ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਕਮਿਸ਼ਨਰ ਦਫ਼ਤਰ, ਡੀਸੀ ਦਫ਼ਤਰ ਅਤੇ ਕੋਰਟ ਕੰਪਲੈਕਸ ਸਮੇਤ ਆਲੇ ਦੁਆਲੇ ਦੇ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ
ਇਸ ਮਾਮਲੇ ਵਿੱਚ?ਮੀਡੀਆ ਨਾਲ ਗੱਲਬਾਤ ਕਰਦਿਆਂ ਡੀਸੀਪੀ ਆਪਰੇਸ਼ਨ ਜੁਗਰਾਜ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਤੇ ਐਡਰੈਸ ਤੇ ਇੱਕ ਈਮੇਲ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਵੱਲੋਂ ਐਂਟੀ-ਸੈਬੋਤਾਜ ਟੀਮ ਵੱਲੋਂ ਜਾਂਚ ਕਰਵਾਈ ਗਈ। ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਸਾਹਮਣੇ ਨਹੀਂ ਆਈ ਅਤੇ ਮਾਹੌਲ ਪੂਰੀ ਤਰ੍ਹਾਂ ਸ਼ਾਂਤਮਈ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ, ਸੂਬੇ ਅਤੇ ਦੇਸ਼ ਦਾ ਅਮਨ-ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰ ਅਜਿਹੀਆਂ ਧਮਕੀਆਂ ਦਿੰਦੇ ਹਨ, ਪਰ ਪੁਲਿਸ ਵੱਲੋਂ ਹਰ ਇਨਪੁੱਟ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਸ਼ਹਿਰ ਭਰ ਵਿੱਚ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾਵੇਗੀ ਅਤੇ ਅਚਨਚੇਤ (ਸਰਪ੍ਰਾਈਜ਼) ਚੈਕਿੰਗਾਂ ਜਾਰੀ ਰਹਿਣਗੀਆਂ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


