ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਕਈ ਅਹਿਮ ਐਲਾਨ ਅਤੇ ਮੌਜੂਦਾ ਮੁੱਦਿਆਂ ’ਤੇ ਆਪਣਾ ਪੱਖ ਰੱਖਿਆ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਇੱਕ ਬਹੁਤ ਹੀ ਖਾਸ ਅਤੇ ਅਹਿਮ ਐਲਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਲਵ-ਕੁਸ਼ ਅਤੇ ਮਾਤਾ ਜਾਨਕੀ ਦੇ ਨਾਂ ’ਤੇ ਇੱਕ ਸੁੰਦਰ ਮੰਦਿਰ ਦਾ ਨਿਰਮਾਣ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਮਾਨਤਾ ਹੈ ਕਿ ਲਵ-ਕੁਸ਼ ਦਾ ਜਨਮ ਇਸ ਧਰਤੀ ’ਤੇ ਹੋਇਆ ਸੀ ਅਤੇ ਅੰਮ੍ਰਿਤਸਰ ਹਰ ਧਰਮ ਲਈ ਬਹੁਤ ਪਵਿੱਤਰ ਸਥਾਨ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 29 ਜੂਨ ਨੂੰ ਸਿੱਖ ਵਿਧਾਇਕਾਂ ਅਤੇ ਪੰਜਾਬ ਕੈਬਨਿਟ ਨੂੰ ਤਲਬ ਕੀਤੇ ਜਾਣ ਦੇ ਮਾਮਲੇ ’ਤੇ ਕਿਹਾ ਕਿ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।
ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਹਿਲਾਂ ਬੁਲਾਇਆ ਗਿਆ ਸੀ ਤਾਂ ਉਹ ਰਾਸ਼ਟਰਪਤੀ ਦਾ ਪ੍ਰੋਗਰਾਮ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਨ ਅਤੇ ਆਪਣਾ ਪੱਖ ਰੱਖਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਵੀਡੀਓ ਮਾਮਲੇ ਵਿੱਚ ਉਹ ਆਪਣਾ ਲਿਖਤੀ ਪੱਖ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਦੀ ਸੋਚ ਵੀ ਨਹੀਂ ਸਕਦੇ।
ਉਨ੍ਹਾਂ ਇਲਜ਼ਾਮ ਲਾਇਆ ਕਿ ਇਸ ਮਾਮਲੇ ਨੂੰ ਧਾਰਮਿਕ ਰੰਗ ਦੇ ਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਕੇਜਰੀਵਾਲ ਨੇ ਰਾਮ ਮੰਦਰ ਚੋਰੀ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਲਿਸ ਨੇ ਛੋਟੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦਾ ਰਿਮਾਂਡ ਤੱਕ ਨਹੀਂ ਲਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਸਾਹਮਣੇ ਆ ਸਕੇ ਕਿ ਚੋਰੀ ਕੀਤਾ ਗਿਆ ਪੈਸਾ ਆਖ਼ਰ ਕਿੱਥੇ ਗਿਆ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


