ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪੌਲਿਟਿਕਲ ਅਫੇਅਰ ਕਮੇਟੀ ਦੀ ਬੈਠਕ ਹੋਈ। ਜਿਸ ਵਿੱਚ ਪੰਜਾਬ ਆਮ ਆਦਮੀ ਪਾਰਟੀ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦਿਆਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ 31 ਅਕਤੂਬਰ 2026 ਨੂੰ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 40 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਂਅ ਐਲਾਨੇ ਗਏ ਹਨ।
ਇਸ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕਈ ਮੌਜੂਦਾ ਵਿਧਾਇਕਾਂ, ਮੰਤਰੀਆਂ ਅਤੇ ਪਾਰਟੀ ਦੇ ਹੋਰ ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਪਾਰਟੀ ਨੇ ਮਾਲਵਾ, ਮਾਝਾ ਅਤੇ ਦੋਆਬਾ ਤਿੰਨਾਂ ਖੇਤਰਾਂ ਦੇ ਹਲਕਿਆਂ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਹੈ।
ਸੂਚੀ ਅਨੁਸਾਰ ਧੂਰੀ ਤੋਂ ਭਗਵੰਤ ਸਿੰਘ ਮਾਨ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਰੂਪਨਗਰ ਤੋਂ ਦਿਨੇਸ਼ ਚੱਢਾ, ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਅਤੇ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਡੱਬੀ
ਟਿਕਟ ਪ੍ਰਾਪਤ ਕਰਨ ਵਾਲਾ ਮੰਤਰੀ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ
ਪੰਜਾਬ ਤੋਂ ‘ਆਪ’ ਆਗੂ ਅਤੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ 9 ਮਈ, 2026 ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 100 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਈਡੀ ਦੇ ਦੋਸ਼ਾਂ ਅਨੁਸਾਰ, ਅਰੋੜਾ ਦੀ ਕੰਪਨੀ, ‘ਹੈਂਪਟਨ ਸਕਾਈ ਰਿਐਲਟੀ ਲਿਮਿਟੇਡ’ ਨੇ ਸਾਲ 2023-24 ਦੌਰਾਨ ਮੋਬਾਈਲ ਫੋਨਾਂ ਖਾਸ ਤੌਰ ’ਤੇ ਆਈਫੋਨਾਂ ਦੀ ਬਰਾਮਦ ਦੀ ਆੜ ਵਿੱਚ ਕਥਿਤ ਤੌਰ ’ਤੇ ਜਾਅਲੀ ਜੀਐਸਟੀ ਇਨਵੌਇਸਾਂ ਦੀ ਵਰਤੋਂ ਕੀਤੀ। ਏਜੰਸੀ ਦਾ ਦੋਸ਼ ਹੈ ਕਿ ਦਿੱਲੀ ਸਥਿਤ ‘ਸ਼ੈੱਲ ਕੰਪਨੀਆਂ’ ਤੋਂ ਖਰੀਦਦਾਰੀ ਦਿਖਾ ਕੇ, ਫਰਮ ਨੇ ਲਗਭਗ 15 ਕਰੋੜ ਰੁਪਏ ਦਾ ‘ਇਨਪੁਟ ਟੈਕਸ ਕ੍ਰੈਡਿਟ’ ਅਤੇ 48 ਕਰੋੜ ਰੁਪਏ ਦਾ ‘ਡਿਊਟੀ ਡਰਾਅਬੈਕ’ (ਟੈਕਸ ਵਾਪਸੀ) ਹਾਸਲ ਕੀਤਾ। ਇਹ ਵੀ ਦੋਸ਼ ਹੈ ਕਿ ਵਿਦੇਸ਼ ਭੇਜੀ ਗਈ ਰਕਮ ਨੂੰ ਦੁਬਈ ਦੇ ਰਸਤੇ ਵਾਪਸ ਭਾਰਤ ਲਿਆਂਦਾ ਗਿਆ, ਤਾਂ ਜੋ ਇਸਨੂੰ ਜਾਇਜ਼ ਦਿਖਾਇਆ ਜਾ ਸਕੇ।
ਅਰੋੜਾ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ ਹੈ। ‘ਆਪ’ ਨੇ ਵੀ ਇਸ ਗ੍ਰਿਫ਼ਤਾਰੀ ਨੂੰ ਕੇਂਦਰੀ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦੱਸਿਆ ਹੈ। ਅਕਤੂਬਰ 2026 ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਅਰੋੜਾ ਇਸ ਸਮੇਂ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਵਿੱਚ ਬੰਦ ਹਨ।
ਫੋਟੋ :-ਸੰਜੀਵ ਅਰੋੜਾ
ਡੱਬੀ
ਪਹਿਲੀ ਸੂਚੀ ਵਿੱਚ ਸ਼ਾਮਲ 40 ਉਮੀਦਵਾਰਾਂ ਵਿੱਚੋਂ 8 ਉਮੀਦਵਾਰ ਐਸਸੀ ਵਰਗ ਨਾਲ ਸਬੰਧਤ ਹਨ
ਪੰਜਾਬ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ 40 ਉਮੀਦਵਾਰਾਂ ਵਿੱਚੋਂ 8 ਉਮੀਦਵਾਰ ਐਸ.ਸੀ. ਵਰਗ ਨਾਲ ਸਬੰਧਤ ਹਨ। ਇਨ੍ਹਾਂ ਵਿੱਚ ਬਲਕਾਰ ਸਿੰਘ (ਕਰਤਾਰਪੁਰ, ਜਲੰਧਰ), ਇਸ਼ਾਂਕ ਕੁਮਾਰ ਚੱਬੇਵਾਲ (ਚੱਬੇਵਾਲ, ਹੁਸ਼ਿਆਰਪੁਰ), ਗੁਰਿੰਦਰ ਸਿੰਘ ’ਗੈਰੀ’ ਵੜਿੰਗ (ਅਮਲੋਹ, ਫਤਿਹਗੜ੍ਹ ਸਾਹਿਬ), ਮਨਵਿੰਦਰ ਸਿੰਘ ਗਿਆਸਪੁਰਾ (ਪਾਇਲ, ਲੁਧਿਆਣਾ), ਮਨਜੀਤ ਸਿੰਘ ਬਿਲਾਸਪੁਰ (ਨਿਹਾਲ ਸਿੰਘ ਵਾਲਾ, ਮੋਗਾ), ਅਮੋਲਕ ਸਿੰਘ (ਜੈਤੋ, ਫਰੀਦਕੋਟ), ਲਾਭ ਸਿੰਘ ਉਗੋਕੇ (ਭਦੌੜ, ਬਰਨਾਲਾ) ਅਤੇ ਕੁਲਵੰਤ ਸਿੰਘ (ਮਹਿਲ ਕਲਾਂ, ਬਰਨਾਲਾ) ਸ਼ਾਮਲ ਹਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


