ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਪਿੱਪਲਕੋਟੀ ਵਿਚ ਇਕ ਨਿਰਮਾਣ ਅਧੀਨ ਸੁਰੰਗ ਵਿਚ ਹੋਏ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਤਿੰਨ ਹੋਰ ਫਸੇ ਹੋਏ ਹਨ। ਬਚਾਅ ਟੀਮਾਂ ਨੇ 19 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਬਚਾਏ ਗਏ ਲੋਕਾਂ ਵਿਚੋਂ 13 ਜ਼ਖਮੀਆਂ ਦਾ ਜ਼ਿਲ੍ਹਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਇਕ ਗੰਭੀਰ ਜ਼ਖਮੀ ਵਿਅਕਤੀ ਨੂੰ ਸ਼੍ਰੀਨਗਰ ਦੇ ਇਕ ਉੱਚ ਕੇਂਦਰ ਵਿਚ ਰੈਫਰ ਕੀਤਾ ਗਿਆ ਹੈ। ਸੁਰੰਗ ਦੇ ਅੰਦਰ ਪਾਣੀ ਅਤੇ ਮਲਬੇ ਕਾਰਨ ਬਚਾਅ ਕਾਰਜ ਚੁਣੌਤੀਪੂਰਨ ਬਣਿਆ ਹੋਇਆ ਹੈ। ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਬਚਾਅ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।
ਪ੍ਰਸ਼ਾਸਨ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਫੌਜ ਦੀਆਂ ਟੀਮਾਂ ਮੌਕੇ ’ਤੇ ਤਾਇਨਾਤ ਹਨ। ਸੁਰੰਗ ਵਿਚ ਫਸੇ ਲੋਕਾਂ ਨੂੰ ਬਚਾਉਣ ਲਈ ਫੌਜ ਦੀ ਇਕ ਟੀਮ ਵੀ ਤਾਇਨਾਤ ਕੀਤੀ ਗਈ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਮੌਕੇ ’ਤੇ ਪਹੁੰਚੇ ਹਨ ਅਤੇ ਆਫ਼ਤ ਪ੍ਰਭਾਵਿਤ ਸੁਰੰਗ ਖੇਤਰ ਵਿਚ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਨਿਰੀਖਣ ਕਰ ਰਹੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਗੋਪੇਸ਼ਵਰ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਨਗੇ, ਜਿੱਥੇ ਉਹ ਜ਼ਖਮੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਣਗੇ।ਇਸ ਤੋਂ ਪਹਿਲਾਂ ਉਤਰਾਖੰਡ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਚਮੋਲੀ ਜ਼ਿਲ੍ਹੇ ਵਿੱਚ ਇੱਕ ਸੁਰੰਗ ਵਿੱਚ ਪਾਣੀ ਭਰ ਗਿਆ ਤੇ ਉੱਥੇ ਕੰਮ ਕਰ ਰਹੇ ਦੋ ਦਰਜਨ ਤੋਂ ਵਧ ਮਜ਼ਦੂਰ ਅੰਦਰ ਫਸ ਗਏ ਸਨ। ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ 16 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਬਾਕੀਆਂ ਨੂੰ ਬਚਾਉਣ ਲਈ ਅਪਰੇਸ਼ਨ ਚਲਾਇਆ ।
ਦੂਜੇ ਪਾਸੇ, ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਗੰਗਾ ਨਦੀ ਦਾ ਪਾਣੀ ਵਧਣ ਕਾਰਨ ਘਾਟਾਂ ਦੀਆਂ ਪੌੜੀਆਂ ਪਾਣੀ ਵਿੱਚ ਡੁੱਬ ਗਈਆਂ ਹਨ। ਹਰੀਸ਼ਚੰਦਰ ਘਾਟ ’ਤੇ ਸਵਿਧਾ ਸਥਾਨ ਵੀ ਪਾਣੀ ਹੇਠ ਆ ਗਿਆ ਹੈ, ਜਿਸ ਕਾਰਨ ਮਜਬੂਰੀਵੱਸ ਘਾਟ ਦੀਆਂ ਉੱਪਰਲੀਆਂ ਪੌੜੀਆਂ ’ਤੇ ਚਿਤਾਵਾਂ ਜਲਾਉਣੀਆਂ ਪੈ ਰਹੀਆਂ ਹਨ। ਇਸ ਕਾਰਨ ਲੋਕਾਂ ਨੂੰ ਆਪਣੇ ਪਿਆਰਿਆਂ ਦਾ ਸਸਕਾਰ ਕਰਨ ਲਈ 2 ਤੋਂ 3 ਘੰਟੇ ਤੱਕ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਉਨਾਓ ਵਿੱਚ ਹੜ੍ਹ ਵਰਗੇ ਹਾਲਾਤ ਕਾਰਨ ਸੜਕਾਂ ’ਤੇ ਕਿਸ਼ਤੀਆਂ ਚਲਾਉਣੀਆਂ ਪਈਆਂ ਹਨ ਅਤੇ ਦੇਹਰਾਦੂਨ-ਮਸੂਰੀ ਮਾਰਗ ’ਤੇ ਲੈਂਡਸਲਾਈਡ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਬੰਗਾਲ ਦੀ ਖਾੜੀ ਵਿੱਚ ਦਬਾਅ ਬਣਨ ਕਾਰਨ 20 ਸੂਬਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ ਤੱਕ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਦੇਸ਼ ਦੇ 15 ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖ਼ਰਾਬ ਮੌਸਮ ਅਤੇ ਲੈਂਡਸਲਾਈਡ ਕਾਰਨ ਉਤਰਾਖੰਡ ਦੇ 9 ਜ਼ਿਲ੍ਹਿਆਂ ਵਿੱਚ ਕੁੱਲ 67 ਸੜਕਾਂ ਬੰਦ ਪਈਆਂ ਹਨ ਜਦਕਿ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਵੀ ਬਾਰਿਸ਼ ਕਾਰਨ 204 ਸੜਕਾਂ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਹੋ ਚੁੱਕੀਆਂ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬੇਲੋੜੀ ਯਾਤਰਾ ਨਾ ਕਰਨ ਅਤੇ ਸੁਰੱਖਿਅਤ ਥਾਵਾਂ ’ਤੇ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


