ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਜਰਾਤ ਦੇ ਵਿਸ਼ੇਸ਼ ਦੌਰੇ ’ਤੇ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਦੋਵੇਂ ਆਗੂ ਗੁਜਰਾਤ ਦੇ ਡੇਡੀਆਪਾੜਾ ਤੋਂ ’ਆਪ’ ਵਿਧਾਇਕ ਅਤੇ ਪ੍ਰਮੁੱਖ ਆਦਿਵਾਸੀ ਨੇਤਾ ਚੈਤਰ ਵਸਾਵਾ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨਗੇ।
ਚੈਤਰ ਵਸਾਵਾ ਇਸ ਸਮੇਂ ਇੱਕ ਪੁਰਾਣੇ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੇਲ੍ਹ ਵਿੱਚ ਬੰਦ ਹਨ। ਆਦਿਵਾਸੀ ਭਾਈਚਾਰੇ ਦੇ ਹੱਕਾਂ, ਸਨਮਾਨ ਅਤੇ ਭਲਾਈ ਲਈ ਆਵਾਜ਼ ਬੁਲੰਦ ਕਰਨ ਵਾਲੇ ਵਸਾਵਾ ਦਾ ਖੇਤਰ ਵਿੱਚ ਭਾਰੀ ਜਨ-ਸਮਰਥਨ ਬਰਕਰਾਰ ਹੈ। ਨਰਮਦਾ ਜ਼ਿਲ੍ਹਾ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਤੋਂ ਬਾਅਦ ਆਦਿਵਾਸੀ ਇਲਾਕਿਆਂ ਵਿੱਚ ਚੈਤਰ ਵਸਾਵਾ ਦੀ ਲੋਕਪ੍ਰਿਅਤਾ ਵਿੱਚ ਹੋਰ ਵੀ ਵਾਧਾ ਦੇਖਣ ਨੂੰ ਮਿਲਿਆ ਹੈ, ਜਿਸ ਦੇ ਮੱਦੇਨਜ਼ਰ ’ਆਪ’ ਦੇ ਦੋਵੇਂ ਸ਼ੀਰਸ਼ ਨੇਤਾ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚ ਰਹੇ ਹਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


