ਅਫ਼ਰੀਕੀ ਦੇਸ਼ਾਂ ’ਚ 100 ਤੋਂ ਵੱਧ ਜਾਨਾਂ ਲੈਣ ਮਗਰੋਂ ਤੇਜ਼ੀ ਨਾਲ ਫੈਲ ਰਹੇ ਖ਼ਤਰਨਾਕ ‘ਇਬੋਲਾ ਵਾਇਰਸਾ ਦੇ ਕਹਿਰ ਨੂੰ ਦੇਖਦਿਆਂ ਵਿਸ਼ਵ ਸਿਹਤ ਸੰਗਠਨ ਨੇ ਇਸ ਗਲੋਬਲ ਹੈਲਥ ਐਮਰਜੈਂਸੀ ਐਲਾਨ ਦਿੱਤਾ ਹੈ। ਇਸ ਫੈਸਲੇ ਤੋਂ ਤੁਰੰਤ ਬਾਅਦ ਭਾਰਤ ਵਿੱਚ ਵੀ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਇਸੇ ਦੌਰਾਨ ਕਰਨਾਟਕ ਸਰਕਾਰ ਨੇ ਸੂਬੇ ਭਰ ਵਿੱਚ ਹਾਈ ਅਲਰਟ ਜਾਰੀ ਕਰਦਿਆਂ ਸਖ਼ਤ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ।
ਕਰਨਾਟਕ ਦੇ ਸਿਹਤ ਵਿਭਾਗ ਨੇ ਬੈਂਗਲੁਰੂ ਦੇ ਕੈਂਪੇਗੌੜਾ ਇੰਟਰਨੈਸ਼ਨਲ ਏਅਰਪੋਰਟ ਅਤੇ ਮੰਗਲੁਰੂ ਏਅਰਪੋਰਟ ਸਣੇ ਸਾਰੇ ਐਂਟਰੀ ਪੁਆਇੰਟਾਂ ’ਤੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਏਅਰਪੋਰਟ ’ਤੇ ਹੀ ਹੈਲਥ ਸਕ੍ਰੀਨਿੰਗ ਕੀਤੀ ਜਾ ਰਹੀ ਹੈ।
ਸੂਬੇ ਦੇ ਸਿਹਤ ਮੰਤਰੀ ਮੁਤਾਬਕ, ਫਿਲਹਾਲ ਕਰਨਾਟਕ ਜਾਂ ਭਾਰਤ ਵਿੱਚ ਇਬੋਲਾ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ, ਪਰ ਇਹ ਕਦਮ ਸੁਰੱਖਿਆ ਦੇ ਲਿਹਾਜ਼ ਨਾਲ ਪਹਿਲਾਂ ਹੀ ਚੁੱਕੇ ਜਾ ਰਹੇ ਹਨ। ਵਿਭਾਗ ਨੇ ਸਾਰੇ ਸਰਕਾਰੀ ਹਸਪਤਾਲਾਂ, ਖ਼ਾਸ ਕਰਕੇ ਬੈਂਗਲੁਰੂ ਦੇ ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਚੈਸਟ ਡਿਜ਼ੀਜ਼ਿਸ ’ਚ ਸਪੈਸ਼ਲ ਆਈਸੋਲੇਸ਼ਨ ਵਾਰਡ ਤਿਆਰ ਰੱਖਣ ਦੇ ਹੁਕਮ ਦਿੱਤੇ ਹਨ। ਸਿਹਤ ਕਰਮਚਾਰੀਆਂ ਨੂੰ ਵੀ ਪੀ.ਪੀ.ਈ. ਕਿੱਟਾਂ ਅਤੇ ਜ਼ਰੂਰੀ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਤੁਰੰਤ ਨਜਿੱਠਿਆ ਜਾ ਸਕੇ।
Breaking News
- मुख्यमंत्री ने वन संरक्षण, हरित आवरण बढ़ाने और जनभागीदारी से पौधारोपण अभियान को गति देने के दिए निर्देश
- हिसार में भव्य रोजगार मेले का आयोजन: लोक निर्माण मंत्री रणबीर सिंह गंगवा ने किया उद्घाटन, युवाओं को मिली सीधी भर्ती की राह
- युवा नशे से नहीं, खेल और शिक्षा से जुड़ें, तभी बनेगा विकसित भारत : मुख्यमंत्री नायब सिंह सैनी
- मुख्यमंत्री ने स्व. गुरनाम सिंह गुर्जर को दी भावभीनी श्रद्धांजलि, कहा- उनका निधन संगठन व समाज के लिए अपूरणीय क्षति
- स्वच्छता जनभागीदारी का सबसे बड़ा माध्यम, इसे हर व्यक्ति अपने जीवन का हिस्सा बनाए : कृष्ण लाल पंवार
- कारगिल के वीर सैनिकों का शौर्य देश को सदैव राष्ट्रसेवा और मातृभूमि की रक्षा के लिए प्रेरित करता रहेगा: डा. अर्चना गुप्ता
- ਪੰਜਾਬ ਦੀਆਂ ਰਾਜਨੀਤਿਕ ਧਿਰਾਂ ਨੇ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਨੌਜਵਾਨਾਂ ਦੀ ਸੋਚ ਨੂੰ ਵੀ ਪ੍ਰਦੂਸ਼ਿਤ ਕੀਤਾ : ਬਾਪੂ ਤਰਸੇਮ ਸਿੰਘ
- ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ : ਹਰਪਾਲ ਸਿੰਘ ਚੀਮਾ


