ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਵਿਸਤ੍ਰਿਤ ਅਤੇ ਭਵਿੱਖ-ਕੇਂਦ੍ਰਿਤ ਇੰਡਸਟਰੀ ਨੀਤੀ ਤਿਆਰ ਕਰ ਰਹੀ ਹੈ। ਇਸ ਨੀਤੀ ਦਾ ਮੁੱਖ ਉਦੇਸ਼ ਹਰਿਆਣਾ ਨੂੰ ਦੇਸ਼ ਦਾ ਅਗੇਤੜ ਉਦਯੋਗਿਕ ਕੇਂਦਰ ਬਣਾਉਣਾ, ਵੱਧ ਤੋਂ ਵੱਧ ਨਿਵੇਸ਼ ਆਕਰਸ਼ਿਤ ਕਰਨਾ ਅਤੇ ਸੂਬੇ ਦੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਨੀਤੀ ਨੂੰ ਹੋਰ ਵਿਆਹਾਰਿਕ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਉਦਯੋਗ ਜਗਤ ਤੋਂ ਸੁਝਾਅ ਵੀ ਮੰਗੇ ਗਏ ਹਨ, ਤਾਂ ਜੋ ਜ਼ਮੀਨੀ ਪੱਧਰ ‘ਤੇ ਸਕਾਰਾਤਮਕ ਬਦਲਾਅ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਸ੍ਰੀ ਸੈਨੀ ਸੰਤ ਕਬੀਰ ਕੁਟਿਰ ਸਥਿਤ ਆਪਣੇ ਨਿਵਾਸ ‘ਤੇ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਮੁਲਾਕਾਤ ਕਰ ਰਹੇ ਸਨ। ਇਸ ਮੌਕੇ ‘ਤੇ ਉਦਯੋਗਪਤੀਆਂ ਨੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਉਦਯੋਗ, ਨਿਵੇਸ਼ ਅਤੇ ਰੋਜ਼ਗਾਰ ਨਾਲ ਸੰਬੰਧਿਤ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੀਟਿੰਗ ਦਾ ਉਦੇਸ਼ ਰਾਜਾਂ ਦਰਮਿਆਨ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨਾ ਅਤੇ ਸਾਂਝੇ ਵਿਕਾਸ ਦੀਆਂ ਸੰਭਾਵਨਾਵਾਂ ਨੂੰ ਵਧਾਉਣਾ ਸੀ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅੱਜ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਵਿਕਸਿਤ ਹੋ ਰਹੇ ਰਾਜਾਂ ਵਿੱਚ ਸ਼ਾਮਲ ਹੈ ਅਤੇ “ਨੰਬਰ ਵਨ ਪ੍ਰਦੇਸ਼” ਬਣਨ ਵੱਲ ਲਗਾਤਾਰ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਜ਼ਿਲ੍ਹਾ ਮਜ਼ਬੂਤ ਸੜਕ ਨੈੱਟਵਰਕ ਅਤੇ ਰਾਸ਼ਟਰੀ ਰਾਜਮਾਰਗਾਂ ਨਾਲ ਜੁੜਿਆ ਹੋਇਆ ਹੈ, ਜਿਸ ਨਾਲ ਉਦਯੋਗ ਅਤੇ ਵਪਾਰ ਲਈ ਅਨੁਕੂਲ ਮਾਹੌਲ ਤਿਆਰ ਹੋਇਆ ਹੈ। ਇਸ ਤੋਂ ਇਲਾਵਾ, ਰਾਜ ਸਰਕਾਰ ਵੱਲੋਂ ਵੱਖ-ਵੱਖ ਥਾਵਾਂ ‘ਤੇ ਇੰਡਸਟਰੀਅਲ ਮਾਡਲ ਟਾਊਨਸ਼ਿਪ (IMT) ਵਿਕਸਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਲਈ ਜ਼ਮੀਨ ਅਧਿਗ੍ਰਹਿਣ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਤੇਜ਼ੀ ਨਾਲ ਜਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਿਰਫ਼ ਉਦਯੋਗਿਕ ਵਿਕਾਸ ਤੱਕ ਸੀਮਿਤ ਨਹੀਂ ਹੈ, ਸਗੋਂ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ‘ਤੇ ਵੀ ਬਰਾਬਰ ਧਿਆਨ ਦੇ ਰਹੀ ਹੈ। ਨੌਜਵਾਨਾਂ ਨੂੰ ਹੁਨਰ ਅਤੇ ਰੋਜ਼ਗਾਰ ਨਾਲ ਜੋੜਨ, ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਅਤੇ ਪਿੱਛੜੇ ਵਰਗਾਂ ਦੇ ਉਥਾਨ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ “ਡਬਲ ਇੰਜਣ” ਸਰਕਾਰ ਦੀ ਪਾਰਦਰਸ਼ੀ ਨੀਤੀਆਂ ਕਾਰਨ ਨੌਜਵਾਨਾਂ ਦਾ ਭਰੋਸਾ ਵਧਿਆ ਹੈ। ਬਿਨਾਂ ਪੱਰਚੀ ਅਤੇ ਬਿਨਾਂ ਖਰਚੀ ਦੇ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲਣ ਨਾਲ ਨੌਜਵਾਨ ਹੁਣ ਪ੍ਰਤੀਯੋਗੀ ਪਰੀਖਿਆਵਾਂ ਦੀ ਤਿਆਰੀ ਵਿੱਚ ਵੱਧ ਰੁਚੀ ਲੈ ਰਹੇ ਹਨ। ਇਸੇ ਕਰਕੇ ਹਰ ਸਾਲ 60 ਤੋਂ ਵੱਧ ਨੌਜਵਾਨਾਂ ਦੀ ਚੋਣ UPSC ਵਰਗੀਆਂ ਪ੍ਰਤਿਸ਼ਠਿਤ ਪਰੀਖਿਆਵਾਂ ਵਿੱਚ ਹੋ ਰਹੀ ਹੈ।
ਪੰਜਾਬ ਦੇ ਉਦਯੋਗਪਤੀਆਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਨਿਮੰਤਰਣ
ਮੁੱਖ ਮੰਤਰੀ ਨੇ ਪੰਜਾਬ ਦੇ ਉਦਯੋਗਪਤੀਆਂ ਨੂੰ ਹਰਿਆਣਾ ਵਿੱਚ ਉਦਯੋਗ ਸਥਾਪਿਤ ਕਰਨ ਲਈ ਖੁੱਲ੍ਹਾ ਨਿਮੰਤਰਣ ਦਿੱਤਾ ਅਤੇ ਕਿਹਾ ਕਿ ਰਾਜ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ। “ਈਜ਼ ਆਫ ਡੂਇੰਗ ਬਿਜ਼ਨਸ” ਦੇ ਖੇਤਰ ਵਿੱਚ ਹਰਿਆਣਾ ਨੇ ਮਹੱਤਵਪੂਰਨ ਸੁਧਾਰ ਕੀਤੇ ਹਨ, ਜਿਸਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ-2047 ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਉਦਯੋਗ ਜਗਤ ਦੀ ਅਹਿਮ ਭੂਮਿਕਾ ਹੈ।
ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣਾ ਜ਼ਰੂਰੀ
ਚਰਚਾ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਮੁੱਦੇ ‘ਤੇ ਚਿੰਤਾ ਜਤਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਹੀ ਦਿਸ਼ਾ ਦੇਣਾ ਬਹੁਤ ਜ਼ਰੂਰੀ ਹੈ। ਜੇ ਨੌਜਵਾਨਾਂ ਨੂੰ ਢੰਗ ਦੇ ਮੌਕੇ ਮਿਲਣ ਤਾਂ ਉਹ ਨਕਾਰਾਤਮਕ ਗਤੀਵਿਧੀਆਂ ਤੋਂ ਦੂਰ ਰਹਿੰਦੇ ਹਨ। ਰਾਜ ਸਰਕਾਰ ਇਸ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਰੋਜ਼ਗਾਰ ਸ੍ਰਿਜਨ ਦੇ ਨਾਲ ਖੇਡਾਂ, ਸਿਹਤ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਵੀ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਅਤੇ ਇਸ ਨਾਲ ਜੁੜੇ ਅਪਰਾਧਾਂ ‘ਤੇ ਸਖ਼ਤ ਕਾਰਵਾਈ ਲਈ ਪੁਲਿਸ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਣਾਲੀ ਕਾਰਨ ਨੌਜਵਾਨਾਂ ਦਾ ਭਰੋਸਾ ਮਜ਼ਬੂਤ ਹੋਇਆ ਹੈ ਅਤੇ ਉਹ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਰਹੇ ਹਨ। ਉਨ੍ਹਾਂ ਉਦਾਹਰਨ ਦੇ ਕੇ ਕਿਹਾ ਕਿ ਲਗਭਗ ਹਰ ਪਿੰਡ ਤੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਵੱਡੇ ਪਿੰਡਾਂ ਵਿੱਚ ਇਹ ਗਿਣਤੀ 400 ਤੋਂ 500 ਤੱਕ ਵੀ ਹੈ।
ਪੰਜਾਬ ਨੂੰ ਮੁੜ ਸਸ਼ਕਤ ਬਣਾਉਣ ਦਾ ਆਹਵਾਨ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕਦੇ ਦੇਸ਼ ਦਾ ਅਗੇਤੜ ਰਾਜ ਰਿਹਾ ਹੈ, ਪਰ ਹੁਣ ਇਸਨੂੰ ਮੁੜ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਸਭ ਨੂੰ ਮਿਲ ਕੇ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਵਧਾਉਣ ਦੀ ਅਪੀਲ ਕੀਤੀ ਅਤੇ ਵਿਸ਼ਵਾਸ ਜਤਾਇਆ ਕਿ ਪ੍ਰਧਾਨ ਮੰਤਰੀ ਦੇ ਨੇਤ੍ਰਿਤਵ ਹੇਠ ਪੰਜਾਬ ਵੀ ਨਵੇਂ ਵਿਕਾਸ ਦੇ ਮਾਪਦੰਡ ਸਥਾਪਿਤ ਕਰੇਗਾ।
ਵਿਦੇਸ਼ੀ ਸਹਿਯੋਗ ਨਾਲ ਉਦਯੋਗਾਂ ਨੂੰ ਲਾਭ
ਮੁੱਖ ਮੰਤਰੀ ਨੇ ਹਰਿਆਣਾ ਦੇ ਵਿਦੇਸ਼ ਸਹਿਯੋਗ ਵਿਭਾਗ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਵੱਖ-ਵੱਖ ਦੇਸ਼ਾਂ ਨਾਲ ਮਜ਼ਬੂਤ ਸੰਪਰਕ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਰੋਜ਼ਗਾਰ ਦੇ ਮੌਕੇ ਵੀ ਦਿੱਤੇ ਜਾ ਰਹੇ ਹਨ। ਇਸ ਸਬੰਧ ਵਿੱਚ ਇਜ਼ਰਾਈਲ, ਜਰਮਨੀ ਆਦਿ ਦੇਸ਼ਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ, ਜਿੱਥੇ ਉਹ ਢਾਈ ਤੋਂ ਤਿੰਨ ਲੱਖ ਰੁਪਏ ਮਹੀਨਾ ਤੱਕ ਕਮਾ ਰਹੇ ਹਨ।
ਇਸ ਤੋਂ ਇਲਾਵਾ ਅਫਰੀਕੀ ਦੇਸ਼ਾਂ ਨਾਲ ਵਪਾਰਕ ਸਹਿਯੋਗ ਨੂੰ ਵੀ ਵਧਾਇਆ ਜਾ ਰਿਹਾ ਹੈ, ਜਿਸ ਵਿੱਚ ਮਾਈਨਿੰਗ, ਪਲਾਈਵੁੱਡ, ਖੇਤੀਬਾੜੀ ਅਤੇ ਆਈਟੀ ਖੇਤਰ ਸ਼ਾਮਲ ਹਨ। ਤੰਜਾਨੀਆ ਵਿੱਚ ਇੱਕ ਲੱਖ ਏਕੜ ਜ਼ਮੀਨ ਸਬੰਧੀ ਐਮਓਯੂ ‘ਤੇ ਦਸਤਖ਼ਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਹਰਿਆਣਾ ਸਥਾਨਕ ਸਪਲਾਈ ਚੇਨ ਨੂੰ ਮਜ਼ਬੂਤ ਕਰਨ ‘ਤੇ ਵੀ ਧਿਆਨ ਦੇ ਰਿਹਾ ਹੈ ਅਤੇ ਉਦਯੋਗਪਤੀਆਂ ਨੂੰ ਹਰ ਪੱਧਰ ‘ਤੇ ਸਹਿਯੋਗ ਪ੍ਰਦਾਨ ਕੀਤਾ ਜਾ ਰਿਹਾ ਹੈ।
ਉਦਯੋਗਪਤੀਆਂ ਨੇ ਨੀਤੀਆਂ ਦੀ ਕੀਤੀ ਪ੍ਰਸ਼ੰਸਾ
