ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ (ਵਾਪਸ ਭੇਜਿਆ) ਕੀਤਾ ਜਾ ਰਿਹਾ ਹੈ, ਜੋ ਅੱਜ ਰਾਤ ਤੱਕ ਭਾਰਤ ਪਹੁੰਚ ਜਾਣਗੇ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੌਜਵਾਨ ਕਾਗਜ਼ੀ ਦਸਤਾਵੇਜ਼ ਸਹੀ ਨਾ ਹੋਣ ਜਾਂ ਕਿਸੇ ਹੋਰ ਤਕਨੀਕੀ ਕਾਰਨ ਕਰਕੇ ਡਿਪੋਰਟ ਕੀਤੇ ਗਏ ਹਨ। ਇਨ੍ਹਾਂ 15 ਭਾਰਤੀਆਂ ਵਿੱਚੋਂ 11 ਪੰਜਾਬੀ ਹਨ (ਜਿਨ੍ਹਾਂ ਵਿੱਚ 10 ਮੁੰਡੇ ਅਤੇ 1 ਲੜਕੀ ਸ਼ਾਮਲ ਹੈ), ਬਾਕੀ ਕੁਝ ਹਰਿਆਣਾ ਅਤੇ ਉੱਤਰਾਖੰਡ ਨਾਲ ਸਬੰਧਤ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬੱਚੇ ਕਿਸੇ ਏਜੰਟ ਦੇ ਹੱਥ ਚੜ੍ਹ ਕੇ ਗਏ ਸਨ ਜਾਂ ਕਿਸੇ ਮਜਬੂਰੀ ਕਾਰਨ, ਪਰ ਹਨ ਤਾਂ ਸਾਡੇ ਆਪਣੇ ਹੀ। ਉਨ੍ਹਾਂ ਕਿਹਾ, ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਏਅਰਪੋਰਟ ’ਤੇ ਰਿਸੀਵ ਕਰੇਗੀ ਅਤੇ ਉਨ੍ਹਾਂ ਦੇ ਕਾਗਜ਼ੀ ਪੱਤਰਾਂ ਦੀ ਕਾਰਵਾਈ ਵਿੱਚ ਪੂਰੀ ਮਦਦ ਕੀਤੀ ਜਾਵੇਗੀ।
ਸੀਐਮ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਵਿਦੇਸ਼ਾਂ ਵਿੱਚ ਧੱਕੇ ਖਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਰਹਿਣ। ਜੇਕਰ ਇੱਥੇ ਹੀ ਰੋਜ਼ਗਾਰ ਮਿਲ ਜਾਵੇ ਤਾਂ ਅਜਿਹੀਆਂ ਨੌਬਤਾਂ ਨਹੀਂ ਆਉਣਗੀਆਂ। ਉਨ੍ਹਾਂ ਕਿਹਾ, ‘ਸਾਡੇ ਪੁੱਤ ਨੇ, ਭਾਵੇਂ ਰੁੱਸ ਕੇ ਗਏ ਸੀ, ਪਰ ਹੁਣ ਵਾਪਸ ਆ ਰਹੇ ਹਨ ਤਾਂ ਆਪਣੇ ਘਰ ਹੀ ਆ ਰਹੇ ਹਨ।’
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਨੌਜਵਾਨਾਂ ਨੂੰ ਅਜਿਹੇ ਹਾਲਾਤਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰ ਸੂਬੇ ਵਿੱਚ ਹੀ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


