ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਮਹਾਰਾਜ ਦਾ ਭਾਈਚਾਰਕ ਸਾਂਝ, ਬਰਾਬਰੀ ਅਤੇ ਸਵੈ-ਮਾਣ ਦਾ ਵਿਸ਼ਵ-ਵਿਆਪੀ ਸੰਦੇਸ਼ ਇੱਕ ਆਦਰਸ਼ ਸਮਾਜ ਦੀ ਸਿਰਜਣਾ ਦੇ ਯਤਨਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਲਗਾਤਾਰ ਸੇਧ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ 100 ਕਰੋੜ ਰਾਖਵੇਂ ਰੱਖੇ ਗਏ ਹਨ।
ਸਰਬਸ਼ਕਤੀਮਾਨ ਪਰਮਾਤਮਾ ਤੋਂ ਅਸ਼ੀਰਵਾਦ ਮੰਗਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੀ ਚੜ੍ਹਦੀ ਕਲਾ, ਖ਼ੁਸ਼ਹਾਲੀ ਅਤੇ ਹਰ ਪਰਿਵਾਰ ਦੀ ਤਰੱਕੀ ਲਈ ਅਰਦਾਸ ਕੀਤੀ ਅਤੇ ਨਾਲ ਹੀ ਦੁਹਰਾਇਆ ਕਿ ਸਰਕਾਰ ਸਾਰਿਆਂ ਦੀ ਭਲਾਈ ਅਤੇ ਗੁਰੂ ਸਾਹਿਬਾਨ ਤੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਹਮੇਸ਼ਾ ਵਚਨਬੱਧ ਰਹੇਗੀ।
ਇਸ ਪਵਿੱਤਰ ਇਕੱਠ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ’ਤੇ ਲਿਖਿਆ, “ਅੱਜ ਮੈਨੂੰ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿਸ਼ਾਲ ਕੀਰਤਨ ਦਰਬਾਰ ਵਿੱਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬਸਾਂਝੀਵਾਲਤਾ ਅਤੇ ਬਰਾਬਰੀ ਦਾ ਸੰਦੇਸ਼ ਸਾਡੀ ਸਭ ਤੋਂ ਵੱਡੀ ਤਾਕਤ ਹੈ।”
ਉਨ੍ਹਾਂ ਨੇ ਪੋਸਟ ਦੇ ਅਖੀਰ ਵਿੱਚ ਲਿਖਿਆ “ਸਾਡੀ ਸਰਕਾਰ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਸ਼ਾਨਾਮੱਤੇ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਗੁਰੂ ਘਰਾਂ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਨਾਲ ਸਬੰਧਤ ਕਾਰਜਾਂ ਲਈ ਸਰਕਾਰੀ ਖ਼ਜ਼ਾਨੇ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ ਹਮੇਸ਼ਾ ਖ਼ੁਸ਼ਹਾਲ ਅਤੇ ਚੜ੍ਹਦੀ ਕਲਾ ਵਿੱਚ ਰਹੇ ਅਤੇ ਹਰ ਪਰਿਵਾਰ ਵੱਧ ਤੋਂ ਵੱਧ ਤਰੱਕੀ ਕਰੇ।
ਨਗਰ ਕੀਰਤਨ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਸਾਡੇ ਸਾਰਿਆਂ ਲਈ ਬਹੁਤ ਹੀ ਸ਼ੁਭ ਦਿਹਾੜਾ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇਹ ਸਮਾਗਮ ਕਰਵਾਇਆ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਇਸ ਸਮਾਗਮ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਸਮਾਜਿਕ ਬਰਾਬਰੀ ਅਤੇ ਪ੍ਰਭੂ ਭਗਤੀ ਦੇ ਪਵਿੱਤਰ ਸੰਦੇਸ਼ ਦਾ ਵੱਧ ਤੋਂ ਵੱਧ ਪਸਾਰ ਕਰਨਾ ਹੈ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣਾ ਸਾਰਾ ਜੀਵਨ ਸਮਾਜ ਦੇ ਦੱਬੇ-ਕੁਚਲੇ ਅਤੇ ਹਾਸ਼ੀਏ ’ਤੇ ਧੱਕੇ ਵਰਗਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਦੇ ਲੇਖੇ ਲਾ ਦਿੱਤਾ ਅਤੇ ਮਾਨਵਤਾ ਨੂੰ ਜਾਤੀ ਵਿਤਕਰੇ ਅਤੇ ਸਮਾਜਿਕ ਨਾ-ਬਰਾਬਰੀ ਵਰਗੀਆਂ ਅਲ੍ਹਾਮਤਾਂ ਦੇ ਖਾਤਮੇ ਦਾ ਸੰਦੇਸ਼ ਦਿੱਤਾ।”
