ਨਵੀਂ ਦਿੱਲੀ ਆਪਰੇਸ਼ਨ ਸਿੰਦੂਰ ਦੌਰਾਨ ਚੀਫ਼ ਆਫ ਇੰਟੀਗ੍ਰੇਟੇਡ ਡਿਫੈਂਸ ਸਟਾਫ ਵਜੋਂ ਸੇਵਾ ਨਿਭਾ ਚੁੱਕੇ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਬੁੱਧਵਾਰ ਨੂੰ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਏਅਰ ਮਾਰਸ਼ਲ ਨਾਗੇਸ਼ ਕਪੂਰ ਦੀ ਥਾਂ ਲਈ, ਜੋ ਭਾਰਤੀ ਹਵਾਈ ਫ਼ੌਜ ’ਚ ਚਾਰ ਦਹਾਕੇ ਸੇਵਾ ਨਿਭਾਉਣ ਤੋਂ ਬਾਅਦ 30 ਜੂਨ ਨੂੰ ਸੇਵਾਮੁਕਤ ਹੋਏ ਸਨ। ਏਅਰ ਮਾਰਸ਼ਲ ਦੀਕਸ਼ਿਤ ਨੂੰ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਵਜੋਂ ਅਹੁਦਾ ਸੰਭਾਲਣ ’ਤੇ ਹਵਾਈ ਸੈਨਾ ਦੇ ਮੁੱਖ ਦਫ਼ਤਰ, ’ਵਾਯੂ ਭਵਨ ਵਿਖੇ ਗਾਰਡ ਆਫ ਆਨਰ ਦਿੱਤਾ ਗਿਆ।
ਸਮਾਰੋਹ ਤੋਂ ਪਹਿਲਾਂ ਦੀਕਸ਼ਿਤ ਨੇ ਰਾਸ਼ਟਰੀ ਯੁੱਧ ਸਮਾਰਕ ਪਹੁੰਚ ਕੇ ਹਥਿਆਰਬੰਦ ਫ਼ੋਰਸਾ ਦੇ ਸ਼ਹੀਦ ਜਵਾਨਾਂ ਨੂੰ ਫੁੱਲਮਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਉਪ ਮੁਖੀ ਨਿਯੁਕਤ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇੱਥੇ ਹੈੱਡਕੁਆਰਟਰ ਏਕੀਕ੍ਰਿਤ ਰੱਖਿਆ ਸਟਾਫ ਵਿਖੇ ਏਕੀਕ੍ਰਿਤ ਰੱਖਿਆ ਸਟਾਫ ਦੇ ਮੁਖੀ ਵਜੋਂ ਸੇਵਾ ਨਿਭਾਈ। ਏਅਰ ਮਾਰਸ਼ਲ ਦੀਕਸ਼ਿਤ ਨੇ 1 ਮਈ 2025 ਨੂੰ ਸੀਆਈਐੱਸਸੀ ਵਜੋਂ ਅਹੁਦਾ ਸੰਭਾਲਿਆ, ਇਹ ਅਹੁਦਾ ਉਨ੍ਹਾਂ ਨੇ 30 ਜੂਨ ਤੱਕ ਸੰਭਾਲਿਆ।
ਏਅਰ ਮਾਰਸ਼ਲ ਦੀਕਸ਼ਤ ਦਸੰਬਰ 1986 ’ਚ ਭਾਰਤੀ ਹਵਾਈ ਫ਼ੌਜ ਦੀ ਲੜਾਕੂ ਸ਼ਾਖਾ ’ਚ ਸ਼ਾਮਲ ਹੋਏ ਸਨ। ਉਹ ਖੜਕਵਾਸਲਾ ਵਿਖੇ ਰਾਸ਼ਟਰੀ ਰੱਖਿਆ ਅਕੈਡਮੀ, ਬੰਗਲਾਦੇਸ਼ ਵਿਖੇ ਡਿਫੈਂਸ ਸਰਵਿਸੇਜ਼ ਸਟਾਫ਼ ਕਾਲਜ ਅਤੇ ਨਵੀਂ ਦਿੱਲੀ ਵਿਖੇ ਰਾਸ਼ਟਰੀ ਰੱਖਿਆ ਕਾਲਜ ਦੇ ਸਾਬਕਾ ਵਿਦਿਆਰਥੀ ਹਨ। ਰੱਖਿਆ ਮੰਤਰਾਲੇ ਨੇ ਪਹਿਲਾ ਕਿਹਾ ਸੀ ਕਿ ਏਅਰ ਮਾਰਸ਼ਲ ਦੀਕਸ਼ਿਤ ਇਕ ‘ਕੁਸ਼ਲ ਉਡਾਣ ਇੰਸਟਰਕਟਰ ਅਤੇ ਟੈਸਟ ਪਾਇਲਟ ਹਨ ਜਿਨ੍ਹਾਂ ਕੋਲ ਮਿਰਾਜ 2000, ਮਿਗ-21 ਅਤੇ ਜੈਗੁਆਰ ਸਮੇਤ 20 ਕਿਸਮਾਂ ਦੇ ਜਹਾਜ਼ਾਂ ਨੂੰ ਉਡਾਉਣ ਦਾ 3.300 ਘੰਟਿਆ ਤੋਂ ਵੱਧ ਦਾ ਤਜਰਬਾ ਹੈ। ਅਧਿਕਾਰੀਆਂ ਦੇ ਅਨੁਸਾਰ, ਏਅਰ ਮਾਰਸ਼ਲ ਤੇਜਿੰਦਰ ਸਿੰਘ ਅਗਲੇ ਸੀਅਸਆਈਸੀ ਵਜੋਂ ਅਹੁਦਾ ਸੰਭਾਲਣਗੇ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