ਮੁੱਖ ਮੰਤਰੀ ਦੇ ਓਐਸਡੀ ਸ੍ਰੀ ਬੀ.ਬੀ. ਭਾਰਤੀ ਨੇ ਦੱਸਿਆ ਕਿ ਪੰਜਾਬ ਤੋਂ ਆਏ ਉਦਯੋਗਪਤੀਆਂ ਨੇ ਹਰਿਆਣਾ ਸਰਕਾਰ ਦੀ ਉਦਯੋਗ-ਅਨੁਕੂਲ ਨੀਤੀਆਂ, ਬਿਹਤਰ ਕਨੈਕਟਿਵਿਟੀ ਅਤੇ “ਈਜ਼ ਆਫ ਡੂਇੰਗ ਬਿਜ਼ਨਸ” ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਉਦਯੋਗਪਤੀਆਂ ਨੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਸਕਾਰਾਤਮਕ ਦੱਸਿਆ ਅਤੇ ਭਵਿੱਖ ਵਿੱਚ ਆਪਣੇ ਕਾਰੋਬਾਰ ਨੂੰ ਵਧਾਉਣ ਵਿੱਚ ਰੁਚੀ ਵਿਖਾਈ।
ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਓਐਸਡੀ ਸ੍ਰੀ ਬੀ.ਬੀ. ਭਾਰਤੀ, ਵਿਦੇਸ਼ ਸਹਿਯੋਗ ਵਿਭਾਗ ਦੇ ਸਲਾਹਕਾਰ ਸ੍ਰੀ ਪਵਨ ਚੌਧਰੀ, ਭਾਰਤ ਵਿਕਾਸ ਪਰਿਸ਼ਦ ਦੇ ਸੰਗਠਨ ਮੰਤਰੀ ਸ੍ਰੀ ਸੁਰੇਸ਼ ਜੈਨ, ਖੇਤਰੀ ਅਧਿਆਕਸ਼ ਸ੍ਰੀ ਸੁਸ਼ੀਲ ਸ਼ਰਮਾ, ਪਦਮਸ਼੍ਰੀ ਸਰਦਾਰ ਓਂਕਾਰ ਸਿੰਘ ਪਾਹਵਾ, ਸਰਦਾਰ ਐਸ.ਐਸ. ਭੋਗਲ, ਡਾ. ਗੁਰਪ੍ਰੀਤ ਸਿੰਘ ਵਾਂਡਰ, ਸ੍ਰੀ ਹਰਜੀਤ ਸਿੰਘ ਅਰੋੜਾ ਸਮੇਤ ਕਈ ਉਦਯੋਗਪਤੀ ਮੌਜੂਦ ਸਨ।
Breaking News
- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ, ਪਹਿਲੇ ਜਥੇ ਨੇ ਕੀਤੇ ਦਰਸ਼ਨ
- ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ: 10 ਦਿਨਾਂ ਵਿੱਚ ਤੀਜੀ ਵਾਰ ਕੀਮਤਾਂ ਵਧਣ ’ਤੇ ਹੰਗਾਮਾ; ਮਨੀਸ਼ ਸਿਸੋਦੀਆ ਕਹਿੰਦੇ ਹਨ, ‘ਮੋਦੀ ਜੀ, ਕੁਝ ਕਰੋ!’
- ਸਕੂਲ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬੇ ਮਾਸੂਮ ਬੱਚੇ, 15 ਜ਼ਖ਼ਮੀ ਤੇ 4 ਦੀ ਹਾਲਤ ਨਾਜ਼ੁਕ
- ਭੋਂਡਸੀ ਜੇਲ੍ਹ ’ਚ ਕੇਜਰੀਵਾਲ ਤੇ ਮਾਨ ਨੇ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ, 100 ਕਰੋੜ ਦੇ ਘੁਟਾਲੇ ’ਚ ਈਡੀ ਨੇ ਕੀਤਾ ਸੀ ਗ੍ਰਿਫ਼ਤਾਰ
- ਈਡੀ ਨੂੰ ਮਿਲਿਆ ਸਨਟੈਕ ਸਿਟੀ ਪ੍ਰੋਜੈਕਟ ਦੇ ਪ੍ਰਮੋਟਰ ਅਜੇ ਸਹਿਗਲ ਦਾ ਰਿਮਾਂਡ; ਸੀਐਲਯੂ ਘੁਟਾਲੇ ਤੇ ਮਨੀ ਲਾਂਡਰਿੰਗ ਦਾ ਇਲਜ਼ਾਮ
- ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ
- ਸਰਕਾਰ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਕੰਮ ਕਰ ਰਹੀ ਹੈ- ਪ੍ਰਧਾਨ ਮੰਤਰੀ ਮੋਦੀ
- ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪੀਐਮ ਮੋਦੀ ਨਾਲ ਮੁਲਾਕਾਤ ਦੌਰਾਨ ਦੁਵੱਲੇ ਅਤੇ ਵਿਸ਼ਵਵਿਆਪੀ ਮੁੱਦਿਆਂ ’ਤੇ ਚਰਚਾ ਕੀਤੀ
ਉਦਯੋਗਾਂ ਲਈ ਅਨੁਕੂਲ ਮਾਹੌਲ ਬਣਾ ਰਿਹਾ ਹਰਿਆਣਾ, ਵਧਣਗੇ ਰੋਜ਼ਗਾਰ ਦੇ ਮੌਕੇ: ਮੁੱਖ ਮੰਤਰੀ ਨਾਇਬ ਸਿੰਘ ਸੈਨੀ
5 Mins Read
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


