ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਵੱਡਾ ਸਿਆਸੀ ਝਟਕਾ ਲੱਗਾ ਹੈ । ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਸਮਾਣਾ ਤੋਂ ਚੇਤਨ ਸਿੰਘ ਜੋੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ । 2027 ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਪਾਰਟੀ ਵਿੱਚ ਬਗਾਵਤ ਦੇ ਸੰਕੇਤ ਮਿਲ ਰਹੇ ਹਨ।
ਜ਼ਿਕਰ-ਏ-ਖਾਸ ਹੈ ਕਿ ਬੀਤੇ ਦਿਨੀਂ ਹੀ ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਮੌਜੂਦਾ ਵਿਧਾਇਕਾਂ ਅਤੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ। ਉਮੀਦਵਾਰਾਂ ਦੀ ਸੂਚੀ ਸਾਹਮਣੇ ਆਉਣ ਤੋਂ ਬਾਅਦ ਹੀ ਪਾਰਟੀ ਅੰਦਰ ਨਾਰਾਜ਼ਗੀ ਅਤੇ ਬਗਾਵਤ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਸਨ।
ਇਸੇ ਦੌਰਾਨ ਸਭ ਤੋਂ ਪਹਿਲਾਂ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆਈ। ਪਠਾਣਮਾਜਰਾ ਉਹ ਹੀ ਨੇ ਜਿਨ੍ਹਾਂ ’ਤੇ ਜ਼ਬਰ-ਜਨਾਹ ਦਾ ਮਾਮਲਾ ਦਰਜ ਸੀ। ਕਾਫ਼ੀ ਦੇਰ ਉਹ ਜੇਲ੍ਹ ’ਚ ਵੀ ਰਹਿ ਕੇ ਆਏ ਨੇ ਪਰ ਹੁਣ ਇਹ ਜ਼ਮਾਨਤ ’ਤੇ ਬਾਹਰ ਆ ਚੁਕੇ ਨੇ। ਹਾਲਾਂਕਿ ਚਰਚਾ ਇਹ ਵੀ ਸੀ ਕੇ ਜਿਸ ਸਮੇਂ ਕੇਸ ਦਰਜ ਹੋਇਆ ਤਾਂ ਉਹ ਤੋਂ ਬਾਅਦ ਪਠਾਣਮਾਜਰਾ ਆਸਟ?ਰੇਲੀਆ ਚਲੇ ਗਏ ਸਨ।
ਓਧਰ ਦੂਜੇ ਪਾਸੇ ਸਮਾਣਾ ਤੋਂ ਮੌਜੂਦਾ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਵੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਜੋ ਕਿ ਸਰਕਾਰ ਬਣਨ ਮਗਰੋਂ ਕੈਬਿਨੇਟ ਦੇ ਵਿੱਚ ਮੰਤਰੀ ਬਣ ਕੇ ਰਹੇ ਹਨ। ਸਿਹਤ ਦਾ ਵਿਭਾਗ ਇਹਨਾਂ ਨੂੰ ਦਿੱਤਾ ਗਿਆ ਸੀ ਪਰ ਹੁਣ ਦੋਵਾਂ ਵਿਧਾਇਕਾਂ ਦੇ ਇਸ ਫ਼ੈਸਲੇ ਨੇ ਪਾਰਟੀ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਕਿਉਂਕਿ ਬੀਤੇ ਦਿਨੀ ਹੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ ਉਥੇ ਹੀ ਉਸ ਦੇ ਅਗਲੇ ਹੀ ਦਿਨ ਇਹ ਬਗ਼ਾਵਤ ਦੇਖਣ ਨੂੰ ਮਿਲ ਰਹੀ ਹੀ ਘਿਆਸ ਇਹ ਵੀ ਲੈ ਰਹੇ ਹਨ ਕਿ ਸਮਾਣਾ ’ਚ ਸੁਰਜੀਤ ਸਿੰਘ ਰੱਖੜਾ ਕਾਫ਼ੀ ਐਕਟਿਵ ਸਨ ਜਿਸ ਨੂੰ ਲੈ ਕੇ ਵੀ ਇਹ ਅਸਤੀਫ਼ਾ ਦਿੱਤਾ ਗਿਆ ਹੈ। ਹਾਲਾਂਕਿ ਇਸ ’ਤੇ ਹਾਲੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ਅਤੇ ਨਾ ਹੀ ਸਮਾਣਾ ਤੋਂ ਹਾਲੇ ਤੱਕ ਕਿਸੇ ਨੂੰ ਉਮੀਦਵਾਰ ਐਲਾਇਆ ਗਿਆ।
ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਦੋਵਾਂ ਵਿਧਾਇਕਾਂ ਦੇ ਅਸਤੀਫ਼?ਆਂ ਪਿੱਛੇ ਕੀ ਕਾਰਨ ਹਨ ਅਤੇ ਕੀ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੀ ਨਾਰਾਜ਼ਗੀ ਜ਼ਾਹਰ ਕਰ ਸਕਦੇ ਹਨ ? 40 ਉਮੀਦਵਾਰਾਂ ਦੀ ਪਹਿਲੀ ਸੂਚੀ ਤੋਂ ਬਾਅਦ ਸਾਹਮਣੇ ਆਏ ਇਸ ਸਿਆਸੀ ਘਟਨਾਕ੍ਰਮ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਲਈ ਇੱਕ ਵੱਡੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ ?
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


