ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ 12 ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਣ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ ਸਕੱਤਰੇਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਸੱਦਿਆ ਗਿਆ ਸੀ। ਇਹ ਮਾਮਲਾ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਜੁੜੇ ਵਿਵਾਦ ਨਾਲ ਸਬੰਧਤ ਹੈ।
ਬੀਤੀ 12 ਅਕਤੂਬਰ ਨੂੰ ਪਾਇਲ (ਲੁਧਿਆਣਾ) ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਜਾਤ-ਪਾਤ ਅਧਾਰਤ ਵਿਤਕਰੇ ਸਬੰਧੀ ਮੀਡੀਆ ਵਿੱਚ ਕਥਿਤ ਤੌਰ ਉਤੇ ਝੂਠੇ ਬਿਆਨ ਦਿੱਤੇ ਅਤੇ ਸਿੱਖ ਸੰਸਥਾਵਾਂ ਪ੍ਰਤੀ ਅਤਿ ਅਪਮਾਨਜਨਕ ਸ਼ਬਦਾਵਲੀ ਵਰਤੀ।
ਇਸ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਕੁਝ ਵਿਧਾਇਕ ਅਤੇ ਆਪ ਦੇ ਕੁਝ ਸਿਆਸਤਦਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਸਕੱਤਰੇਤ ਵਿਖੇ ਪੇਸ਼ ਹੋਏ। ਆਪ ਵਿਧਾਇਕਾਂ ਨੇ ਆਪਣੀ ਗਲਤੀ ਮੰਨੀ ਕਿ ਜਥੇਦਾਰ ਸਾਹਿਬ ਵੱਲੋਂ ਹੋਏ ਆਦੇਸ਼ ਦੇ ਬਾਵਜੂਦ ਵੀ ਉਨ੍ਹਾਂ ਨੇ 12 ਅਕਤੂਬਰ ਨੂੰ ਬਾਹਰ ਮੀਡੀਆ ਵਿੱਚ ਜਾ ਕੇ ਇਸ ਗੱਲ ਦਾ ਖੰਡਨ ਨਹੀਂ ਕੀਤਾ ਅਤੇ ਨਾ ਹੀ ਸਥਿਤੀ ਸਪੱਸ਼ਟ ਕੀਤੀ ਕਿ ਉਨ੍ਹਾਂ ਨਾਲ ਜਾਤ-ਪਾਤ ਅਧਾਰਤ ਕੋਈ ਵਿਤਕਰਾ ਨਹੀਂ ਹੋਇਆ ਤੇ ਗਿਆਸਪੁਰਾ ਨੇ ਗਲਤ ਟਿੱਪਣੀਆਂ ਕੀਤੀਆਂ ਹਨ।
ਅੱਜ ਹਾਜ਼ਰ ਹੋਏ ਵਿਧਾਇਕਾਂ ਨੇ ਗੁਰੂ ਸਾਹਿਬ ਪਾਸੋਂ ਖਿਮਾ ਜਾਚਨਾ ਕੀਤੀ ਅਤੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਤੋਂ ਕਿਸੇ ਨੂੰ ਜਾਤ-ਪਾਤ, ਨਸਲ ਭੇਦ, ਰੰਗ ਭੇਦ ਦੇ ਅਧਾਰ ਉੱਤੇ ਕਦੇ ਵੀ ਨਹੀਂ ਰੋਕਿਆ ਗਿਆ। ਆਪ ਵਿਧਾਇਕਾਂ ਤੇ ਸਿਆਸਤਦਾਨਾਂ ਨੇ ਕਿਹਾ ਕਿ ਗਿਆਸਪੁਰਾ ਵੱਲੋਂ ਕੀਤੀ ਟਿੱਪਣੀ ਨਾਲ ਉਹ ਸਹਿਮਤ ਨਹੀਂ ਹਨ ਅਤੇ ਇਹ ਉਸ ਦੇ ਨਿੱਜੀ ਵਿਚਾਰ ਹਨ।
ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਦੇ ‘ਆਪ’ ਵਿਧਾਇਕਾਂ ਅਤੇ ਆਗੂਆਂ ਦਾ ਇੱਕ ਵਫ਼ਦ 12 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚਿਆ। ਇਸ ਵਫ਼ਦ ਦੀ ਅਗਵਾਈ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਕਰ ਰਹੇ ਸਨ। ਵਫ਼ਦ ਨੇ ਇੱਕ ਮੰਗ ਪੱਤਰ ਦੇ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਪਰ ਇਸੇ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਕੱਤਰੇਤ ਦੇ ਅੰਦਰ ਜਾਣ ਦੀ ਇਜਾਜ਼ਤ ਨਾ ਮਿਲਣ ਕਾਰਨ ਨਵਾਂ ਵਿਵਾਦ ਖੜ੍ਹਾ ਹੋ ਗਿਆ।
ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਗਿਆਸਪੁਰਾ ਦੇ ਦੋਸ਼ਾਂ ਨੂੰ ਗਲਤ ਅਤੇ ਗੁੰਮਰਾਹ ਕਰਨ ਵਾਲਾ ਦੱਸਿਆ। ਸਕੱਤਰੇਤ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਮੁਤਾਬਕ, ਗਿਆਸਪੁਰਾ ਨੂੰ ਜਾਤੀ ਕਾਰਨ ਨਹੀਂ ਰੋਕਿਆ ਗਿਆ ਸੀ। ਸਕੱਤਰੇਤ ਦਾ ਕਹਿਣਾ ਸੀ ਕਿ ਇਹ ਫ਼ੈਸਲਾ ਜਥੇਦਾਰ ਅਤੇ ਸਿੱਖ ਧਾਰਮਿਕ ਸੰਸਥਾਵਾਂ ਬਾਰੇ ਗਿਆਸਪੁਰਾ ਵੱਲੋਂ ਪਹਿਲਾਂ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਮੱਦੇਨਜ਼ਰ ਲਿਆ ਗਿਆ ਸੀ।
ਇਸ ਪੇਸ਼ੀ ਨੂੰ ਲੈ ਕੇ ਹੁਣ ਸਿਆਸੀ ਅਤੇ ਧਾਰਮਿਕ ਹਲਕਿਆਂ ਦੀ ਨਜ਼ਰ ਇਸ ਗੱਲ ’ਤੇ ਹੈ ਕਿ ਸਬੰਧਤ ਆਗੂ ਕੀ ਪੱਖ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਗੇ ਕੀ ਕਾਰਵਾਈ ਕੀਤੀ ਜਾਂਦੀ ਹੈ। ਇਸ ਪੂਰੇ ਮਾਮਲੇ ਵਿੱਚ ਕਈ ਵੱਖ-ਵੱਖ ਮੁੱਦੇ ਜੁੜ ਗਏ ਹਨ। ਇਨ੍ਹਾਂ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ, ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਕੱਤਰੇਤ ਵਿੱਚ ਦਾਖ਼ਲਾ ਨਾ ਮਿਲਣਾ, ਜਾਤੀ ਦੇ ਆਧਾਰ ’ਤੇ ਭੇਦਭਾਵ ਦੇ ਦੋਸ਼, ਜਥੇਦਾਰ ਬਾਰੇ ਟਿੱਪਣੀਆਂ ਅਤੇ ਐੱਸਜੀਪੀਸੀ ਵੱਲੋਂ ਕੀਤੀ ਗਈ ਸ਼ਿਕਾਇਤ ਸ਼ਾਮਲ ਹਨ।
ਇੱਕ ਪਾਸੇ ਗਿਆਸਪੁਰਾ ਨੇ ਆਪਣੇ ਨਾਲ ਭੇਦਭਾਵ ਹੋਣ ਦਾ ਦੋਸ਼ ਲਾਇਆ ਹੈ, ਜਦਕਿ ਦੂਜੇ ਪਾਸੇ ਸਕੱਤਰੇਤ ਨੇ ਇਸ ਨੂੰ ਰੱਦ ਕਰਦਿਆਂ ਆਪਣੇ ਫ਼ੈਸਲੇ ਦਾ ਕਾਰਨ ਦੱਸਿਆ ਹੈ। ਇਸ ਲਈ ਮਾਮਲੇ ਦੇ ਵੱਖ-ਵੱਖ ਪੱਖਾਂ ਨੂੰ ਸਮਝਣਾ ਅਤੇ ਸਬੰਧਤ ਧਿਰਾਂ ਦੀ ਗੱਲ ਸੁਣਨਾ ਮਹੱਤਵਪੂਰਨ ਹੈ।
Breaking News
- राव महाबीर सिंह मेमोरियल राष्ट्रीय फुटबॉल चैंपियनशिप में उद्योग एवं वाणिज्य मंत्री ने बतौर मुख्य अतिथि की शिरकत, खिलाड़ियों का किया उत्साहवर्धन
- सड़क की मरम्मत में लापरवाही की तो एजेंसी की बैंक गारंटी होगी कैश : मंत्री रणबीर गंगवा
- ਸੀਐਮ ਮਾਨ ਵਲੋਂ ਬੁਲਾਈ ਗਈ ਉੱਚ ਪੱਧਰੀ ਮੀਟਿੰਗ ਦਾ ਪੰਜਾਬ ਨੂੰ ਕੋਈ ਫਾਇਦਾ ਨਹੀਂ ਹੋਵੇਗਾ : ਪਰਗਟ ਸਿੰਘ
- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
- ਹਰਸਿਮਰਤ ਬਾਦਲ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਚੱਲ ਰਹੇ ਧਰਨੇ ਦੌਰਾਨ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ
- सीएम विण्डो तथा जनसंवाद समस्याओं का तत्काल निपटारा करें सुनिश्चित- भोपाल सिंह खदरी
- ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ; ਜ਼ਮਾਨਤ ਪਟੀਸ਼ਨ ਖਾਰਜ
- ‘ਆਪ’ ਦੇ 12 ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮਾਫ਼ੀ ਮੰਗੀ , ਵਿਧਾਇਕਾਂ ਨੇ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ


