ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਵਿਰੋਧੀ ਸਾਬਿਤ ਹੋ ਰਹੀ ਹੈ!
ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਸੋਨੇ ਵਰਗੀ ਕਣਕ ਮੰਡੀਆਂ ਵਿੱਚ ਰੁਲ ਰਹੀ ਹੈ, ਪਰ ਖਰੀਦ ਦੇ ਨਾਮ ‘ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਦਿਖਾਈ ਦੇ ਰਹੀ ਹੈ। 1 ਅਪ੍ਰੈਲ ਤੋਂ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਅੱਜ 17 ਅਪ੍ਰੈਲ ਹੋ ਚੁੱਕੀ ਹੈ, ਪਰ ਹਾਲਾਤ ਜਿਉਂ ਦੇ ਤਿਉਂ ਹਨ। ਮੰਡੀਆਂ ਵਿੱਚ ਕਿਸਾਨਾਂ ਲਈ ਨਾ ਢੰਗ ਦੀ ਵਿਵਸਥਾ ਹੈ ਅਤੇ ਨਾ ਹੀ ਕੋਈ ਸੁਚੱਜਾ ਪ੍ਰਬੰਧ। ਜੇਕਰ ਮੌਸਮ ਖਰਾਬ ਹੋਇਆ ਤੇ ਬਰਸਾਤ ਪੈ ਗਈ ਤਾਂ ਕਿਸਾਨਾਂ ਦੀ ਮਿਹਨਤ ਪਾਣੀ ਵਿੱਚ ਵਹਿ ਸਕਦੀ ਹੈ, ਜਿਸਦਾ ਸਿੱਧਾ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਵਿਧਾਨ ਸਭਾ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋ ਰਾਜਪੁਰਾ ਦੀ ਅਨਾਜ ਮੰਡੀ ਵਿੱਖੇ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਸਮੇਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ! ਉਹਨਾਂ ਕਿਹਾ ਕਿ
ਪਿਛਲੇ 18 ਦਿਨਾਂ ਤੋਂ ਨਮੀ ਦਾ ਬਹਾਨਾ ਬਣਾ ਕੇ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਨਹੀਂ ਕੀਤੀ ਜਾ ਰਹੀ, ਜੋ ਕਿ ਸਰਕਾਰ ਦੀ ਨੀਤੀ ਅਤੇ ਨੀਅਤ ਦੋਵੇਂ ‘ਤੇ ਸਵਾਲ ਖੜੇ ਕਰਦਾ ਹੈ। ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।
ਜੇਕਰ ਸਰਕਾਰ ਵੱਲੋਂ ਤੁਰੰਤ ਇਸ ਮਾਮਲੇ ‘ਚ ਕੋਈ ਢੁਕਵਾਂ ਫੈਸਲਾ ਨਹੀਂ ਲਿਆ ਗਿਆ ਅਤੇ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਨਹੀਂ ਕੀਤੀ ਗਈ, ਤਾਂ ਕਾਂਗਰਸ ਪਾਰਟੀ ਮਜਬੂਰ ਹੋ ਕੇ ਸੜਕਾਂ ‘ਤੇ ਉਤਰ ਕੇ ਤਿੱਖਾ ਸੰਘਰਸ਼ ਕਰੇਗੀ ਅਤੇ ਕਿਸਾਨਾਂ ਦੇ ਹੱਕਾਂ ਲਈ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਮੌਕੇ ਮੇਰੇ ਨਾਲ ਬਲਦੇਵ ਸਿੰਘ ਗੱਗੂਮਾਜਰਾ (ਪ੍ਰਧਾਨ, ਬਲਾਕ ਕਾਂਗਰਸ ਕਮੇਟੀ), ਮਲਕੀਤ ਸਿੰਘ ਉਪਲਹੇੜੀ ਜੀ (ਮੀਤ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ), ਗੁਰੀ ਚਹਿਲ, ਗਗਨ ਸੰਧੂ, ਹਰਦੀਪ ਸਿੰਘ ਲਾਡਾ (ਸਾਬਕਾ ਪ੍ਰਧਾਨ ਆੜ੍ਹਤੀਏ ਐਸੋਸੀਏਸ਼ਨ), ਪ੍ਰਮੋਦ ਬੱਬਰ, ਜਗਦੀਸ਼ ਮੰਜਾਲ, ਗੁਲਸ਼ਨ ਬੱਬਰ, ਹਰੀਚੰਦ ਫੌਜੀ ਅਤੇ ਸੁਰਿੰਦਰਪਾਲ ਸਿੰਘ ਨੰਬਰਦਾਰ ਸਮੇਤ ਕਿਸਾਨ ਆਗੂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਭਾਈਚਾਰਾ ਹਾਜ਼ਰ ਸੀ, ਜਿਨ੍ਹਾਂ ਨੇ ਇਕਸੁਰ ਹੋ ਕੇ ਸਰਕਾਰ ਖ਼?ਲਾਫ਼ ਆਪਣਾ ਗੁੱਸਾ ਜਾਹਿਰ ਕੀਤਾ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


