ਆਪਣੀ ਸਰਕਾਰ ਦੇ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੀ ਮੰਗ ’ਤੇ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਹੈ, ਜਿਸ ਨਾਲ ਇਹ ਮੁੜ ਸਪੱਸ਼ਟ ਹੁੰਦਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਨਹੀਂ ਹੋ ਜਾਂਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਸਰਕਾਰ ਸਭ ਤੋਂ ਸਖ਼ਤ ਕਦਮ ਚੁੱਕਣ ਤੋਂ ਵੀ ਪਿੱਛੇ ਨਹੀਂ ਹਟੇਗੀ, ਅਤੇ ਜਦੋਂ ਰਾਜ ਦੇ ਬੱਚਿਆਂ ਦੇ ਭਵਿੱਖ ਦੀ ਗੱਲ ਹੋਵੇ ਤਾਂ ਕਿਸੇ ਵੀ ਕਾਰਵਾਈ ਤੋਂ ਪਾਸਾ ਨਹੀਂ ਵੱਟਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਅਸੀਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਰ ਸਮੇਂ ਮਜ਼ਬੂਤੀ ਨਾਲ ਖੜ੍ਹੇ ਹਾਂ। ਪਰਿਵਾਰ ਦੀ ਮੰਗ ਦਾ ਸਤਿਕਾਰ ਕਰਦਿਆਂ ਅਸੀਂ ਇਹ ਮਾਮਲਾ ਸੀਬੀਆਈ ਨੂੰ ਸੌਂਪ ਰਹੇ ਹਾਂ। ਨਸ਼ਾ ਤਸਕਰਾਂ ਵਿਰੁੱਧ ਸਾਡੀ ਲੜਾਈ ਆਖ਼ਰੀ ਅੰਜਾਮ ਤੱਕ ਜਾਰੀ ਰਹੇਗੀ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜੋ ਵੀ ਸਖ਼ਤ ਕਦਮ ਜ਼ਰੂਰੀ ਹੋਣਗੇ, ਅਸੀਂ ਪਿੱਛੇ ਨਹੀਂ ਹਟਾਂਗੇ।’
ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, ‘ਭਗਵੰਤ ਮਾਨ ਸਰਕਾਰ ਵੱਲੋਂ ਇਹ ਇੱਕ ਵੱਡਾ ਕਦਮ ਹੈ। ਪਰਿਵਾਰ ਦੀ ਮੰਗ ’ਤੇ ਮਾਮਲੇ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਫ਼ੈਸਲਾ ਲਿਆ ਗਿਆ ਹੈ। ਜਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਲੜਾਈ ਹਰ ਕੀਮਤ ’ਤੇ ਜਿੱਤੀ ਜਾਣੀ ਚਾਹੀਦੀ ਹੈ।’
ਇਸ ਦੌਰਾਨ, ਸੀਨੀਅਰ ਆਪ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਇਸ ਨੂੰ ਮੁੱਦਾ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ, ਸਾਡੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਹੈ। ਅੱਜ ਸਵੇਰੇ, ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨਾਲ ਜੁੜੇ ਮਾਮਲੇ ਨੂੰ ਸੀਬੀਆਈ ਨੂੰ ਸੌਂਪਣ ਦੇ ਫ਼ੈਸਲੇ ਬਾਰੇ ਜਾਣੂ ਕਰਵਾਇਆ। ਇਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਸੀ। ਹੁਣ ਇਸ ਕੇਸ ਨੂੰ ਸੀਬੀਆਈ ਨੂੰ ਤਬਦੀਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ,’।
ਦੂਜੇ ਪਾਸੇ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇਗੀ। ਇਸ ਸਮੇਂ ਅਸੀਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੇ ਹਾਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਨਸ਼ਾ ਤਸਕਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਜਾਰੀ ਹੈ। ਨਸ਼ਾ ਵਪਾਰ ਨੂੰ ਜੜ੍ਹੋਂ ਪੁੱਟਣਾ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਉਮੀਦ ਅਤੇ ਬਿਹਤਰ ਭਵਿੱਖ ਦੇਣਾ ਹੀ ਸਾਡਾ ਸੰਕਲਪ
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


