Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਸੀਐਮ ਮਾਨ
    Punjab

    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਸੀਐਮ ਮਾਨ

    July 31, 20263 Mins Read
    Share Facebook Twitter Telegram Email WhatsApp

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।
    ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ’ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।”
    ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।”
    ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ’ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।”
    ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ ’ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ।
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ’ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।”
    ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
    ਇਸ ਮੌਕੇ ’ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.