ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਪਹਿਲਾਂ ਹੀ ਬਠਿੰਡਾ ਜੇਲ੍ਹ ਵਿੱਚ ਬੰਦ ਪਠਾਣਮਾਜਰਾ ਨੂੰ ਅੱਜ ਸੋਮਵਾਰ ਨੂੰ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਥਾਣਾ ਜੁਲਕਾਂ ਵਿੱਚ ਦਰਜ ਮਾਈਨਿੰਗ ਦੇ ਇੱਕ ਪੁਰਾਣੇ ਕੇਸ ਵਿੱਚ ਆਤਮ-ਸਮਰਪਣ (ਸਰੰਡਰ) ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਰਸਮੀ ਗ੍ਰਿਫ਼ਤਾਰੀ ਪਾ ਲਈ ਹੈ।ਪਠਾਣਮਾਜਰਾ ਨੂੰ ਸਖ਼ਤ ਸੁਰੱਖਿਆ ਹੇਠ ਬਠਿੰਡਾ ਜੇਲ੍ਹ ਤੋਂ ਪਟਿਆਲਾ ਅਦਾਲਤ ਲਿਆਂਦਾ ਗਿਆ ਸੀ।
ਥਾਣਾ ਸਿਵਲ ਲਾਈਨ ਵਿਖੇ ਦਰਜ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਉਹ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹਨ। ਹੁਣ ਥਾਣਾ ਜੁਲਕਾਂ ਦੇ ਮਾਈਨਿੰਗ ਕੇਸ ਵਿੱਚ ਵੀ ਉਨ੍ਹਾਂ ਦਾ ਨਾਮ ਸ਼ਾਮਲ ਹੋ ਗਿਆ ਹੈ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਈਨਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਦਰਜ ਕਰ ਲਈ ਗਈ ਹੈ। ਜਾਂਚ ਨੂੰ ਅੱਗੇ ਵਧਾਉਣ ਲਈ ਪੁਲਿਸ ਆਉਣ ਵਾਲੇ ਦਿਨਾਂ ਵਿੱਚ ਅਦਾਲਤ ਤੋਂ ਪਠਾਣਮਾਜਰਾ ਦਾ ਪੁਲਿਸ ਰਿਮਾਂਡ ਵੀ ਮੰਗ ਸਕਦੀ ਹੈ।
ਅਦਾਲਤੀ ਕਾਰਵਾਈ ਅਤੇ ਮਾਈਨਿੰਗ ਕੇਸ ਵਿੱਚ ਗ੍ਰਿਫ਼ਤਾਰੀ ਪਾਉਣ ਤੋਂ ਤੁਰੰਤ ਬਾਅਦ, ਪਠਾਣਮਾਜਰਾ ਨੂੰ ਦੁਬਾਰਾ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਵਿਰੁੱਧ ਚੱਲ ਰਹੇ ਇਨ੍ਹਾਂ ਗੰਭੀਰ ਮਾਮਲਿਆਂ ਕਾਰਨ ਸਿਆਸੀ ਹਲਕਿਆਂ ਵਿੱਚ ਵੀ ਕਾਫੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਪੁਲਿਸ ਮੁਤਾਬਕ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਵੇਗੀ ਤਾਂ ਜੋ ਮਾਈਨਿੰਗ ਕੇਸ ਨਾਲ ਜੁੜੇ ਹੋਰ ਤੱਥ ਸਾਹਮਣੇ ਆ ਸਕਣ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


