ਸਨੌਰ ਹਲਕੇ ਦੇ ਸੇਵਾ ਦਾਰ ਅਤੇ ਆਜ਼ਾਦ ਉਮੀਦਵਾਰ ਰਾਕੇਸ਼ ਬੱਗਾ ਨੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਤਰੁੰਤ ਕਰਨ ਦੀ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਦੋਸ਼ ਲਗਾਇਆ ਕੇ ਬੰਦੀ ਸਿੰਘਾਂ ਦੀ ਰਿਹਾਈ ਕਰਨ ਲਈ ਸਰਕਾਰਾਂ ਦੀ ਨੀਅਤ ਸਾਫ ਨਹੀਂ!ਉਹਨਾਂ ਕਿਹਾ ਕਿ ਦੋਵੇਂ ਸਰਕਾਰਾਂ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀਆਂ ਹਨ!ਉਹਨਾਂ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਹਲਕਾ ਸਨੌਰ ਦੇ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਪੱਕੀਆਂ ਸੜਕਾਂ ਮੁਹੱਈਆ ਨਹੀਂ ਕਰਵਾ ਸਕੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ। ਇਹ ਦੋਸ਼ ਉੱਘੇ ਸਮਾਜ ਸੇਵੀ ਅਤੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਰਾਕੇਸ਼ ਬੱਗਾ ਨੇ ਲਗਾਇਆ ਹੈ।
ਗੱਲਬਾਤ ਦੌਰਾਨ ਰਾਕੇਸ਼ ਬੱਗਾ ਨੇ ਤੰਦ ਕਸਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ। ਪਰ ਹੁਣ ਸਾਢੇ ਚਾਰ ਸਾਲ ਬਾਅਦ ਵੀ ਹਲਕੇ ਦੇ ਕਈ ਪਿੰਡਾਂ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਜਿਉਂ ਦੀ ਤਿਉਂ ਹੈ। ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਹਾਲਤ ਵੀ ਤਰਸਯੋਗ ਹੈ। ਬਾਰਿਸ਼ ਦੇ ਦਿਨਾਂ ’ਚ ਲੋਕਾਂ ਨੂੰ ਆਉਣ-ਜਾਣ ’ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ ਕਾਗਜ਼ਾਂ ’ਤੇ ਵਿਕਾਸ ਦਿਖਾਇਆ ਹੈ, ਜ਼ਮੀਨੀ ਪੱਧਰ ’ਤੇ ਕੁਝ ਨਹੀਂ ਹੋਇਆ। ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਇਸੇ ਲਈ ਉਹ ਅਜ਼ਾਦ ਉਮੀਦਵਾਰ ਵਜੋਂ ਲੋਕਾਂ ਦੇ ਸਾਥ ਨਾਲ ਚੋਣ ਮੈਦਾਨ ’ਚ ਉਤਰਨ ਦੀ ਤਿਆਰੀ ਕਰ ਰਹੇ ਹਨ।
ਰਾਕੇਸ਼ ਬੱਗਾ ਨੇ ਕਿਹਾ ਕਿ ਜੇਕਰ ਲੋਕਾਂ ਨੇ ਮੌਕਾ ਦਿੱਤਾ ਤਾਂ ਉਹ ਪਹਿਲ ਦੇ ਆਧਾਰ ’ਤੇ ਹਲਕੇ ’ਚ ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।
ਫਿਲਹਾਲ ਸਨੌਰ ਹਲਕੇ ’ਚ ਰਾਕੇਸ਼ ਬੱਗਾ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਗਰਮੀ ਵਧ ਗਈ ਹੈ। ਆਉਣ ਵਾਲੇ ਸਮੇਂ ’ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਸਰਕਾਰ ਇਨ੍ਹਾਂ ਦੋਸ਼ਾਂ ਦਾ ਕੀ ਜਵਾਬ ਦਿੰਦੀ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


