ਤਖ਼ਤ ਸ੍ਰੀ ਸਚਖੰਡ ਹਜ਼ੂਰ ਸਾਹਿਬ ਦੇ ਪ੍ਰਬੰਧ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਦਰਮਿਆਨ ਮਹਾਰਾਸ਼ਟਰ ਸਰਕਾਰ ਵੱਲੋਂ 26 ਅਕਤੂਬਰ 2026 ਨੂੰ ਜਾਰੀ ਨੋਟੀਫਿਕੇਸ਼ਨ ਨੇ ਸਿੱਖ ਸੰਗਤ ਵਿੱਚ ਨਵੀਂ ਉਮੀਦ ਜਗਾਈ ਹੈ। ਮੁੰਬਈ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਦੀ ਪੁਰਾਣੀ ਵਿਵਸਥਾ ਬਹਾਲ ਕਰਨ ਦਾ ਫੈਸਲਾ ਸਿੱਖ ਸੰਗਤ ਦੇ ਹੱਕਾਂ ਅਤੇ ਧਾਰਮਿਕ ਸੰਸਥਾਵਾਂ ਦੀ ਖੁਦਮੁਖਤਿਆਰੀ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ।ਤਖ਼ਤ ਸ੍ਰੀ ਹਜ਼ੂਰ ਸਾਹਿਬ ਪੂਰੇ ਸਿੱਖ ਪੰਥ ਦੀ ਆਸਥਾ, ਇਤਿਹਾਸ ਅਤੇ ਗੌਰਵ ਦਾ ਕੇਂਦਰ ਹੈ। ਇਸ ਲਈ ਇਸ ਪਵਿੱਤਰ ਅਸਥਾਨ ਦਾ ਪ੍ਰਬੰਧ ਅਜਿਹੇ ਨੁਮਾਇੰਦਿਆਂ ਦੇ ਹੱਥਾਂ ਵਿੱਚ ਹੋਣਾ ਚਾਹੀਦਾ ਹੈ, ਜੋ ਸਿੱਖ ਧਾਰਮਿਕ ਮਰਿਆਦਾ, ਪਰੰਪਰਾਵਾਂ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹੋਣ।ਜਾਣਕਾਰੀ ਅਨੁਸਾਰ, 8 ਮਾਰਚ 2019 ਨੂੰ ਗਠਿਤ ਕੀਤੇ ਗਏ ਬੋਰਡ ਨੂੰ ਪ੍ਰਭਾਵਹੀਣ ਕਰ ਦਿੱਤਾ ਗਿਆ ਹੈ, ਜਦਕਿ 29 ਜੂਨ 2022 ਨੂੰ ਇਸ ਨੂੰ ਰੱਦ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਵਾਪਸ ਲੈ ਲਿਆ ਗਿਆ ਹੈ। ਇਸ ਫੈਸਲੇ ਨਾਲ ਸਿੱਖ ਨੁਮਾਇੰਦਗੀ ਵਾਲੀ ਪ੍ਰਬੰਧਕੀ ਵਿਵਸਥਾ ਨੂੰ ਮੁੜ ਕੰਮ ਕਰਨ ਦਾ ਮੌਕਾ ਮਿ?ਲਆ ਹੈ।ਪਿਛਲੇ ਸਮੇਂ ਦੌਰਾਨ ਤਖ਼ਤ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲਅੰਦਾਜ਼ੀ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਕਈ ਵਾਰ ਇਤਰਾਜ਼ ਪ੍ਰਗਟਾਏ ਗਏ ਸਨ। ਸੰਗਤ ਦਾ ਮੰਨਣਾ ਹੈ ਕਿ ਗੁਰਦੁਆਰਾ ਪ੍ਰਬੰਧ ਸਿਰਫ਼ ਪ੍ਰਸ਼ਾਸਕੀ ਅਤੇ ਵਿੱਤੀ ਪ੍ਰਬੰਧਨ ਤੱਕ ਸੀਮਤ ਨਹੀਂ, ਸਗੋਂ ਇਸ ਵਿੱਚ ਧਾਰਮਿਕ ਮਰਿਆਦਾ, ਸੇਵਾ ਭਾਵਨਾ ਅਤੇ ਪਰੰਪਰਾਵਾਂ ਦੀ ਪਾਲਣਾ ਵੀ ਸਭ ਤੋਂ ਮਹੱਤਵਪੂਰਨ ਹੈ।ਇਸ ਪੂਰੇ ਘਟਨਾਕ੍ਰਮ ਵਿੱਚ ਬਾਵਾ ਗੁਰਿੰਦਰ ਸਿੰਘ ਦੀ ਭੂਮਿਕਾ ਵਿਸ਼ੇਸ਼ ਮਹੱਤਵ ਰੱਖਦੀ ਹੈ। ਗੁਰਦੁਆਰਾ ਬੋਰਡ ਵਿੱਚ ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਨਿਭਾ ਰਹੇ ਬਾਵਾ ਗੁਰਿੰਦਰ ਸਿੰਘ ਦੇ ਮੋਢਿਆਂ ’ਤੇ ਚੇਅਰਮੈਨ ਸ ਭੁਪਿੰਦਰ ਸਿੰਘ ਮਿਨਹਾਸ ਦੇ ਅਕਾਲ ਚਲਾਣੇ ਤੋਂ ਬਾਅਦ ਪ੍ਰਬੰਧ ਦੀ ਅਹਿਮ ਜ਼ਿੰਮੇਵਾਰੀ ਆ ਗਈ ਹੈ। ਹੁਣ ਉਨ੍ਹਾਂ ਕੋਲ ਤਖ਼ਤ ਸਾਹਿਬ ਦੀਆਂ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਸੰਗਤ ਦੀਆਂ ਉਮੀਦਾਂ ’ਤੇ ਖਰਾ ਉਤਰਨ ਦਾ ਮਹੱਤਵਪੂਰਨ ਮੌਕਾ ਹੈ।ਬਾਵਾ ਗੁਰਿੰਦਰ ਸਿੰਘ ਦੀਆਂ ਪੰਥ ਪ੍ਰਤੀ ਸੇਵਾਵਾਂ ਅਤੇ ਸਮਰਪਣ ਦੀ ਭਾਵਨਾ ਨੂੰ ਦੇਖਦਿਆਂ ਸੰਗਤ ਵੱਲੋਂ ਉਨ੍ਹਾਂ ਤੋਂ ਕਾਫ਼ੀ ਉਮੀਦਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕਾਇਮ ਰੱਖਦਿਆਂ ਆਧੁਨਿਕ ਪ੍ਰਬੰਧਕੀ ਲੋੜਾਂ ਨੂੰ ਪੂਰਾ ਕਰਨਾ ਹੋਵੇਗੀ।ਮਹਾਰਾਸ਼ਟਰ ਸਰਕਾਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਉਪਰੰਤ ਜਾਰੀ ਨੋਟੀਫਿਕੇਸ਼ਨ ਨੂੰ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹੁਣ ਬਹਾਲ ਹੋਏ ਬੋਰਡ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਸੰਗਤ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦਿਆਂ ਪ੍ਰਬੰਧਕੀ ਪਾਰਦਰਸ਼ਤਾ ਅਤੇ ਸੇਵਾ ਦੇ ਨਵੇਂ ਮਿਆਰ ਸਥਾਪਿਤ ਕਰੇ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


