ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ ਅਤੇ ਧੂਰੀ ਵਿਖੇ ਇੱਕ ਨਵਾਂ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਵੀ ਤਿਆਰ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਪ੍ਰਤੀ ਵਰਤੀ ਗਈ ਅਣਗਹਿਲੀ ਦੇ ਉਲਟ ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ 1,790 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਨੂੰ ਉਜਾਗਰ ਕੀਤਾ ਅਤੇ ਵਾਅਦਾ ਕੀਤਾ ਕਿ ਕਿਸੇ ਵੀ ਖਿਡਾਰੀ ਨੂੰ ਸਹੂਲਤਾਂ ਜਾਂ ਸਾਧਨਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਚੱਲ ਰਿਹਾ ਹੈ, ਜਿਸ ਵਿੱਚ ਉੱਭਰਦੀ ਖੇਡ ਪ੍ਰਤਿਭਾ ਦਾ ਪਤਾ ਲਗਾਉਣ ਅਤੇ ਨਿਖਾਰਨ ਲਈ ਲੱਖਾਂ ਪ੍ਰਤੀਯੋਗੀ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨ ਅਥਲੀਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਆਪਣੇ ਖੇਡ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰ ਰਹੀਆਂ ਹਨ। ਅਸੀਂ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਅਤੇ ਸਾਡੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ 3,000 ਤੋਂ ਵੱਧ ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੇ ਹਾਂ ਅਤੇ ਪਿੰਡਾਂ ਵਿੱਚ ਜਿੰਮ ਸਥਾਪਤ ਕਰ ਰਹੇ ਹਾਂ।”
ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਪ੍ਰਾਪਤੀਆਂ ਵਿੱਚ ਮਾਪਿਆਂ ਅਤੇ ਕੋਚਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ। ਉਨ੍ਹਾਂ ਕਿਹਾ, “ਪੋਡੀਅਮ ਤੱਕ ਪਹੁੰਚਣ ਲਈ ਕਿਸੇ ਖਿਡਾਰੀ ਦੀ ਮਿਹਨਤ ਅਤੇ ਸਮਰਪਣ ਬਹੁਤ ਜ਼ਰੂਰੀ ਹੈ, ਪਰ ਮਾਪਿਆਂ ਅਤੇ ਕੋਚਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਹ ਹਰ ਕਦਮ ‘ਤੇ ਖਿਡਾਰੀਆਂ ਦੇ ਨਾਲ ਖੜ੍ਹੇ ਹੁੰਦੇ ਹਨ, ਚੁਣੌਤੀਆਂ ਵਿੱਚ ਉਨ੍ਹਾਂ ਦੀ ਅਗਵਾਈ ਕਰਦੇ ਹਨ ਅਤੇ ਪਰਛਾਵੇਂ ਵਾਂਗ ਸਾਥ ਦਿੰਦੇ ਹਨ। ਮੈਂ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੰਦਾ ਹਾਂ।”
ਭਾਰਤੀ ਖੇਡਾਂ ਵਿੱਚ ਪੰਜਾਬ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਯੋਗਦਾਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਅਥਲੀਟਾਂ ਨੇ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਲਗਾਤਾਰ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਕਈ ਦਹਾਕਿਆਂ ਤੋਂ ਭਾਰਤੀ ਖੇਡਾਂ ਵਿੱਚ ਬੇਮਿਸਾਲ ਯੋਗਦਾਨ ਪਾਇਆ ਹੈ। ਅੱਜ ਹਰਮਨਪ੍ਰੀਤ ਸਿੰਘ ਭਾਰਤੀ ਪੁਰਸ਼ ਹਾਕੀ ਟੀਮ ਦੀ ਅਗਵਾਈ ਕਰ ਰਹੇ ਹਨ, ਸ਼ੁਭਮਨ ਗਿੱਲ ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਹਨ, ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਅਗਵਾਈ ਕੀਤੀ ਹੈ, ਗੁਰਪ੍ਰੀਤ ਸਿੰਘ ਸੰਧੂ ਭਾਰਤੀ ਪੁਰਸ਼ ਫੁੱਟਬਾਲ ਟੀਮ ਦੀ ਅਗਵਾਈ ਕਰ ਰਹੇ ਹਨ ਅਤੇ ਪਲਪ੍ਰੀਤ ਸਿੰਘ ਬਰਾੜ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਰਹਿ ਚੁੱਕੇ ਹਨ। ਇਹ ਪੰਜਾਬ ਦੀ ਅਪਾਰ ਖੇਡ ਪ੍ਰਤਿਭਾ ਨੂੰ ਦਰਸਾਉਂਦਾ ਹੈ ਅਤੇ ਸਾਡੀ ਸਰਕਾਰ ਚੈਂਪੀਅਨਾਂ ਦੀ ਅਗਲੀ ਪੀੜ੍ਹੀ ਨੂੰ ਤਿਆਰ ਕਰਨ ਲਈ ਵਚਨਬੱਧ ਹੈ।”
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


