ਪਿਛਲੇ 25 ਸਾਲਾਂ ਤੋਂ ਸਮਾਜ ਸੇਵਾ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਨਿਭਾਈ ਸੇਵਾ ਲਈ ਮਿਲਿਆ ਪੰਜਾਬ ਸਰਕਾਰ ਵੱਲੋਂ ਸਨਮਾਨ
ਮਲੇਰਕੋਟਲਾ, 16 ਅਗਸਤ: (ਮੁਨਸ਼ੀ ਫ਼ਾਰੂਕ) ਪਿਛਲੇ 25 ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ 50 ਕਿਲੋਮੀਟਰ ਏਰੀਏ ਵਿੱਚ ਰੁੱਖ ਲਗਾਉਣ ਦੀ ਸੇਵਾ ਨਿਭਾਉਣ ਵਾਲੇ ਉੱਘੇ ਸਮਾਜ ਸੇਵੀ ਅਤੇ ਉੱਘੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ ਐਸ ਗਰੁੱਪ ਮਾਲੇਰਕੋਟਲਾ ਨੂੰ 15 ਅਗਸਤ ਸੁਤੰਤਰਤਾ ਦਿਵਸ ਮੌਕੇ ਫਿਰੋਜ਼ਪੁਰ ਵਿਖੇ ਕਰਵਾਏ ਪੰਜਾਬ ਪੱਧਰੀ ਸਮਾਗਮ ਦੌਰਾਨ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਇੰਦਰਜੀਤ ਸਿੰਘ ਮੁੰਡੇ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਭਗਵੰਤ ਸਿੰਘ ਮਾਨ ਵੱਲੋਂ ਸਮੂਹ ਸਨਮਾਨਿਤ ਸ਼ਖ਼ਸੀਅਤਾ ਨੂੰ ਸਨਮਾਨ ਕਰਨ ਮੌਕੇ ਵਧਾਈ ਪੇਸ਼ ਕੀਤਾ ਅਤੇ ਆਪਣੇ ਆਪਣੇ ਖੇਤਰਾਂ ਵਿਚ ਹੋਰ ਇਮਾਨਦਾਰੀ ਨਾਲ ਸੇਵਾ ਨਿਭਾਉਣ ਪ੍ਰੇਰਿਤ ਕੀਤਾ।ਇਸ ਮੌਕੇ ਇੰਦਰਜੀਤ ਸਿੰਘ ਮੁੰਡੇ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮਾਣ ਸਨਮਾਨ ਨਾਲ ਸਾਡੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਆਉਣ ਵਾਲੇ ਸਮੇਂ ਵਿੱਚ ਵਾਤਾਵਰਨ ਤੇ ਸਮਾਜ ਸੇਵਾ ਲਈ ਤੱਤਪਰ ਰਹਾਂਗੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ. ਇੰਦਰਜੀਤ ਸਿੰਘ ਮੁੰਡੇ ਨੂੰ ਦੇਸ਼ਾਂ ਵਿਦੇਸ਼ਾਂ ਵਿੱਚ ਬੂਟੇ ਲਗਾਉਣ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨਾਂ ਨੂੰ ਵੱਖ ਵੱਖ ਇੰਟਰਨੈਸ਼ਨਲ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ ।ਇਸ ਮੌਕੇ ਪੰਜਾਬ ਸਰਕਾਰ ਦੇ ਚੀਫ ਸੈਕਟਰੀ ਸ੍ਰੀ ਕੇ.ਏ.ਪੀ ਸਿਨਹਾ ਸੀਨੀਅਰ ਆਈ ਏ ਅਫਸਰ,ਸ੍ਰੀ ਗਰੋਵ ਯਾਦਵ ਡੀ.ਜੀ.ਪੀ ਪੰਜਾਬ,ਸ੍ਰੀ ਮਤੀ ਦੀਪਸਿਖਾ ਸ਼ਰਮਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਡਾ. ਮਨਦੀਪ ਸਿੰਘ ਖੁਰਦ ਪ੍ਰਧਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ,ਜਸਵੀਰ ਸਿੰਘ ਜੱਸੀ ਚੀਮਾ ਪ੍ਰਧਾਨ ਰਾਮਗੜੀਆ ਵੈਲਫੇਅਰ ਸੁਸਾਇਟੀ ਰਜਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬ ਅਤੇ ਜਿਲਾ ਫਿਰੋਜ਼ਪੁਰ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