ਮੁੱਖ ਮੰਤਰੀ ਨੇ ਕਿਹਾ, “ਮੇਰੀ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ’ਤੇ ਅਧਾਰਤ ਸਮਾਜ ਸਿਰਜਣ ਲਈ ਵਚਨਬੱਧ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲਾ ਸਮਾਜ ਬਣਾਉਣ ਵੱਲ ਸੇਧਿਤ ਕਰਦੀਆਂ ਰਹਿੰਦੀਆਂ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਮਹਾਨ ਅਧਿਆਤਮਿਕ ਰਹਿਬਰ ਤੇ ਮਸੀਹਾ ਸਨ ਅਤੇ ਉਨ੍ਹਾਂ ਨੇ ਸਾਨੂੰ ਨੇਕ ਅਤੇ ਸਦਾਚਾਰਕ ਜੀਵਨ ਜਿਊਣਾ ਸਿਖਾਇਆ।’’
ਉਨ੍ਹਾਂ ਕਿਹਾ, “ਆਪਣੀਆਂ ਸਿੱਖਿਆਵਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਜਾਤ-ਪਾਤ ਦੇ ਵਿਤਕਰੇ ਅਤੇ ਸਮਾਜਿਕ ਅਸਮਾਨਤਾ ਵਿਰੁੱਧ ਬੇਬਾਕੀ ਨਾਲ ਆਵਾਜ਼ ਬੁਲੰਦ ਕੀਤੀ ਅਤੇ ਖ਼ਲਕਤ ਨੂੰ ਸ਼ਾਂਤੀ, ਦਇਆ, ਸਮਾਨਤਾ ਅਤੇ ਮਾਣ ਦਾ ਰਸਤਾ ਦਿਖਾਇਆ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਜਨਮ ਉਸ ਸਮੇਂ ਹੋਇਆ ਜਦੋਂ ਸਮਾਜ ਜਾਤ-ਪਾਤ ਵਿੱਚ ਬੁਰੀ ਤਰ੍ਹਾਂ ਗ਼ਲਤਾਨ ਸੀ ਅਤੇ ਵੱਡੇ-ਛੋਟੇ ਰੁਤਬਿਆਂ ਦੇ ਬੇਬੁਨਿਆਦ ਪਾੜਿਆਂ ਵਿੱਚ ਵੰਡਿਆ ਹੋਇਆ ਸੀ। ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕ ਨਵਚੇਤਨ ਲਹਿਰ ਉੱਭਰੀ, ਜੋ ਬਾਅਦ ਵਿੱਚ ਭਗਤੀ ਲਹਿਰ ਵਜੋਂ ਮਸ਼ਹੂਰ ਹੋਈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਦੀ ਧਰਤੀ ਬਹੁਤ ਜ਼ਰਖੇਜ ਹੈ ਅਤੇ ਇਸ ਉੱਤੇ ਨਫ਼ਰਤ ਤੇ ਵੈਰ ਤੋਂ ਇਲਾਵਾ ਕੁਝ ਵੀ ਉੱਗ ਸਕਦਾ ਹੈ। ਪੰਜਾਬ ਉਨ੍ਹਾਂ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਮੁਹੱਬਤ ਅਤੇ ਸੰਤੋਖ ਦਾ ਰਾਹ ਦਿਖਾਇਆ।”
ਉਨ੍ਹਾਂ ਕਿਹਾ, “ਇਸ ਭਾਈਚਾਰਕ ਸਾਂਝ ਅਤੇ ਮੋਹ ਦੀਆਂ ਤੰਦਾਂ ਨੂੰ ਤੋੜਣ ਲਈ ਕਈਆਂ ਨੇ ਯਤਨ ਕੀਤੇ, ਪਰ ਇਹ ਧਰਤੀ ਪਵਿੱਤਰ ਹੈ, ਇਸ ਲਈ ਕੋਝੇ ਮਨਸੂਬੇ ਨਿਹਫਲ ਸਾਬਤ ਹੋਏ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਭਾਈਚਾਰਕ ਸਾਂਝ, ਭਾਈਚਾਰਾ ਅਤੇ ਸ਼ਾਂਤੀ ਦੇ ਬੰਧਨ ਬਹੁਤ ਮਜ਼ਬੂਤ ਹਨ ਕਿਉਂਕਿ ਲੋਕ ਸਾਰੇ ਤਿਉਹਾਰ ਇਕੱਠੇ ਮਨਾਉਂਦੇ ਹਨ। ਪੰਜਾਬ ਧਾਰਮਿਕ ਸਦਭਾਵਨਾ ਦੀ ਧਰਤੀ ਹੈ ਅਤੇ ਇੱਥੇ ਫੁੱਟ ਪਾਊ ਤਾਕਤਾਂ ਕੰਮ ਨਹੀਂ ਕਰਨਗੀਆਂ। ਪੰਜਾਬੀਆਂ ਦੇ ਸਮਾਜਿਕ ਬੰਧਨ ਬਹੁਤ ਮਜ਼ਬੂਤ ਹਨ ਅਤੇ ਉਹ ਹਮੇਸ਼ਾ ਚੰਗੇ ਅਤੇ ਮਾੜੇ ਸਮੇਂ ਵਿੱਚ ਇਕੱਠੇ ਰਹਿੰਦੇ ਹਨ। ਇਸ ਲਈ ਫੁੱਟ ਪਾਊ ਤਾਕਤਾਂ ਦੇ ਨਾਪਾਕ ਮਨਸੂਬੇ ਇੱਥੇ ਕਦੇ ਵੀ ਸਫ਼ਲ ਨਹੀਂ ਹੋ ਸਕਦੇ।”
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਵੀ ਇਸ ਮੌਕੇ ਮੌਜੂਦ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


