ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੇ ਬੀਜੇਪੀ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਵੱਲੋਂ ਵੱਖ-ਵੱਖ ਹਲਕਿਆਂ ਵਿੱਚ ਆਪਣੇ ਸਾਬਕਾ ਰਾਜ ਸਭਾ ਮੈਂਬਰਾਂ ਦੇ ਖਿਲਾਫ ਗੱਦਾਰ ਸ਼ਬਦ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਨਾਭਾ ਵਿਖੇ ਵੀ ਐਮ ਐਲ ਏ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਪਟਿਆਲਾ ਗੇਟ ਵਿਖੇ ਪੁਤਲਾ ਫੂਕ ਕੇ ਰੋਸ਼ ਪ੍ਰਦਰਸਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਇਹਨਾਂ ਰਾਜਸਭਾ ਮੈਂਬਰਾਂ ਨੇ ਗੱਦਾਰੀ ਕੀਤੀ ਹੈ। ਆਦਮੀ ਪਾਰਟੀ ਨੇ ਲੋਕ ਸੇਵਾ ਲਈ ਅਹੁਦਾ ਦਿੱਤਾ ਸੀ। ਉਹਨਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਕੇ ਬੀਜੇਪੀ ਵਿੱਚ ਸ਼ਾਮਿਲ ਹੋ ਗਏ। ਉਨ੍ਹਾਂ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਇਹ ਗੱਲ ਫੈਲਾਈ ਜਾ ਰਹੀ ਹੈ ਕਿ ਕਾਫੀ ਵਿਧਾਇਕ ਬੀਜੇਪੀ ਦੇ ਸੰਪਰਕ ਵਿੱਚ ਹਨ ਤੇ ਕਿਸੇ ਵੀ ਸਮੇਂ ਜਾ ਸਕਦੇ ਹਨ ਪਰ ਦੇਵ ਮਾਨ ਨੇ ਸਪਸ਼ਟ ਕੀਤਾ ਕਿ ਉਹ ਖੁਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ ਹਨ ਇਸ ਮੌਕੇ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ , ਗੁਰਦੀਪ ਸਿੰਘ ਟਿਵਾਣਾ, ਤੇਜਿੰਦਰ ਖਹਿਰਾ, ਧਰਮਿੰਦਰ ਸਿੰਘ ਸੁਖੇਵਾਲ , ਉੱਧਮ ਦੀਪ ਸਿੰਘ, ਦੀਪਾ ਰਾਮਗੜ੍ਹ, ਯਾਦਵਿੰਦਰ ਯਾਦੂ, ਦਵਿੰਦਰ ਸਿੰਘ ਕਲਾਰਾ, ਭੂਪਿੰਦਰ ਸਿੰਘ ਕਲਰਮਜਰੀ, ਮਨਪ੍ਰੀਤ ਸਿੰਘ ਧਾਰੋਂਕੀ, ਰਣਜੀਤ ਸਿੰਘ ਜੱਜ, ਕਸ਼ਮੀਰ ਸਿੰਘ ਲਾਲਕਾ, ਜਸਵੀਰ ਸਿੰਘ ਵਜੀਦਪੁਰ, ਭੁਪਿੰਦਰ ਕੌਸ਼ਲ, ਕ੍ਰਿਸ਼ਨ ਕੁਮਾਰ, ਸਿਮਰਨ ਅੜਕ ਚੌਹਾਨ, ਸੁਖਜਿੰਦਰ ਸਿੰਘ ਟੋਹੜਾ, ਸਤਨਾਮ ਸਿੰਘ ਸੱਤੀ, ਅਵਤਾਰ ਸਿੰਘ ਟੋਹੜਾ, ਬਿੱਲਾ ਖੋਖ, ਨਿਰਭੈ ਸਿੰਘ ਘੁੰਡਰ, ਮਨਜੋਤ ਸਿੰਘ ਲੱਧਾਹੇੜੀ, ਗੁਰਵਿੰਦਰ ਸਿੰਘ ਮਨੀ, ਸੋਨੂ ਸੂਦ, ਸ਼ੈਂਕੀ ਸਿੰਗਲਾ, ਹਰਸਿਮਰਨ ਸਿੰਘ ਸਾਹਨੀ, ਰਕਿੰਦਰ ਸਿੰਘ, ਰਾਜੀ ਪਾਠਕ ਸਰਪੰਚ, ਆਦਿ ਹਾਜ਼ਰ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


