ਆਮ ਆਦਮੀ ਪਾਰਟੀ (ਆਪ) ਦੀ ਨਵੀਂ ਰਾਸ਼ਟਰੀ ਕੌਂਸਲ ਦੀ ਬੈਠਕ ਬੁੱਧਵਾਰ ਨੂੰ ਹੋਈ, ਜਿਸ ਵਿੱਚ ਦੇਸ਼ ਭਰ ਤੋਂ 330 ਮੈਂਬਰਾਂ ਨੇ ਹਿੱਸਾ ਲਿਆ। ਬੈਠਕ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀਆਂ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਬੈਠਕ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦਾ ਰਾਸ਼ਟਰੀ ਕਨਵੀਨਰ ਚੁਣ ਲਿਆ ਗਿਆ। ਇਸ ਦੇ ਨਾਲ ਹੀ ਪਾਰਟੀ ਨੇ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਨੂੰ ਬਰਕਰਾਰ ਰੱਖਦਿਆਂ ਪੰਕਜ ਗੁਪਤਾ ਨੂੰ ਰਾਸ਼ਟਰੀ ਸਕੱਤਰ ਅਤੇ ਐੱਨ.ਡੀ. ਗੁਪਤਾ ਨੂੰ ਖ਼ਜ਼ਾਨਚੀ (ਟ?ਰੇਜ਼ਰਾਰ) ਦੇ ਅਹੁਦੇ ’ਤੇ ਮੁੜ ਨਿਯੁਕਤ ਕੀਤਾ।
ਪਾਰਟੀ ਦੇ ਕੰਮਕਾਜ ਅਤੇ ਫ਼ੈਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ 23 ਮੈਂਬਰਾਂ ਵਾਲੀ ਨਵੀਂ ਨੈਸ਼ਨਲ ਐਗਜ਼ਿਕਿਊਟਿਵ (ਰਾਸ਼ਟਰੀ ਕਾਰਜਕਾਰਣੀ) ਦਾ ਵੀ ਗਠਨ ਕੀਤਾ ਗਿਆ ਹੈ। ਇਸ ਤੋਂ ਬਾਅਦ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਰਵਿੰਦ ਕੇਜਰੀਵਾਲ ਨੂੰ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


