
ਕੇਂਦਰ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ਾਂ ਦੇ ਮੱਦੇਨਜ਼ਰ ਅੱਜ ਬਠਿੰਡਾ ਵਿਖੇ ਭਾਜਪਾ ਦਫ਼ਤਰ ਅੱਗੇ ਆਮ ਆਦਮੀ ਪਾਰਟੀ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼?ਲਾਫ਼ ਨਾਅਰੇਬਾਜ਼ੀ ਕੀਤੀ।
ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਬੀਜੇਪੀ ਸਰਕਾਰ 54 ਅਤੇ 329 ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਤੰਤਰਕ ਅਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਆਮ ਆਦਮੀ ਪਾਰਟੀ ਦਾ ਹਰ ਵਰਕਰ ਲੋਕਾਂ ਦੇ ਹੱਕਾਂ ਲਈ ਡਟ ਕੇ ਸੰਘਰਸ਼ ਕਰਦਾ ਰਹੇਗਾ।
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਸਰਕਾਰ ਵੱਲੋਂ ਸਿਆਸੀ ਬਦਲੇ ਦੀ ਭਾਵਨਾ ਨਾਲ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਅਤੇ ਪਾਰਟੀ ਦਾ ਹਰ ਆਗੂ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਹਰ ਮੰਚ ‘ਤੇ ਲੜਾਈ ਲੜਦਾ ਰਹੇਗਾ।
ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਦੀ ਮਜ਼ਬੂਤ ਆਵਾਜ਼ ਤੋਂ ਘਬਰਾਈ ਹੋਈ ਹੈ ਅਤੇ ਇਸੇ ਕਰਕੇ ਜਾਂਚ ਏਜੰਸੀਆਂ ਦਾ ਸਹਾਰਾ ਲਿਆ ਜਾ ਰਿਹਾ ਹੈ।
ਸਾਬਕਾ ਮੇਅਰ ਪਦਮਜੀਤ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਲੜਾਈ ਲੜਦੀ ਆਈ ਹੈ ਅਤੇ ਅੱਗੇ ਵੀ ਲੋਕਾਂ ਦੇ ਹੱਕਾਂ ਲਈ ਹਰ ਸੰਘਰਸ਼ ਵਿੱਚ ਅਗਵਾਈ ਕਰਦੀ ਰਹੇਗੀ।
ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਸੰਵਿਧਾਨਕ ਸੰਸਥਾਵਾਂ ਨੂੰ ਸਿਆਸੀ ਮਕਸਦਾਂ ਲਈ ਵਰਤਣਾ ਦੇਸ਼ ਦੇ ਲੋਕਤੰਤਰ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਤਰ੍ਹਾਂ ਦੀਆਂ ਕਾਰਵਾਈਆਂ ਦਾ ਮੂੰਹਤੋੜ ਜਵਾਬ ਦੇਣਗੇ।
ਮਾਰਕਫੈਡ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾਲ ਧੱਕੇਸ਼ਾਹੀ ਕਰਨ ਵਾਲੀਆਂ ਤਾਕਤਾਂ ਦੇ ਖ਼?ਲਾਫ਼ ਲੋਕ ਇਕੱਠੇ ਹੋ ਰਹੇ ਹਨ ਅਤੇ ਆਪ ਵਰਕਰ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੇ ਨਹੀਂ।
ਸ਼ੂਗਰਫੈਡ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਇਹ ਲੜਾਈ ਸਿਰਫ਼ ਇੱਕ ਵਿਅਕਤੀ ਦੀ ਨਹੀਂ, ਸਗੋਂ ਪੰਜਾਬ ਦੀ ਇੱਜ਼ਤ ਅਤੇ ਲੋਕਾਂ ਦੀ ਆਵਾਜ਼ ਨੂੰ ਬਚਾਉਣ ਦੀ ਲੜਾਈ ਹੈ।
ਮਾਰਕੀਟ ਕਮੇਟੀ ਚੇਅਰਮੈਨ ਬਲਜੀਤ ਬੱਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਸਿਪਾਹੀ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਸੱਚ ਲਈ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਹੋਰ ਸੀਨੀਅਰ ਆਪ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। ਪ੍ਰਦਰਸ਼ਨ ਦੌਰਾਨ “ਨਾ ਡਰਾਂਗੇ, ਨਾ ਝੁਕਾਂਗੇ”ਅਤੇ “ਪੰਜਾਬ ਦੇ ਹੱਕਾਂ ਲਈ ਲੜਾਈ ਜਾਰੀ ਰਹੇਗੀ”ਦੇ ਨਾਅਰੇ ਲਗਾਤਾਰ ਗੂੰਜਦੇ ਰਹੇ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


