ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ 10 ਅਕਤੂਬਰ ਦੀ ਉਸ ਘਟਨਾ ਨੂੰ ਲੈ ਕੇ, ਜਿਸ ਵਿੱਚ ਦਿੱਲੀ ਪੁਲਿਸ ਦੇ ਮੁਲਾਜ਼ਮ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਦਾਖ਼ਲ ਹੋਏ ਸਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇੱਕ ਮੰਗ ਪੱਤਰ ਸੌਂਪਿਆ। ਇਸ ਨੂੰ ਸਿੱਖ ਧਾਰਮਿਕ ਸੰਸਥਾਵਾਂ ਦੀ ਪਵਿੱਤਰਤਾ ਦੀ ਵੱਡੀ ਉਲੰਘਣਾ ਕਰਾਰ ਦਿੰਦਿਆਂ ਵਿਧਾਇਕਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਅਮਿਤ ਸ਼ਾਹ ਨੂੰ ਤਲਬ ਕਰਨ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ।
ਆਪ ਵਿਧਾਇਕਾਂ ਦੇ ਵਫ਼ਦ ਨੇ ਆਪ੍ਰੇਸ਼ਨ ਬਲੂ ਸਟਾਰ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਿੱਖ ਸੰਗਤ ਨੇ ਉਸ ਕਾਲੇ ਅਧਿਆਇ ਨੂੰ ਨਹੀਂ ਭੁਲਾਇਆ ਅਤੇ ਉਹ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਣ ਦੀ ਘਟਨਾ ਨੂੰ ਕਦੇ ਨਹੀਂ ਭੁਲਾਏਗੀ। ਵਫ਼ਦ ਨੇ ਇਸ ਘਟਨਾ ’ਤੇ ਸ਼?ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ’ਤੇ ਵੀ ਸਵਾਲ ਖੜ੍ਹੇ ਕੀਤੇ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ’ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ, “ਗੁਰਦੁਆਰਾ ਸਾਹਿਬਾਨ ਰਵਾਇਤੀ ਤੌਰ ’ਤੇ ਪਨਾਹਗਾਹ ਰਹੇ ਹਨ, ਜਿੱਥੇ ਲੋਕ ਆਸਰਾ, ਸ਼ਾਂਤੀ ਅਤੇ ਲੰਗਰ ਪ੍ਰਾਪਤ ਕਰਨ ਲਈ ਆਉਂਦੇ ਹਨ। ਪੁਲਿਸ ਵੱਲੋਂ ਪਿੱਛਾ ਕੀਤੇ ਜਾ ਰਹੇ ਵਿਦਿਆਰਥੀ ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਦਾਖ਼ਲ ਹੋ ਗਏ ਸਨ, ਪਰ ਇਸ ਨਾਲ ਪੁਲਿਸ ਮੁਲਾਜ਼ਮਾਂ ਨੂੰ ਸਿਰ ਨੰਗੇ ਕਰਕੇ ਅਤੇ ਜੁੱਤੇ ਪਾ ਕੇ ਪਵਿੱਤਰ ਅਹਾਤੇ ਵਿੱਚ ਦਾਖ਼ਲ ਹੋਣ ਦਾ ਕੋਈ ਹੱਕ ਨਹੀਂ ਮਿਲ ਜਾਂਦਾ। ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਜਥੇਦਾਰ ਸਾਹਿਬ ਨੂੰ ਸਾਡੇ ਵਫ਼ਦ ਵੱਲੋਂ ਸੌਂਪੇ ਗਏ ਮੰਗ ਪੱਤਰ ’ਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।”
‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ 10 ਅਕਤੂਬਰ ਨੂੰ ਸਿੱਖ ਭਾਈਚਾਰੇ ਲਈ ਕਾਲਾ ਦਿਨ ਐਲਾਨਦਿਆਂ ਕਿਹਾ, ‘ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕੀਤਾ ਗਿਆ ਹੈ। ਸਿੱਖ ਭਾਈਚਾਰੇ ਨੇ 1984 ਵਿੱਚ ਆਪਣੇ ਧਾਰਮਿਕ ਅਸਥਾਨਾਂ ’ਤੇ ਹੋਏ ਹਮਲਿਆਂ ਨੂੰ ਨਹੀਂ ਭੁਲਾਇਆ ਅਤੇ ਉਹ ਇਸ ਘਟਨਾ ਨੂੰ ਵੀ ਨਹੀਂ ਭੁਲਾਏਗਾ।’
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ’ਤੇ ਸਵਾਲ ਚੁੱਕਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ, “ਸ਼?ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਹਰਸਿਮਰਤ ਕੌਰ ਬਾਦਲ ਵੱਲੋਂ ਇਸ ਘਟਨਾ ਦੀ ਨਿਖੇਧੀ ਕਰਨ ਵਾਲੀ ਸੋਸ਼ਲ ਮੀਡੀਆ ਪੋਸਟ ਨੂੰ ਵੀ ਡਿਲੀਟ ਕਰ ਦਿੱਤਾ ਗਿਆ ਸੀ। ਜਥੇਦਾਰ ਸਾਹਿਬ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨਾ ਚਾਹੀਦਾ ਹੈ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਿੱਖ ਭਾਈਚਾਰਾ ਇਸ ਮਾਮਲੇ ਵਿੱਚ ਠੋਸ ਜਵਾਬ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਦੇਖ ਰਿਹਾ ਹੈ।”
ਇਸ ਵਫ਼ਦ ਵਿੱਚ ‘ਆਪ’ ਵਿਧਾਇਕ ਜਸਵੀਰ ਸਿੰਘ ਗਿੱਲ, ਕਰਮਵੀਰ ਸਿੰਘ ਘੁੰਮਣ, ਸਰਵਣ ਸਿੰਘ ਧੁੰਨ, ਗੁਰਦੀਪ ਸਿੰਘ ਰੰਧਾਵਾ, ਦਲਬੀਰ ਸਿੰਘ ਟੌਂਗ, ਮਨਜਿੰਦਰ ਸਿੰਘ ਲਾਲਪੁਰਾ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਸੋਨੀਆ ਮਾਨ, ਜੋਬਨਪ੍ਰੀਤ ਸਿੰਘ, ਸਰਬਜੋਤ ਸਾਬੀ, ਗੁਰਇਕਬਾਲ ਸਿੰਘ ਮਹਲ ਅਤੇ ’ਆਪ’ ਆਗੂ ਅੰਗਦ ਸੋਹਲ ਵੀ ਇਸ ਵਫ਼ਦ ਦਾ ਹਿੱਸਾ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


