ਅੱਜ ਨਵੀਂ ਦਿੱਲੀ ਸਥਿਤ ਏ.ਆਈ.ਸੀ.ਸੀ. ਦਫ਼ਤਰ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੁੱਦਿਆਂ ਅਤੇ ਰਣਨੀਤਕ ਤਰਜੀਹਾਂ ’ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੀਟਿੰਗ ਨੂੰ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਤੈਅ ਕਰਨ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਮੰਨਿਆ ਜਾ ਰਹੀ ਹੈ। ਇਸ ਬੈਠਕ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਾ. ਅਮਰ ਸਿੰਘ ਵਰਗੇ ਦਿੱਗਜ ਆਗੂ ਸ਼ਾਮਲ ਹੋਏ੍ਟ ਮੀਟਿੰਗ ਦੌਰਾਨ 2027 ਦੀਆਂ ਚੋਣਾਂ ਦੇ ਰੋਡਮੈਪ ਅਤੇ ਪਾਰਟੀ ਦੀ ਮੌਜੂਦਾ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਵੀ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਸੂਤਰਾਂ ਅਨੁਸਾਰ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਿਰਫ਼ ਉਸੇ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇਗੀ ਜੋ ਜਿੱਤਣ ਦੀ ਸਮਰੱਥਾ ਰੱਖਦਾ ਹੋਵੇਗਾ। ਇਸ ਫੈਸਲੇ ਨਾਲ ਪਾਰਟੀ ਅੰਦਰ ਸਿਰਫ ਪ੍ਰਭਾਵਸ਼ਾਲੀ ਅਤੇ ਮਿਹਨਤੀ ਚਿਹਰਿਆਂ ਨੂੰ ਹੀ ਅੱਗੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਨੇ ਇਸ ਬੈਠਕ ਨੂੰ ਬਹੁਤ ਸਾਰਥਕ ਦੱਸਿਆ। ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਤੋਂ ਕਾਂਗਰਸ ਦੇ ਪ੍ਰੋਗਰਾਮ ਜ਼ਮੀਨੀ ਪੱਧਰ ’ਤੇ ਦਿਖਾਈ ਦੇਣੇ ਸ਼ੁਰੂ ਹੋ ਜਾਣਗੇ, ਜਿਸ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਭਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


