ਸਾਬਕਾ ਕੇਂਦਰੀ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਲੋਕ ਸਭਾ ਮੈਂਬਰ ਅਨੁਰਾਗ ਠਾਕੁਰ ਦਾ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ’ਤੇ ਪਹੁੰਚਣ ’ਤੇ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਵੱਲੋਂ ਆਪਣੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪਤਵੰਤੇ ਅਤੇ ਭਾਜਪਾ ਆਗੂ ਵੀ ਮੌਜੂਦ ਰਹੇ।
ਅਨੁਰਾਗ ਠਾਕੁਰ ਨਾਲ ਮੁਲਾਕਾਤ ਦੌਰਾਨ ਐਡਵੋਕੇਟ ਅਰਵਿੰਦ ਮਿੱਤਲ ਨੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਲੋਕਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਅਨੁਰਾਗ ਠਾਕੁਰ ਨੂੰ ਜਾਣੂ ਕਰਵਾਇਆ ਗਿਆ।
ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਨੈਣਾ ਦੇਵੀ ਹਲਕੇ ਤੋਂ ਵਿਧਾਇਕ ਰਣਧੀਰ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਅਨੁਰਾਗ ਠਾਕੁਰ ਨੇ ਅਰਵਿੰਦ ਮਿੱਤਲ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਮੁਲਾਕਾਤ ਕਰਦਿਆਂ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।
ਜ਼ਿਕਰਯੋਗ ਹੈ ਕਿ ਅਨੁਰਾਗ ਠਾਕੁਰ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਖੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦਾ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ’ਤੇ ਪਹੁੰਚਣ ’ਤੇ ਸਥਾਨਕ ਆਗੂਆਂ ਅਤੇ ਸਮਰਥਕਾਂ ਵੱਲੋਂ ਸਵਾਗਤ ਕੀਤਾ ਗਿਆ।
ਇਸ ਮੌਕੇ ਤਿਲਕਰਾਜ ਸ਼ਰਮਾ, ਕਲਭੂਸ਼ਣ ਪੁਰੀ ਨੰਗਲ, ਪੰਕਜ ਖੰਨਾ, ਹਰੀਸ਼, ਮਹੰਤ ਲਕਸ਼ਮਣ ਦਾਸ, ਕੈਪਟਨ ਤਰਸੇਮ ਲਾਲ ਮਹਿੰਦਲੀ, ਸੀਤਾ ਰਾਮ ਨਾਰਡ, ਕ੍ਰਿਸ਼ਨ ਲਾਲ ਦੋਲੋਵਾਲ, ਅਮਨ ਸ਼ਰਮਾ, ਕਰਮ ਚੰਦ ਪਹਾੜਪੁਰ, ਗੁਲਜ਼ਾਰੀ ਲਾਲ ਸਮਲਾਹ, ਕੈਪਟਨ ਬਲਵੀਰ ਸਿੰਘ, ਸੰਜੂ ਮਹਿਤਾ, ਰਵੀ ਦੱਤ ਗੋਲਣੀ, ਜੀਤਰਾਮ ਬੇਲਾ ਧਿਆਨੀ, ਪ੍ਰੇਮ ਕੁਮਾਰ ਸੁਖਸਾਲ ਸਮੇਤ ਹੋਰ ਪਤਵੰਤੇ ਅਤੇ ਸਾਥੀ ਹਾਜ਼ਰ ਸਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


