ਸਾਂਝੀ ਤਾਲਮੇਲ ਕਮੇਟੀ ਖਰੜ ਦੇ ਸੱਦੇ ‘ਤੇ ਅੱਜ ਮੰਡਲ ਖਰੜ ਦਫਤਰ ਅੱਗੇ ਆਈ.ਟੀ.ਆਈ. ਪਾਸ ਅਤੇ ਅਪ੍ਰੈਂਟਿਸਸ਼ਿਪ ਕਰ ਰਹੇ ਨੌਜਵਾਨਾਂ ਉੱਪਰ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਮੈਨੇਜਮੈਂਟ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ।
ਇਸ ਮੌਕੇ ਸਾਂਝੀ ਤਾਲਮੇਲ ਕਮੇਟੀ ਖਰੜ ਦੇ ਕਨਵੀਨਰ ਗਗਨ ਰਾਣਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਆਪਣੀਆਂ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਪਟਿਆਲਾ ਹੈੱਡ ਆਫਿਸ ਵਿਖੇ ਸੰਘਰਸ ਕਰ ਰਹੇ ਆਈ.ਟੀ.ਆਈ. ਪਾਸ ਅਤੇ ਅਪ੍ਰੈਂਟਿਸਸ਼ਿਪ ਕਰ ਰਹੇ ਨੌਜਵਾਨਾਂ ਉੱਪਰ ਲਾਠੀਚਾਰਜ ਕਰਨਾ ਸਰਕਾਰ ਦੀ ਨਾਕਾਮੀ ਅਤੇ ਨੌਜਵਾਨ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ। ਉਨਾਂ ਕਿਹਾ ਕਿ ਰੁਜਗਾਰ ਦੀ ਮੰਗ ਕਰਨ ਵਾਲੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਉਨਾਂ ਉੱਪਰ ਡਾਂਗਾਂ ਵਰਾਉਣਾ ਲੋਕਤੰਤਰ ਅਤੇ ਜਮਹੂਰੀ ਹੱਕਾਂ ਉੱਪਰ ਸਿੱਧਾ ਹਮਲਾ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਦੀਆਂ ਗੱਲਾਂ ਅਤੇ ਕਾਰਵਾਈਆਂ ਵਿੱਚ ਵੱਡਾ ਫਰਕ ਸਪੱਸਟ ਨਜਰ ਆ ਰਿਹਾ ਹੈ। ਜਿਹੜੇ ਲੋਕ ਪਹਿਲਾਂ ਨੌਜਵਾਨਾਂ ਅਤੇ ਮੁਲਾਜਮਾਂ ਦੇ ਹੱਕਾਂ ਦੀ ਗੱਲ ਕਰਦੇ ਸਨ, ਅੱਜ ਉਹੀ ਸਰਕਾਰ ਹੱਕ ਮੰਗ ਰਹੇ ਨੌਜਵਾਨਾਂ ਉੱਪਰ ਲਾਠੀਚਾਰਜ ਕਰਵਾ ਰਹੀ ਹੈ।
ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਆਈ.ਟੀ.ਆਈ. ਪਾਸ ਅਤੇ ਅਪ੍ਰੈਂਟਿਸਸ਼ਿਪ ਕਰ ਰਹੇ ਨੌਜਵਾਨਾਂ ਨੂੰ ਮਹਿਕਮੇ ਵਿੱਚ ਤੁਰੰਤ ਪੱਕੀ ਨੌਕਰੀ ਦਿੱਤੀ ਜਾਵੇ ਅਤੇ ਲਾਠੀਚਾਰਜ ਲਈ ਜਿੰਮੇਵਾਰ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਸਮੂਹ ਮੁਲਾਜਮਾਂ ਲਈ “ਬਰਾਬਰ ਕੰਮ, ਬਰਾਬਰ ਤਨਖਾਹ’’ ਦਾ ਸਿਧਾਂਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸਨ ਸਕੀਮ ਬਹਾਲ ਕੀਤੀ ਜਾਵੇ, ਰੁਕਿਆ ਹੋਇਆ ਮਹਿੰਗਾਈ ਭੱਤਾ (ਡੀ.ਏ.) ਤੁਰੰਤ ਜਾਰੀ ਕੀਤਾ ਜਾਵੇ, ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਮੁਲਾਜਮਾਂ-ਪੈਨਸਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੋਰ ਜਾਇਜ ਮੰਗਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਪੀ.ਐੱਸ.ਈ.ਬੀ. ਇੰਪਲਾਈਜ ਫੈਡਰੇਸਨ ਏਟਕ ਦੀ ਸਕੱਤਰ ਮੈਡਮ ਨਵਦੀਪ ਕੌਰ, ਮੀਤ ਪ੍ਰਧਾਨ ਤਰਨਜੀਤ ਸਿੰਘ, ਟੈਕਨੀਕਲ ਸਰਵਿਸਿਜ ਯੂਨੀਅਨ ਦੇ ਸਰਕਲ ਪ੍ਰਧਾਨ ਦਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਪੈਨਸਨ ਯੂਨੀਅਨ ਏਟਕ ਦੇ ਪ੍ਰਧਾਨ ਅਮਰਜੀਤ ਸਿੰਘ, ਪੈਨਸਨਰ ਐਸੋਸੀਏਸਨ ਦੇ ਪ੍ਰਧਾਨ ਹਰਭਜਨ ਸਿੰਘ,ਐਸੋਸੀਏਸਨ ਆਫ ਜੂਨੀਅਰ ਇੰਜੀਨੀਅਰਜ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਰਣਬੀਰ ਸਿੰਘ, ਜਗਦੀਸ ਸਿੰਘ, ਰਵਨੀਤ ਕੌਰ ਸਮੇਤ ਹੋਰ ਆਗੂ ਅਤੇ ਵਰਕਰ ਹਾਜਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


