Close Menu
Rozana Desh PardeshRozana Desh Pardesh
    What's Hot

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव

    July 17, 2026
    Facebook X (Twitter) Instagram YouTube
    Breaking News
    • देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
    • मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
    • मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
    • हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
    • भारत में विकास की गति होगी तेज: श्याम सिंह राणा
    • हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
    • प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
    • हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद
    Saturday, July 18
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
    Punjab

    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

    June 1, 20264 Mins Read
    Share Facebook Twitter Telegram Email WhatsApp

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦੀ ਮਤਾ ਪਾਸ ਕੀਤਾ ਗਿਆ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026”ਵਿਚਲੇ ਇਤਰਾਜ਼ਾਂ ਬਾਰੇ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਜਿਥੇ ਸਿੱਖ ਜਥੇਬੰਦੀਆਂ ਦੇ ਮੁੱਖੀ ਸਾਹਿਬਾਨ ਨੇ ਸ਼ਿਰਕਤ ਕੀਤੀ, ਉਥੇ ਹੀ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਇਸ ਐਕਟ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ।
    ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅੱਜ ਦੀ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਗਈ ਇਸ ਪੰਥਕ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਸਮੂਹ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ, ਉਦਾਸੀ, ਨਿਰਮਲੇ ਤੇ ਕਾਰਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ ਸੰਪ੍ਰਦਾਵਾਂ, ਗੁਰਦੁਆਰਾ ਕਮੇਟੀਆਂ, ਗ੍ਰੰਥੀ ਤੇ ਅਖੰਡਪਾਠੀ ਸਿੰਘਾਂ, ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਸਮੇਤ ਸਿੱਖ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸੰਗਤਾਂ ਨੂੰ ਪ੍ਰੇਰਣਾ ਕਰਕੇ ਲਿਆਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੁੰਦਿਆਂ ਆਪਣੀਆਂ ਜ਼ੁੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਾਹਿਬਾਨ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਸਮੇਤ ਸਮੂਹ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ ਗਈ।
    ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬੀਤੇ ਕੱਲ੍ਹ ਜਲਾਲਾਬਾਦ ਨੇੜਲੇ ਪਿੰਡ ਬਾਰੇਕੇ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਅਗਨ ਭੇਟ ਹੋਣ ਦੀ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਸੰਗਤਾਂ ਨੂੰ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਨਾਉਣ ਅਤੇ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਇਹ ਜ਼ੁੰਮੇਵਾਰੀ ਹੋਰ ਵੀ ਵਧ ਜਾਂਦੀ ਹੈ, ਜਿਸ ਪ੍ਰਤੀ ਸੰਗਤਾਂ ਨੂੰ ਚੇਤੰਨ ਹੋਣ ਦੀ ਲੋੜ ਹੈ।
    ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਮੰਗੀਆਂ ਜਾ ਰਹੀਆਂ ਜਾਣਕਾਰੀਆਂ ਬਾਰੇ ਵੀ ਅੱਜ ਦੀ ਅੰਤ੍ਰਿੰਗ ਕਮੇਟੀ ’ਚ ਵਿਚਾਰ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਸਹਿਯੋਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਪੱਤਰ ਲਿਖਿਆ ਸੀ। ਜਥੇਦਾਰ ਸਾਹਿਬ ਵੱਲੋਂ ਪੱਤਰ ਭੇਜ ਕੇ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੀ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜਾਂਚ ਟੀਮ ਜਾਣਬੁਝ ਕੇ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਲਈ ਗ਼ਲਤ ਬਿਆਨੀ ਕਰ ਰਹੀ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਪੂਰੀ ਪਾਰਦਰਸ਼ਤਾ ਨਾਲ ਸਹਿਯੋਗ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਤੋਂ ਬਾਹਰ ਜਾ ਕੇ ਮੰਗੀ ਗਈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸ਼?ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿਚ ਕੁਝ ਲੋਕਾਂ ਵੱਲੋਂ ਸਿੱਖ ਸੰਸਥਾ ਖਿਲਾਫ਼ ਕੀਤੀ ਜਾ ਰਹੀ ਗ਼ਲਤ ਬਿਆਨੀ ਨੂੰ ਤੁਰੰਤ ਬੰਦ ਕਰਨ ਲਈ ਵੀ ਆਖਿਆ।
    ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼?ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਵੀ ਪਾਸ ਕੀਤਾ ਹੈ।
    ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਹਾਲਵਾਂ, ਇੰਜੀ: ਸੁਖਵਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜ਼ਾਦਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਪ੍ਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ, ਸ. ਗੁਰਪ੍ਰਤਾਪ ਸਿੰਘ, ਸ. ਤਰਸੇਮ ਸਿੰਘ ਆਦਿ ਸ਼ਾਮਲ ਸਨ।

    Share. Facebook Twitter Pinterest Email WhatsApp

    Related Posts

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव

    July 17, 2026

    हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी

    July 17, 2026

    भारत में विकास की गति होगी तेज: श्याम सिंह राणा

    July 17, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.