Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਅਲਨੀਨੋ ਦੇ ਖ਼ਤਰੇ ਵਿਚਾਲੇ ਕੇਂਦਰ ਸਰਕਾਰ ਦੀਆਂ ਸਾਉਣੀ ਫ਼ਸਲਾਂ ਲਈ ਤਿਆਰੀਆਂ ਤੇਜ਼; ਬਦਲਵੀਆਂ ਫ਼ਸਲਾਂ ਅਤੇ ਘੱਟ ਪਾਣੀ ਵਾਲੇ ਬੀਜਾਂ ’ਤੇ ਦਿੱਤਾ ਜ਼ੋਰ
    Punjab

    ਅਲਨੀਨੋ ਦੇ ਖ਼ਤਰੇ ਵਿਚਾਲੇ ਕੇਂਦਰ ਸਰਕਾਰ ਦੀਆਂ ਸਾਉਣੀ ਫ਼ਸਲਾਂ ਲਈ ਤਿਆਰੀਆਂ ਤੇਜ਼; ਬਦਲਵੀਆਂ ਫ਼ਸਲਾਂ ਅਤੇ ਘੱਟ ਪਾਣੀ ਵਾਲੇ ਬੀਜਾਂ ’ਤੇ ਦਿੱਤਾ ਜ਼ੋਰ

    May 29, 20263 Mins Read
    Share Facebook Twitter Telegram Email WhatsApp

    ਮੌਸਮ ਤੇ ਅਲਨੀਨੋ ਦੇ ਖ਼ਤਰੇ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਸਾਉਣੀ ਦੀਆਂ ਫ਼ਸਲਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਨਵੀਂ ਦਿੱਲੀ ਵਿਚ ਕਰਵਾਏ ਗਏ ਦੋ ਦਿਨਾ ਰਾਸ਼ਟਰੀ ਸਾਉਣੀ ਸੰਮੇਲਨ ਵਿਚ ਮੌਸਮ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਗਿਆਨਕ ਅਤੇ ਵਿਹਾਰਕ ਰਣਨੀਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਕੇਂਦਰ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਮੌਸਮ ਦੀ ਬੇਨਿਯਮੀ ਤੋਂ ਡਰਨ ਦੀ ਬਜਾਏ ਪਹਿਲਾਂ ਤੋਂ ਤਿਆਰੀ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਅਤੇ ਫ਼ਸਲਾਂ ਦੇ ਉਤਪਾਦਨ ’ਤੇ ਘੱਟ ਤੋਂ ਘੱਟ ਅਸਰ ਪਏ।
    ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਸੰਮੇਲਨ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿਚ ਅਲਨੀਨੋ ਦਾ ਅਸਰ ਪੈਣ ਦੀ ਸੰਭਾਵਨਾ ਹੈ, ਉੱਥੇ ਬਦਲਵੀਆਂ ਫ਼ਸਲਾਂ ਦੀ ਪਛਾਣ, ਬੀਜ ਉਪਲਬਧਤਾ ਅਤੇ ਫ਼ਸਲ ਤਬਦੀਲੀ ਦੀ ਅਗਾਊਂ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਲੋੜ ਪੈਣ ’ਤੇ ਘੱਟ ਪਾਣੀ ਵਾਲੀਆਂ ਤੇ ਛੋਟੀ ਸਮੇਂ ਵਿਚ ਤਿਆਰ ਹੋਣ ਵਾਲੀਆਂ ਫ਼ਸਲਾਂ ਨੂੰ ਹੁਲਾਰਾ ਦਿੱਤਾ ਜਾਵੇਗਾ। ਸਾਉਣੀ ਸੀਜ਼ਨ ਵਿਚ ਸੂਬਿਆਂ ਨੂੰ ਸਮੇਂ ’ਤੇ ਬੀਜ ਅਤੇ ਤਿਆਰੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੰਮੇਲਨ ਵਿਚ ਕੇਂਦਰ ਤੇ ਸੂਬਿਆਂ ਦੇ ਖੇਤੀਬਾੜੀ ਮੰਤਰੀ, ਆਈਸੀਏਆਰ ਦੇ ਵਿਗਿਆਨੀ, ਕਿਸਾਨ ਯੂਨੀਵਰਸਿਟੀਆਂ ਦੇ ਮਾਹਰ, ਐੱਫਪੀਓ ਦੇ ਨੁਮਾਇੰਦੇ ਤੇ ਸੀਨੀਅਰ ਅਧਿਕਾਰੀ ਸ਼ਾਮਲ ਹਨ। ਇਸ ਦੌਰਾਨ ਸਾਉਣੀ ਫ਼ਸਲਾਂ ਦੀ ਰਣਨੀਤੀ, ਪੌਣ-ਪਾਣੀ ਤਬਦੀਲੀ, ਕੁਦਰਤੀ ਖੇਤੀ, ਡਿਜੀਟਲ ਖੇਤੀ, ਬੀਜ ਦੀ ਗੁਣਵੱਤਾ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਰਗੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
    ਸੰਮੇਲਨ ਵਿਚ ਪੌਣ-ਪਾਣੀ ਤਬਦੀਲੀ ਨੂੰ ਖੇਤੀ ਖੇਤਰ ਦੀ ਸਭ ਤੋਂ ਵੱਡੀ ਚੁਣੌਤੀ ਮੰਨਿਆ ਗਿਆ। ਮਾਹਰਾਂ ਨੇ ਕਿਹਾ ਕਿ ਲਗਾਤਾਰ ਵਧਦੀ ਗਰਮੀ, ਬੇਤਰਤੀਬੀ ਬਾਰਿਸ਼ ਅਤੇ ਲੰਬੇ ਸੋਕੇ ਦੇ ਵਕਫ਼ੇ ਖੇਤੀ ਦੀਆਂ ਹਾਲਤਾਂ ਨੂੰ ਤੇਜ਼ੀ ਨਾਲ ਬਦਲ ਰਹੇ ਹਨ। ਇਸੇ ਕਾਰਨ ਕੁਦਰਤੀ ਖੇਤੀ, ਮਿੱਟੀ ਸਿਹਤ ਕਾਰਡ ਅਤੇ ਖਾਦਾਂ ਦੇ ਸੰਤੁਲਿਤ ਇਸਤੇਮਾਲ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਕਈ ਜ਼ਿਲ੍ਹਿਆਂ ਵਿਚ ਲੋੜ ਤੋਂ ਵੱਧ ਖਾਦਾਂ ਦੇ ਇਸਤੇਮਾਲ ਨੂੰ ਚਿੰਤਾ ਦਾ ਵਿਸ਼ਾ ਦੱਸਿਆ ਗਿਆ।
