ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਅੱਜ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ, ਲੈਂਡ ਪੂਲਿੰਗ ਨੀਤੀ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਲਹਿਰਾ ਬੇਗਾ ਟੋਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ਾ ਨੂੰ ਟੋਲ-ਮੁਕਤ ਰੱਖਿਆ ਗਿਆ, ਜਿਸ ਕਾਰਨ ਆਉਣ-ਜਾਣ ਵਾਲੇ ਵਾਹਨ ਚਾਲਕਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਣ ਦੀ ਸਹੂਲਤ ਦਿੱਤੀ ਗਈ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੇ ਉਲਟ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਮਰੀਕਾ ਨਾਲ ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਵਰਗੀਆਂ ਨੀਤੀਆਂ ਨਾਲ ਖੇਤੀਬਾੜੀ ਅਤੇ ਕਿਸਾਨਾਂ ਦੇ ਅਧਿਕਾਰ ਪ੍ਰਭਾਵਿਤ ਹੋਣਗੇ। ਇਸ ਦੇ ਨਾਲ ਹੀ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਨੂੰ ਲੋਕਤੰਤਰ ਦੇ ਖ਼?ਲਾਫ਼ ਕਰਾਰ ਦਿੰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂ ਕੇ ਅਤੇ ਬਲਾਕ ਨਥਾਣਾ ਦੇ ਪ੍ਰਧਾਨ ਗੁਰਦਾਸ ਸਿੰਘ ਸੇਮਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਪ੍ਰੈਸ ਸਕੱਤਰ ਸਰਬਜੀਤ ਸਿੰਘ ਜੈਦ, ਤੁੰਗਵਾਲੀ ਦੇ ਪੱਪੀ ਸਿੰਘ, ਮੈਂਬਰ ਸੇਮਾ, ਸੁਰਜੀਤ ਸਿੰਘ ਸਰਪੰਚ, ਪਿੰਡ ਗਿੱਦੜ ਦੇ ਪ੍ਰਧਾਨ ਕਰਨੈਲ ਸਿੰਘ, ਰਣਜੀਤ ਸਿੰਘ ਕਰਿਆੜਵਾਲਾ, ਪਿੰਡ ਗੋਬਿੰਦਪੁਰਾ ਦੇ ਪ੍ਰਧਾਨ ਗੁਰਾ ਦਿੱਤਾ ਸਿੰਘ, ਮਹਿਮਾ ਸਿੰਘ ਗੋਬਿੰਦਪੁਰਾ ਸਮੇਤ ਵੱਖ-ਵੱਖ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


