ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਵਿੱਚ ਇੱਕ ਅਹਿਮ ਅਤੇ ਵੱਡੀ ਕਾਰਵਾਈ ਸਾਹਮਣੇ ਆਈ ਹੈ। ਐਸਆਈਟੀ ਨੇ ਇਸ ਮਾਮਲੇ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਪ੍ਰਮੁੱਖ ਆਗੂਆਂ ਨੂੰ ਰਸਮੀ ਤੌਰ ’ਤੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਹੈ।
ਜਾਣਕਾਰੀ ਅਨੁਸਾਰ ਜਿਨ੍ਹਾਂ ਆਗੂਆਂ ਨੂੰ ਤਲਬ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸਾਬਕਾ ਮੰਤਰੀ ਵਿਰਸਾ ਸਿੰਘ ਵਲਟੋਹਾ ਅਤੇ ਪਾਰਟੀ ਦੇ ਬੁਲਾਰੇ ਸਰਬਜੀਤ ਸਿੰਘ ਝਿੰਜਰ ਸ਼ਾਮਲ ਹਨ। ਦੋਵਾਂ ਆਗੂਆਂ ਨੂੰ ਜਾਂਚ ਵਿੱਚ ਸਹਿਯੋਗ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਐਸਆਈਟੀ ਵੱਲੋਂ ਜਾਰੀ ਕੀਤੇ ਗਏ ਨੋਟਿਸ ਅਨੁਸਾਰ ਦੋਵਾਂ ਆਗੂਆਂ ਨੂੰ ਆਉਂਦੀ 26 ਅਕਤੂਬਰ 2026 ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਅਫ਼ਸਰ ਇੰਸਟੀਚਿਊਟ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਤੈਅ ਪ੍ਰੋਗਰਾਮ ਦੇ ਮੁਤਾਬਕ ਵਿਰਸਾ ਸਿੰਘ ਵਲਟੋਹਾ ਨੂੰ ਸਵੇਰੇ 11:00 ਵਜੇ ਅਤੇ ਸਰਬਜੀਤ ਸਿੰਘ ਝਿੰਜਰ ਨੂੰ ਦੁਪਹਿਰ 2:00 ਵਜੇ ਜਾਂਚ ਟੀਮ ਅੱਗੇ ਹਾਜ਼ਰ ਹੋਣਾ ਹੋਵੇਗਾ।ਇਸ ਕਾਰਵਾਈ ਤੋਂ ਬਾਅਦ ਸੂਬੇ ਦੀ ਸਿਆਸਤ ਇੱਕ ਵਾਰ ਫਿਰ ਭਖ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਸਾਰਿਆਂ ਦੀਆਂ ਨਜ਼ਰਾਂ 26 ਅਕਤੂਬਰ ਨੂੰ ਹੋਣ ਵਾਲੀ ਪੁੱਛਗਿੱਛ ’ਤੇ ਟਿਕੀਆਂ ਹੋਈਆਂ ਹਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


