ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਣ ਚਾਹੀਦੇ ਹਨ ਕਿਉਂਕਿ ਉਨ੍ਹਾਂ ਦੀ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚ ਕਰਨ ਲਈ ਵਚਨਬੱਧ ਹੈ। ਗੁਰਦਾਸਪੁਰ ਦੇ ਪਿੰਡ ਸੋਹਲ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਉੱਥੇ ਹੀ ਉਨ੍ਹਾਂ ਦੀ ਸਰਕਾਰ ਨੇ ਮੁਫ਼ਤ ਬਿਜਲੀ, 71,700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਖ਼ਜ਼ਾਨਾ ਜਨਤਕ ਭਲਾਈ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਆਪਣੇ ਰਿਕਾਰਡ ਦਾ ਹਿਸਾਬ ਦੇਣ ਦੀ ਚੁਣੌਤੀ ਦਿੱਤੀ ਅਤੇ ਅਕਾਲੀ ਦਲ ਦੇ ਭਾਜਪਾ ਨਾਲ ਪ੍ਰਸਤਾਵਿਤ ਰਾਜਨੀਤਿਕ ਸਮਝੌਤੇ ’ਤੇ ਸਵਾਲ ਉਠਾਏ, ਜਿਸ ਨੂੰ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ।ਲੋਕ ਮਿਲਣੀ’ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਆਰ ਨੇ ਪੰਜਾਬ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡ ਸੋਹਲ ਲਈ ਦਿੱਤੀ ਗਈ 51 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਉਨ੍ਹਾਂ ਦੀ ਸਰਕਾਰ ਦੀ ਹਰ ਪਿੰਡ ਤੱਕ ਵਿਕਾਸ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਐਕਸ ’ਤੇ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਦੀਆਂ ਵਿਖੇ ‘ਲੋਕ ਮਿਲਣੀ’ ਦੌਰਾਨ ਮੈਨੂੰ ਜੋ ਭਰਵਾਂ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਨੇ ਮੈਨੂੰ ਬਹੁਤ ਉਤਸ਼ਾਹ ਦਿੱਤਾ ਹੈ। ਮੇਰਾ ਮਕਸਦ ਮੰਚਾਂ ਤੋਂ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਵਿੱਚ ਬੈਠਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਪਰ ਅਸੀਂ ਲੋਕਾਂ ਦੀ ਭਲਾਈ ਲਈ ਲੋਕਾਂ ਦਾ ਹੀ ਪੈਸਾ ਖ਼ਰਚ ਕਰ ਰਹੇ ਹਾਂ। ਮੁਫ਼ਤ ਬਿਜਲੀ, 71,700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਪੁੱਜ ਰਿਹਾ ਨਹਿਰੀ ਪਾਣੀ ਇਸ ਵਚਨਬੱਧਤਾ ਦਾ ਸਬੂਤ ਹਨ। ਅੱਜ ਮੈਂ ਪਿੰਡ ਸੋਹਲ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਹੈ। ਸਾਡੇ ਇਰਾਦੇ ਸਾਫ਼ ਹਨ ਅਤੇ ਪੰਜਾਬ ਦਾ ਖ਼ਜ਼ਾਨਾ ਹਮੇਸ਼ਾ ਪੰਜਾਬੀਆਂ ਦੀ ਭਲਾਈ ਲਈ ਸਮਰਪਿਤ ਰਹੇਗਾ।ਕਾਦੀਆਂ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੰਚਾਂ ਤੋਂ ਰਾਜਨੀਤਿਕ ਭਾਸ਼ਣ ਦੇਣ ਦੀ ਬਜਾਏ ਸਿੱਧੇ ਤੌਰ ’ਤੇ ਮਿਲ ਕੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਨੇ ਰੁਜ਼ਗਾਰ, ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ ਅਤੇ ਜਨਤਕ ਭਲਾਈ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


