‘ਆਪ’ ਵਿਧਾਇਕਾਂ ਵੱਲੋਂ ਭਾਜਪਾ ’ਚ ਸ਼ਮੂਲੀਅਤ ਕੀਤੇ ਜਾਣ ਮਗਰੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲ ਦੋ ਵਿਧਾਇਕਾਂ ਦੀ ਮੈਂਬਰੀ ਨੂੰ ਅਯੋਗ ਕਰਾਰ ਦੇਣ ਲਈ ਪਟੀਸ਼ਨ ਦਾਇਰ ਕੀਤੀ ਹੈ। ਅੱਜ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਪ੍ਰਵਾਨ ਕੀਤਾ ਹੈ ਜਦੋਂ ਕਿ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਾਲੇ ਤੱਕ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ। ਹਾਲਾਂਕਿ ਹਰਮੀਤ ਸਿੰਘ ਪਠਾਣਮਾਜਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਕੁੱਝ ਸਮੇਂ ਮਗਰੋਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਪੰਜਾਬ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਦੀ ਚੀਫ਼ ਵ?ਹਿੱਪ ਬਲਜਿੰਦਰ ਕੌਰ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਹੈ ਜਿਸ ’ਚ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦਿੱਤੇ ਜਾਣ ਦੀ ਅਪੀਲ ਕੀਤੀ ਹੈ। ਹੁਣ ਗੇਂਦ ਵਿਧਾਨ ਸਭਾ ਦੇ ਸਪੀਕਰ ਦੇ ਹੱਥ ਹੈ।
ਦੱਸਣਯੋਗ ਹੈ ਕਿ ਸਮਾਣਾ ਤੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਲੰਘੇ ਕੱਲ੍ਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ। ਅੱਜ ‘ਆਪ’ ਵਿਧਾਇਕਾਂ ਦੀ ਇਸ ਤਿੱਕੜੀ ਨੇ ਦਿੱਲੀ ਵਿਖੇ ਭਾਜਪਾ ਦਫ਼ਤਰ ’ਚ ਭਾਜਪਾ ’ਚ ਸ਼ਮੂਲੀਅਤ ਕਰ ਲਈ ਹੈ। ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਸ਼ਮੂਲੀਅਤ ਮੌਕੇ ਇਨ੍ਹਾਂ ਤਿੰਨੋਂ ਵਿਧਾਇਕਾਂ ਨੂੰ ਪਾਰਟੀ ’ਚ ਜੀ ਆਇਆ ਨੂੰ ਆਖਿਆ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


