ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ। ਇੱਥੋਂ ਦੀ ਨਗਰ ਨਿਗਮ ਵੱਲੋਂ 95.72 ਕਰੋੜ ਰੁਪਏ ਦਾ ਵਿਕਾਸ ਕਾਰਜ ਕੀਤੇ ਜਾਣਗੇ, ਮੰਡੀ ਬੋਰਡ ਵੱਲੋਂ 16.05 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੇ ਨਿਰਮਾਣ ‘ਤੇ 65.09 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ’ਤੇ ਮੰਡੀ ਬੋਰਡ 42.56 ਕਰੋੜ ਰੁਪਏ ਜਦਕਿ ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ ਖਰਚੇਗਾ। ਬਟਾਲਾ ਹਲਕੇ ਵਿੱਚ ਚਾਰ ਨਵੇਂ ਪੁਲ ਬਣਨਗੇ ਅਤੇ ਨਵੀਂ ਪੁਲਿਸ ਲਾਈਨ ਲਈ 14.81 ਕਰੋੜ ਜਾਰੀ ਕੀਤੇ ਗਏ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ ਅਕਾਲੀ-ਕਾਂਗਰਸ ਦੀ ਤਿੰਨ ਪੀੜ੍ਹੀਆਂ ਤੋਂ ਚੱਲ ਰਹੀ ਲੁੱਟ ਦਾ ਅੰਤ ਕਰ ਦਿੱਤਾ ਅਤੇ ਸਾਲ 2027 ਵਿੱਚ ਵੀ ਇਨ੍ਹਾਂ ਨੂੰ ਵਾਪਸੀ ਨਹੀਂ ਕਰਨ ਦੇਣਗੇ, ਜਦੋਂ ਕਿ ਪਿਛਲੀਆਂ ਸਰਕਾਰਾਂ ’ਤੇ ਆਪਣੇ-ਆਪ ਨੂੰ ਬਚਾਉਣ ਲਈ ਜਾਣਬੁੱਝ ਕੇ ਬੇਅਦਬੀ ਵਿਰੋਧੀ ਕਾਨੂੰਨਾਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਰਵਾਇਤੀ ਪਾਰਟੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਪਾਰਟੀਆਂ ਆਮ ਲੋਕਾਂ ਤੋਂ ਦੂਰ ਹੋ ਗਈਆਂ ਸਨ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਜਦਕਿ ਉਨ੍ਹਾਂ ਦੀ ਸਰਕਾਰ ਸ਼ਾਸਨ ਪ੍ਰਦਾਨ ਕਰਨ ਅਤੇ ਜਵਾਬਦੇਹੀ ਦੇ ਸੁਮੇਲ ਨਾਲ ਅੱਗੇ ਵਧ ਰਹੀ ਹੈ।
ਕਈ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਅਕਾਲੀਆਂ ਨੇ ਜਾਣਬੁੱਝ ਕੇ ਬੇਅਦਬੀ ਵਿਰੁੱਧ ਕਮਜ਼ੋਰ ਕਾਨੂੰਨ ਬਣਾਇਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਨਾ ਮਿਲੇ।’ ਉਨ੍ਹਾਂ ਅੱਗੇ ਕਿਹਾ, ‘ਇਹ ਆਗੂ ਇਹ ਵੀ ਡਰਦੇ ਸਨ ਕਿ ਉਨ੍ਹਾਂ ਨੂੰ ਵੀ ਉਨ੍ਹਾਂ ਦੇ ਅਪਰਾਧ ਦੀ ਸਜ਼ਾ ਮਿਲੇਗੀ ਜਿਸ ਕਾਰਨ ਇਨ੍ਹਾਂ ਨੇ ਕਾਨੂੰਨ ਹੀ ਕਮਜ਼ੋਰ ਬਣਾ ਦਿੱਤਾ।’
ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦੀ ਇਸ ਯਾਤਰਾ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ ਕਿਉਂਕਿ ਇਹ ਸਾਰਾ ਯਤਨ ਉਨ੍ਹਾਂ ਦੇ ਪਰਿਵਾਰਕ ਹਿੱਤਾਂ ਦੀ ਰਾਖੀ ਲਈ ਹੈ।”ਉਨ੍ਹਾਂ ਨੇ ਅਕਾਲੀ ਲੀਡਰਸ਼ਿਪ ਨੂੰ ਚੁਣੌਤੀ ਦਿੰਦੇ ਹੋਏ ਪੁੱਛਿਆ, ‘15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।’ ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਵੱਖ-ਵੱਖ ਮਾਫੀਏ ਨੂੰ ਸਰਪ੍ਰਸਤੀ ਦਿੱਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸਾਜ਼ਿਸ਼ਾਂ ਘੜਨ ਬਦਲੇ ਉਨ੍ਹਾਂ ਨੇ ਇਸ ਪਰਿਵਾਰ ਨੂੰ ਸਰ ਦੀ ਉਪਾਧੀ ਦਿੱਤੀ ਸੀ।”ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਸਨਮਾਨਿਤ ਕੀਤਾ ਸੀ,”ਉਨ੍ਹਾਂ ਕਿਹਾ ਕਿ ਅਜਿਹੇ ਕੰਮਾਂ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਬੇਪਰਦ ਕੀਤਾ ਹੈ।
ਉਨ੍ਹਾਂ ਕਿਹਾ, “ਸਿਰਫ ਇਹ ਹੀ ਨਹੀਂ, ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦੇਣਾ ਵੀ ਯਕੀਨੀ ਬਣਾਇਆ।”ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ ’ਚ ਦਰਜ ਹਨ।”ਉਨ੍ਹਾਂ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਲਈ ਗੋਲੀਆਂ ਅਤੇ ਫਿਰ ਨਸ਼ੀਲੇ ਪਦਾਰਥ (ਚਿੱਟੇ) ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਆਗੂਆਂ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ, “ਅਕਾਲੀਆਂ ’ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਇਸ ਵਪਾਰ ਨੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਸੂਬੇ ਭਰ ਵਿੱਚ ਪੈਰ ਪਸਾਰੇ।”ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਜੋ ਸੂਬੇ ਵਿੱਚ ਇਹਨਾਂ ਆਗੂਆਂ ਦੇ ਸਰਕਾਰੀ ਵਾਹਨਾਂ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ੇ ਦਾ ਸ਼ਿਕਾਰ ਹੋ ਗਏ ਸਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦੇ ਪਾਪ ਮੁਆਫੀ ਯੋਗ ਨਹੀਂ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਲੋਕ ਕਦੇ ਵੀ ਮੁਆਫ਼ ਨਹੀਂ ਕਰ ਸਕਦੇ ਜੋ ਲੋਕਾਂ ਦੇ ਮਨਾਂ ਵਿੱਚ ਅਜੇ ਵੀ ਤਾਜ਼ਾ ਹਨ।”ਉਨ੍ਹਾਂ ਨੇ ਇਨ੍ਹਾਂ ਨੂੰ ਮੌਕਾਪ੍ਰਸਤ ਆਗੂ ਦੱਸਿਆ ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਬਦਲਦੇ ਹਨ। ਉਨ੍ਹਾਂ ਕਿਹਾ ਕਿ ਅਤਿ ਦੀ ਗਰਮੀ ਵਿੱਚ ਵੀ ਲੋਕਾਂ ਦਾ ਭਾਰੀ ਇਕੱਠ ਸੂਬਾ ਸਰਕਾਰ ਪ੍ਰਤੀ ਲੋਕਾਂ ਦੇ ਸਮਰਥਨ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਸੁਖਬੀਰ ਬਾਦਲ ਅਜਿਹੇ ਵਾਅਦੇ ਕਰ ਰਹੇ ਹਨ ਜੋ ਕਦੇ ਪੂਰੇ ਨਹੀਂ ਕੀਤੇ ਜਾ ਸਕਦੇ ਅਤੇ ਸੂਬੇ ਵਿੱਚ ਡਾਇਨਾਸੌਰਾਂ ਦੀ ਵਾਪਸੀ ਵਰਗੇ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਸੱਤਾ ਮੁੜ ਹਾਸਲ ਕਰਨ ਪ੍ਰਤੀ ਉਹਨਾਂ ਦੀ ਬੇਚੈਨੀ ਨੂੰ ਦਰਸਾਉਂਦੇ ਹਨ ਪਰ ਉਨ੍ਹਾਂ ਨੂੰ ਕਦੇ ਵੀ ਸੂਬੇ ਦੀ ਸੱਤਾ ਹਾਸਲ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਆਗੂ ਸਵੇਰੇ ਹੀ ਉਨ੍ਹਾਂ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਉਨ੍ਹਾਂ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਇਨ੍ਹਾਂ ਪਾਰਟੀਆਂ ਨੇ ਵਾਰੋ-ਵਾਰੀ ਆਪਣੇ ਕਾਰਜਕਾਲ ਦੌਰਾਨ ਸੂਬੇ ਦੀ ਦੌਲਤ ਨੂੰ ਲੁੱਟਿਆ ਹੈ ਅਤੇ ਦੂਜੀ ਪਾਰਟੀ ਨੂੰ ਬਚਾਉਣ ਲਈ ਹੱਥਕੰਡੇ ਆਪਣਾਏ।’ ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਝਾੜੂ ਨੂੰ ਵੋਟ ਦਿੱਤੀ ਜਿਸ ਨਾਲ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਅਹਿਮ ਬਦਲਾਅ ਆਇਆ। ਉਨ੍ਹਾਂ ਕਿਹਾ ਕਿ ਪਿਛਲੇ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਭਾਰੀ ਦੌਲਤ ਇਕੱਠੀ ਕੀਤੇ ਅਤੇ ਵੱਡੇ-ਵੱਡੇ ਮਹਿਲ ਉਸਾਰੇ।
ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਯਕੀਨੀ ਬਣਾਈ ਗਈ ਹੈ।
ਆਪਣੇ ਸੰਬੋਧਨ ਵਿੱਚ ਸੀਨੀਅਰ ’ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸੂਬੇ ਦੇ ਸਭ ਤੋਂ ਚਹੇਤੇ ਮੁੱਖ ਮੰਤਰੀ ਸਾਬਤ ਹੋਏ ਹਨ।” ਉਨ੍ਹਾਂ ਅੱਗੇ ਕਿਹਾ, “ਭਗਵੰਤ ਸਿੰਘ ਮਾਨ ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਜਦੋਂ ਕਿ ਬਾਕੀ ਸਾਰੇ ਸੂਬਿਆਂ ਵਿੱਚ ਅਜਿਹੇ ਮੁੱਖ ਮੰਤਰੀ ਹਨ ਜੋ ਲਾਲਚ ਜਾਂ ਆਪਣੀ ਪਾਰਟੀ ਦੇ ਹਿੱਤਾਂ ਦੀ ਪੂਰਤੀ ਲਈ ਕੰਮ ਕਰ ਰਹੇ ਹਨ।”
ਮਨੀਸ਼ ਸਿਸੋਦੀਆ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹਨ। ਉਨ੍ਹਾਂ ਨੇ ਲੋਕਾਂ ਨੂੰ ਆਪਣੀਆਂ ਵੋਟਾਂ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸੀਨੀਅਰ ’ਆਪ’ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण
ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
6 Mins Read
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


