‘ਆਪ’ ਦੀ ਸਰਕਾਰ ਦੌਰਾਨ ਪੰਜਾਬ ਧਰਨਿਆਂ ਵਾਲੀ ਸਟੇਟ ਬਣਿਆ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਦੋਂ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਦੀ ਸਰਕਾਰ ਪੰਜਾਬ ਅੰਦਰ ਬਣੀ ਹੈ । ਉਦੋਂ ਤੋਂ ਪੰਜਾਬ ਅੰਦਰ ਲਗਾਤਾਰ ਧਰਨਾ ਪ੍ਰਦਰਸ਼ਨ ਹੋ ਰਹੇ ਹਨ । ਭਾਵੇਂ ਉਹ ਕਿਸਾਨਾਂ ਵੱਲੋਂ ਹੋਵੇ, ਮੁਲਾਜ਼ਮ ਵਰਗ ਤੇ ਨੋਜਵਾਨਾ ਵੱਲੋਂ ਹੋਵੇ ਜਾਂ ਫਿਰ ਨਰੇਗਾ ਮਜ਼ਦੂਰਾਂ ਵੱਲੋ ਹੋਵੇ । ਹਰ ਰੋਜ਼ ਪੰਜਾਬ ਦੇ ਅੰਦਰ ਜ਼ਿਲ੍ਹਾ ਪੱਧਰ ਅਤੇ ਪੰਜਾਬ ਪੱਧਰ ਤੇ ਧਰਨੇ ਲੱਗ ਰਹੇ । ਕਿਸਾਨਾਂ ਵੱਲੋਂ ਤਾਂ ਪੱਕਾ ਮੋਰਚਾ ਪੰਜਾਬ ਸਰਕਾਰ ਦੇ ਖਿਲਾਫ ਵੀ ਲਾਇਆ ਗਿਆ ਹੈ। ਇਸ ਤੋਂ ਇਲਾਵਾ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਹੋਰ ਵੀ ਨਾ ਪੂਰੀਆਂ ਹੋਣ ਵਾਲੀਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਦੇ ਖਿਲਾਫ ਵੀ ਹਰ ਰੋਜ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਮੁਲਾਜ਼ਮ ਵਰਗ ਜੋ ਕਿ ਸਰਕਾਰ ਦੀ ਜੇਬ ਦਾ ਕੰਮ ਕਰਦੇ ਹਨ । ਪਰੰਤੂ ਉਹਨਾਂ ਨੂੰ ਸਮੇਂ ਸਿਰ ਤਨਖਾਹ ਨਾ ਮਿਲਣਾ ਅਤੇ ਉਹਨਾਂ ਦਾ ਬਕਾਇਆ ਰਹਿੰਦਾ ਡੀਏ ਜੋ ਕਿ ਕਰੀਬ ਦੋ ਸਾਲ ਦੇ ਕਰੀਬ ਦਾ ਬਕਾਇਆ ਹੈ । ਉਹ ਵੀ ਨਹੀਂ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ । ਪੰਜਾਬ ਸਰਕਾਰ ਵੱਲੋਂ ਹਰ ਮਹੀਨੇ ਨਵਾਂ ਕਰਜ਼ਾ ਚੁੱਕ ਕੇ ਮੁਲਾਜਮਾਂ ਨੂੰ ਤਨਖਾਹ ਦਿੱਤੀਆਂ ਜਾਂਦੀਆਂ ਹਨ ਅਤੇ ਆਪਣੀ ਐਸ਼ ਪ੍ਰਸਤੀ ਨੂੰ ਪੂਰਾ ਕਰਨ ਦੇ ਲਈ ਭਗਵੰਤ ਮਾਨ ਤੇ ਉਸ ਦੇ ਕਾਰਕੂਨਾਂ ਵੱਲੋਂ ਪੰਜਾਬ ਨੂੰ ਕਰਜਾਈ ਕੀਤਾ ਜਾ ਰਿਹਾ ਹੈ । ਸਿੱਧੂਪੁਰ ਨੇ ਦੱਸਿਆ ਕਿ ਪੰਜਾਬ ਦਾ ਭਲਾ ਤਾਂ ਹੀ ਹੋ ਸਕਦਾ ਹੈ ਜੇਕਰ ਪੰਜਾਬ ਦੇ ਅੰਦਰ ਡਬਲ ਇੰਜਨ ਦੀ ਸਰਕਾਰ ਬਣੇਗੀ ਇਸ ਵਾਰ ਪੰਜਾਬੀ ਭਾਰਤੀ ਜਨਤਾ ਪਾਰਟੀ ਉਤੇ ਭਰੋਸਾ ਜਰੂਰ ਕਰਨ । ਤਾਂ ਜੋ ਉਹ ਆਪਣੇ ਬੱਚਿਆਂ ਦਾ ਭਵਿੱਖ ਨਸ਼ਾ ਮੁਕਤ, ਪੰਜਾਬ ਗੈਂਗਵਾਰ ਮੁਕਤ ਪੰਜਾਬ ਅਤੇ ਨਵੇਂ ਨਵੇਂ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਵਾਲਾ ਪੰਜਾਬ ਤਦ ਹੀ ਬਣ ਸਕਦਾ ਹੈ । ਇਹ ਸਭ ਪੰਜਾਬੀਆਂ ਦੀ ਕੋਸ਼ਿਸ਼ ਨਾਲ ਹੀ ਸੰਭਵ ਹੋ ਸਕਦਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ ਟੋਡਰਪੁਰ, ਜਸਪਾਲ ਸਿੰਘ, ਅਮਨਿੰਦਰ ਸਿੰਘ, ਗੁਰਸੇਵਕ ਸਿੰਘ, ਸੇਰ ਸਿੰਘ , ਮਹਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


