ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਚਿੱਠੀ ਵਿੱਚ ਪੀਐਮ ਤੋਂ ਮੁੱਖ ਤੌਰ ’ਤੇ ਦੋ ਮੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਪੈਟਰੋਲ ਪੰਪਾਂ ’ਤੇ ਈ-20 ਅਤੇ ਸ਼ੁੱਧ ਪੈਟਰੋਲ ਦਾ ਵਿਕਲਪ ਦੇਣਾ ਚਾਹੀਦਾ ਹੈ, ਤਾਂ ਜੋ ਉਹ ਆਪਣੀ ਮਰਜ਼ੀ ਅਨੁਸਾਰ ਪੈਟਰੋਲ ਲੈ ਸਕਣ। ਇਸ ਦੇ ਨਾਲ ਹੀ, ਈ-20 ਦੀ ਕੀਮਤ ਘੱਟ ਹੋਣੀ ਚਾਹੀਦੀ ਹੈ। ਕਿਉਂਕਿ ਇਸ ਦੀ ਵਰਤੋਂ ਨਾਲ ਗੱਡੀਆਂ ਦੀ ਮਾਈਲੇਜ ਘਟ ਰਹੀ ਹੈ ਅਤੇ ਕੰਪੋਨੈਂਟਸ ਖਰਾਬ ਹੋ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੇਰੇ ਜਾਂ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਹੈਂਡਲ ’ਤੇ ਜਾਣ, ਜਿੱਥੇ ਇੱਕ ਲਿੰਕ ਵਿੱਚ ਪੀਐਮ ਦੇ ਨਾਮ ਪਟੀਸ਼ਨ ਮਿਲੇਗੀ। ਉਸ ’ਤੇ ਸਾਈਨ ਕਰਨ ਅਤੇ ਈ-20 ਨੂੰ ਲੈ ਕੇ ਆਪਣਾ ਅਨੁਭਵ ਸਾਂਝਾ ਕਰਨ। ਮੈਂ ਲੋਕਾਂ ਦੇ ਅਨੁਭਵ ਸਾਂਝੇ ਕਰਨ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਹੈ।
ਮੰਗਲਵਾਰ ਨੂੰ “ਆਪ”ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਈ-20 ਪੈਟਰੋਲ ਨੂੰ ਲੈ ਕੇ ਦੇਸ਼ ਭਰ ਵਿੱਚ ਲੋਕ ਬਹੁਤ ਦੁਖੀ ਹਨ। ਇਸ ਨੂੰ ਲੈ ਕੇ ਮੈਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿੱਚ ਮੈਂ ਪੀਐਮ ਨੂੰ ਕਿਹਾ ਹੈ ਕਿ ਅਸੀਂ ਲੋਕਤੰਤਰ ਵਿੱਚ ਰਹਿੰਦੇ ਹਾਂ, ਤੁਹਾਨੂੰ ਜਨਤਾ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਸਾਰੇ ਦੇਸ਼ ਦੀ ਜਨਤਾ ਦੁਖੀ ਹੈ ਅਤੇ ਕਹਿ ਰਹੀ ਹੈ ਕਿ ਗੱਡੀਆਂ ਦੀ ਮਾਈਲੇਜ ਡਿੱਗ ਰਹੀ ਹੈ, ਉਨ੍ਹਾਂ ਦੇ ਪਾਰਟਸ ਅਤੇ ਕੰਪੋਨੈਂਟਸ ਖਰਾਬ ਹੋ ਰਹੇ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਤੋਂ ਦੋ ਮੰਗਾਂ ਕੀਤੀਆਂ ਹਨ। ਪਹਿਲੀ ਮੰਗ ਹੈ ਕਿ ਹਰ ਪੈਟਰੋਲ ਪੰਪ ’ਤੇ ਵਿਕਲਪ ਦਿੱਤਾ ਜਾਵੇ। ਜੇਕਰ ਕੋਈ ਪਿਓਰ (ਸ਼ੁੱਧ) ਪੈਟਰੋਲ ਪਵਾਉਣਾ ਚਾਹੇ ਤਾਂ ਪਿਓਰ ਪੈਟਰੋਲ ਪਵਾ ਲਵੇ ਅਤੇ ਜੇ ਕੋਈ ਈ-20 ਲੈਣਾ ਚਾਹੇ ਤਾਂ ਈ-20 ਲੈ ਲਵੇ। ਇਹ ਵਿਕਲਪ ਹਰ ਪੈਟਰੋਲ ਪੰਪ ’ਤੇ ਮਿਲਣਾ ਚਾਹੀਦਾ ਹੈ। ਦੂਜੀ ਮੰਗ ਹੈ ਕਿ ਈ-20 ਦੀਆਂ ਕੀਮਤਾਂ ਪੈਟਰੋਲ ਨਾਲੋਂ ਘੱਟ ਹੋਣੀਆਂ ਚਾਹੀਦੀਆਂ ਹਨ। ਜਦੋਂ ਈ-20 ਨਾਲ ਮਾਈਲੇਜ ਘੱਟ ਮਿਲ ਰਹੀ ਹੈ, ਤਾਂ ਉਸਦੀ ਕੀਮਤ ਵੀ ਘੱਟ ਹੋਣੀ ਚਾਹੀਦੀ ਹੈ। ਇਸੇ ਚਿੱਠੀ ਵਿੱਚ ਮੈਂ ਪ੍ਰਧਾਨ ਮੰਤਰੀ ਜੀ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਹੈ, ਤਾਂ ਜੋ ਮੈਂ ਉਨ੍ਹਾਂ ਨੂੰ ਸਮਝਾ ਸਕਾਂ ਕਿ ਮੈਂ ਜਨਤਾ ਦੇ ਵਿਚਕਾਰ ਗਿਆ ਸੀ, ਮੈਂ ਜਨਤਾ ਨਾਲ ਗੱਲ ਕੀਤੀ ਹੈ ਅਤੇ ਮੈਂ ਜਨਤਾ ਦੇ ਸੰਪਰਕ ਵਿੱਚ ਹਾਂ। ਜਨਤਾ ਕੀ ਮਹਿਸੂਸ ਕਰ ਰਹੀ ਹੈ ਅਤੇ ਇਸਦੇ ਤਕਨੀਕੀ ਪਹਿਲੂ ਕੀ ਹਨ, ਇਹ ਸਮਝਾਉਣ ਲਈ ਮੈਂ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਮੈਂ ਉਮੀਦ ਕਰਦਾ ਹਾਂ ਕਿ ਪ੍ਰਧਾਨ ਮੰਤਰੀ ਜਲਦੀ ਤੋਂ ਜਲਦੀ ਮੈਨੂੰ ਮਿਲਣ ਲਈ ਬੁਲਾਉਣਗੇ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਇਸ ਦੌਰਾਨ ਅਸੀਂ ਦੇਸ਼ ਭਰ ਵਿੱਚ ਇੱਕ ਪਟੀਸ਼ਨ ਸ਼ੁਰੂ ਕੀਤੀ ਹੈ। ਇਹ ਨਾਗਰਿਕਾਂ ਵੱਲੋਂ ਪ੍ਰਧਾਨ ਮੰਤਰੀ ਦੇ ਨਾਮ ਇੱਕ ਚਿੱਠੀ ਹੈ। ਜੇਕਰ ਲੋਕ ਮੇਰੇ ਜਾਂ ਆਮ ਆਦਮੀ ਪਾਰਟੀ ਦੇ ਕਿਸੇ ਵੀ ਸੋਸ਼ਲ ਮੀਡੀਆ ਹੈਂਡਲ ਜਿਵੇਂ ਯੂਟਿਊਬ, ਇੰਸਟਾਗ੍ਰਾਮ, ਫੇਸਬੁੱਕ ਜਾਂ ਐਕਸ (ਟਵਿੱਟਰ) ’ਤੇ ਜਾਣਗੇ, ਤਾਂ ਉਸਦੇ ਬਾਇਓ ਵਿੱਚ ਇੱਕ ਲਿੰਕ ਮਿਲੇਗਾ। ਉਸ ਲਿੰਕ ’ਤੇ ਕਲਿੱਕ ਕਰਨ ਨਾਲ ਇੱਕ ਪਟੀਸ਼ਨ ਖੁੱਲ੍ਹੇਗੀ। ਮੈਂ ਚਾਹੁੰਦਾ ਹਾਂ ਕਿ ਵੱਧ ਤੋਂ ਵੱਧ ਲੋਕ ਉਸ ਪਟੀਸ਼ਨ ’ਤੇ ਆਨਲਾਈਨ ਦਸਤਖਤ ਕਰਨ।
ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪਟੀਸ਼ਨ ਵਿੱਚ ਲੋਕ ਆਪਣੇ ਅਨੁਭਵ ਵੀ ਸਾਂਝੇ ਕਰ ਸਕਦੇ ਹਨ ਕਿ ਉਨ੍ਹਾਂ ਕੋਲ ਕਿਹੜੀ ਗੱਡੀ ਹੈ, ਪਹਿਲਾਂ ਕਿੰਨੀ ਮਾਈਲੇਜ ਆਉਂਦੀ ਸੀ ਅਤੇ ਹੁਣ ਕਿੰਨੀ ਆ ਰਹੀ ਹੈ, ਉਨ੍ਹਾਂ ਦੀ ਗੱਡੀ ਵਿੱਚ ਕੀ ਖਰਾਬੀ ਆਈ ਹੈ ਜਾਂ ਕਿਹੜੇ ਕੰਪੋਨੈਂਟਸ ਖਰਾਬ ਹੋਏ ਹਨ। ਜੋ ਵੀ ਅਨੁਭਵ ਲੋਕ ਲਿਖਣਾ ਚਾਹੁਣ, ਉਹ ਲਿਖ ਸਕਦੇ ਹਨ। ਜਿੰਨੇ ਵੀ ਦਸਤਖਤ ਸਾਡੇ ਕੋਲ ਇਕੱਠੇ ਹੋਣਗੇ, ਜਦੋਂ ਪ੍ਰਧਾਨ ਮੰਤਰੀ ਜੀ ਮੈਨੂੰ ਮਿਲਣ ਲਈ ਬੁਲਾਉਣਗੇ, ਤਾਂ ਉਨ੍ਹਾਂ ਸਾਰੀਆਂ ਪਟੀਸ਼ਨਾਂ ਦਾ ਪ੍ਰਿੰਟ ਆਊਟ ਲੈ ਕੇ ਮੈਂ ਪ੍ਰਧਾਨ ਮੰਤਰੀ ਨੂੰ ਸੌਂਪ ਕੇ ਆਵਾਂਗਾ। ਮੇਰੀ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਪਟੀਸ਼ਨ ’ਤੇ ਦਸਤਖਤ ਕਰਨ ਤਾਂ ਜੋ ਪ੍ਰਧਾਨ ਮੰਤਰੀ ਤੱਕ ਜਨਤਾ ਦੀ ਆਵਾਜ਼ ਪਹੁੰਚ ਸਕੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਵਿੱਚ 2023 ਤੋਂ ਪਹਿਲਾਂ ਬਣੇ ਲਗਭਗ 30 ਕਰੋੜ ਰਜਿਸਟਰਡ ਦੋਪਹੀਆ ਅਤੇ ਚਾਰ ਪਹੀਆ ਵਾਹਨ ਹਨ, ਜੋ ਈ-20 ਪੈਟਰੋਲ ਦੇ ਅਨੁਕੂਲ ਨਹੀਂ ਹਨ। ਇਨ੍ਹਾਂ ਸਾਰੇ ਵਾਹਨਾਂ ਦੇ ’ਓਨਰ ਮੈਨੂਅਲ’ ਵੀ ਸਪੱਸ਼ਟ ਰੂਪ ਵਿੱਚ ਸ਼ੁੱਧ ਪੈਟਰੋਲ ਜਾਂ ਕੁਝ ਮਾਮਲਿਆਂ ਵਿੱਚ ਈ-10 ਪੈਟਰੋਲ ਤੋਂ ਇਲਾਵਾ ਕਿਸੇ ਹੋਰ ਬਾਲਣ ਦੀ ਵਰਤੋਂ ਦੇ ਖਿਲਾਫ ਸਲਾਹ ਦਿੰਦੇ ਹਨ, ਪਰ ਈ-20 ਲਈ ਕਦੇ ਨਹੀਂ ਕਹਿੰਦੇ। ਈ-20 ਦੀ ਵਰਤੋਂ ਕਰਨ ਤੋਂ ਇਲਾਵਾ ਕੋਈ ਹੋਰ ਵਿਕਲਪ ਨਾ ਬਚਣ ਕਾਰਨ, ਇਨ੍ਹਾਂ ਵਾਹਨ ਮਾਲਕਾਂ ਨੂੰ ਬਾਲਣ ਦੀ ਮਾਈਲੇਜ ਵਿੱਚ ਭਾਰੀ ਨੁਕਸਾਨ ਉਠਾਉਣਾ ਪੈ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਦੇ ਵਾਹਨਾਂ ਵਿੱਚ ਤੇਜ਼ੀ ਨਾਲ ਟੁੱਟ-ਭੱਜ ਹੋ ਰਹੀ ਹੈ ਅਤੇ ਇੰਜਣ ਤੇ ਫਿਊਲ ਸਿਸਟਮ ਦੇ ਮਹੱਤਵਪੂਰਨ ਪੁਰਜ਼ੇ ਖਰਾਬ ਹੋ ਰਹੇ ਹਨ। ਮੈਂ ਨਿੱਜੀ ਤੌਰ ’ਤੇ ਕੁਝ ਪੈਟਰੋਲ ਪੰਪਾਂ ਅਤੇ ਸਰਵਿਸ ਸੈਂਟਰਾਂ ਦਾ ਦੌਰਾ ਕੀਤਾ ਅਤੇ ਇਸ ਵੱਡੇ ਪੱਧਰ ’ਤੇ ਫੈਲੇ ਸੰਕਟ ਨੂੰ ਅੱਖੀਂ ਦੇਖਿਆ ਹੈ। ਇਹ ਪਰੇਸ਼ਾਨੀ ਸੋਸ਼ਲ ਮੀਡੀਆ ’ਤੇ ਵੀ ਹਰ ਜਗ੍ਹਾ ਸਾਫ ਦਿਖਾਈ ਦੇ ਰਹੀ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਮੈਂ ਇਸ ਮਾਮਲੇ ਦੀ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਨਿੱਜੀ ਤੌਰ ’ਤੇ ਮਿਲਣਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੀ ਸਹੂਲਤ ਅਨੁਸਾਰ ਜਲਦੀ ਤੋਂ ਜਲਦੀ ਮੈਨੂੰ ਮਿਲਣ ਦਾ ਸਮਾਂ ਦੇਣ।
Breaking News
- ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ ’ਤੇ ਮੁਬਾਰਕਬਾਦ
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
ਈ-20 ਪੈਟਰੋਲ ਦੀ ਵਰਤੋਂ ਨਾਲ ਗੱਡੀਆਂ ਦੀ ਮਾਈਲੇਜ ਘਟ ਰਹੀ ਹੈ ਅਤੇ ਕੰਪੋਨੈਂਟਸ ਖਰਾਬ ਹੋ ਰਹੇ ਹਨ- ਕੇਜਰੀਵਾਲ
4 Mins Read
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


