈ ਕਰ ਸਕਣ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