    ਛੋਟੇ ਤੇ ਸੀਮਾਂਤ ਕਿਸਾਨਾਂ ਦੀ ਆਮਦਨ ਵਧਾਉਣ ਲਈ ਇੰਟੀਗ੍ਰੇਟਡ ਫਾਰਮਿੰਗ ਮਾਡਲ ’ਤੇ ਵੀ ਜ਼ੋਰ ਦਿੱਤਾ ਗਿਆ। ਸਰਕਾਰ ਦਾ ਮੰਨਣਾ ਹੈ ਕਿ ਘੱਟ ਜ਼ਮੀਨ ਵਾਲੇ ਕਿਸਾਨ ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ, ਬਾਗਬਾਨੀ ਅਤੇ ਹੋਰ ਸਰਗਰਮੀਆਂ ਨੂੰ ਜੋੜ ਕੇ ਵੱਧ ਆਮਦਨ ਹਾਸਲ ਕਰ ਸਕਦੇ ਹਨ। ਕਿਸਾਨੀ ਕਰਜ਼ਾ ਵੰਡ ਵਿਚ ਸੂਬਿਆਂ ਵਿਚਾਲੇ ਅਸਮਾਨਤਾ ਦੂਰ ਕਰਨ, ਕਿਸਾਨ ਕ੍ਰੈਡਿਟ ਕਾਰਡ ਕਵਰੇਜ ਵਧਾਉਣ ਤੇ ਕਿਸਾਨਾਂ ਨੂੰ ਨਿਵੇਸ਼ ਲਈ ਪੂੰਜੀ ਮੁਹੱਈਆ ਕਰਨ ’ਤੇ ਵੀ ਚਰਚਾ ਕੀਤੀ ਗਈ।
    ਸਰਕਾਰ ਨੇ ਇਸ ਵਾਰ ਦਾਲਾਂ ਤੇ ਤੇਲ ਵਾਲੀਆਂ ਫ਼ਸਲਾਂ ਦਾ ਉਤਪਾਦਨ ਵਧਾਉਣ ਨੂੰ ਵੱਡੀ ਤਰਜੀਹ ਦਿੱਤੀ ਹੈ। ਵੱਖ-ਵੱਖ ਮਿਸ਼ਨਾਂ ਜ਼ਰੀਏ ਬਿਹਤਰ ਬੀਜ, ਸੀਡ ਰਿਪਲੇਸਮੈਂਟ ਰੇਟ ਵਧਾਉਣ, ਖੇਤਾਂ ਵਿਚ ਪ੍ਰਦਰਸ਼ਨ ਪ੍ਰੋਗਰਾਮ ਤੇ ਪ੍ਰੋਸੈਸਿੰਗ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਆਈਸੀਏਆਰ ਦੇ ਡਾਇਰੈਕਟਰ ਜਨਰਲ ਐੱਮਐੱਲ ਜਾਟ ਨੇ ਕਿਹਾ ਕਿ ਚੌਲਾਂ ਦੇ ਕੁਝ ਖੇਤਰਾਂ ਨੂੰ ਹੁਣ ਦਾਲਾਂ ਤੇ ਤੇਲ ਵਾਲੀਆਂ ਫ਼ਸਲਾਂ ਵੱਲ ਮੋੜਨ ਦੀ ਜ਼ਰੂਰਤ ਹੈ ਤਾਂ ਜੋ ਇਨ੍ਹਾਂ ਫਸਲਾਂ ਵਿਚ ਆਤਮ-ਨਿਰਭਰਤਾ ਹਾਸਲ ਕੀਤੀ ਜਾ ਸਕੇ। ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤ ਚੌਲ ਉਤਪਾਦਨ ਵਿਚ ਰਿਕਾਰਡ ਪੱਧਰ ’ਤੇ ਪਹੁੰਚ ਚੁੱਕਾ ਹੈ, ਇਸ ਲਈ ਹੁਣ ਖੇਤੀ ਦਾ ਸੰਤੁਲਨ ਬਦਲਣਾ ਜ਼ਰੂਰੀ ਹੈ।
    ਸੰਮੇਲਨ ਵਿਚ ਐਗਰੀ ਇੰਫ੍ਰਾ ਫੰਡ, ਪੀਐੱਮ-ਆਸ਼ਾ ਯੋਜਨਾ, ਫਾਰਮਰ ਆਈਡੀ, ਡਿਜੀਟਲ ਖੇਤੀ ਤੇ ਐੱਫਪੀਓ ਨੂੰ ਮਜ਼ਬੂਤ ਕਰਨ ਵਰਗੇ ਮੁੱਦੇ ਵੀ ਏਜੰਡੇ ਵਿਚ ਸ਼ਾਮਲ ਰਹੇ। ਨਾਲ ਹੀ ਭਵਿੱਖ ਵਿਚ ਐਗਰੋ-ਕਲਾਈਮੈਟਿਕ ਜ਼ੋਨ ਦੇ ਆਧਾਰ ’ਤੇ ਖੇਤਰੀ ਖੇਤੀ ਦੀ ਰਣਨੀਤੀ ਤਿਆਰ ਕਰਨ ’ਤੇ ਸਹਿਮਤੀ ਬਣੀ ਤਾਂ ਜੋ ਹਰ ਸੂਬੇ ਦੀ ਜਲਵਾਯੂ ਅਤੇ ਖੇਤੀ ਦੀ ਜ਼ਰੂਰਤ ਮੁਤਾਬਕ ਯੋਜਨਾਵਾਂ ਲਾਗੂ ਕੀਤੀਆਂ ਜਾ ਸਕਣ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.