ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਹੋਏ ਹਨ। ਇਹ ਹੁਕਮ ਐੱਨ. ਸੀ. ਐੱਸ. ਸੀ. (ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ) ਨੇ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ਦੇ ਚੱਲਦੇ ਜਾਰੀ ਕੀਤੇ ਹਨ। ਦਰਅਸਲ ਇਸ ਮਾਮਲੇ ਨੂੰ ਲੈ ਕੇ ਐੱਨ. ਸੀ. ਐੱਸ. ਸੀ. ਕਮਿਸ਼ਨ ਵੱਲੋਂ ਅੱਜ ਦਿੱਲੀ ਵਿਚ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਪੰਜਾਬ ਪੁਲਸ ਵੱਲੋਂ ਡੀਐੱਸਪੀ ਹਰਪ੍ਰੀਤ ਸਿੰਘ ਅਤੇ ਡੀਐੱਸਪੀ (ਈਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ ਜਦਕਿ ਮਰਹੂਮ ਬੂਟਾ ਸਿੰਘ ਦੇ ਪੁੱਤਰ ਅਤੇ ਮਾਮਲੇ ਦੇ ਸ਼ਿਕਾਇਤਕਰਤਾ ਸਰਬਜੋਤ ਸਿੰਘ ਵੀ ਸੁਣਵਾਈ ਦੌਰਾਨ ਮੌਜੂਦ ਰਹੇ।
ਸੁਣਵਾਈ ਦੌਰਾਨ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਕਿਹਾ ਕਿ ਤੈਅ ਸਮੇਂ ਦੇ ਬਾਵਜੂਦ ਜਾਂਚ ਕਿਉਂ ਨਹੀਂ ਪੂਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜ ਦਿਨਾਂ ਦੇ ਅੰਦਰ ਅੰਦਰ ਬਣਦੀਆਂ ਧਾਰਾਵਾਂ ਤਹਿਤ ਰਾਜਾ ਵੜਿੰਗ ਨੂੰ ਗ੍ਰਿਫ਼ਤਾਰ ਕਰਕੇ ਇਸ ਦੀ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ।
ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਤਰਨਤਾਰਨ ਵਿਧਾਨ ਸਭਾ ਉਪ-ਚੋਣ ਵਿਚ ਕਾਂਗਰਸ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਬਾਰੇ ਕੁਝ ਟਿੱਪਣੀਆਂ ਕੀਤੀਆਂ ਸਨ। ਵੜਿੰਗ ਨੇ ਬੂਟਾ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਰੰਗ-ਰੂਪ ਅਤੇ ਪੱਠੇ ਪਾਉਣ (ਕਸਰਤ ਕਰਨ) ਨਾਲ ਜੁੜੀ ਟਿੱਪਣੀ ਕੀਤੀ ਸੀ। ਇਸਨੂੰ ਬੂਟਾ ਸਿੰਘ ਦੇ ਪਰਿਵਾਰ ਅਤੇ ਦਲਿਤ ਭਾਈਚਾਰੇ ਵੱਲੋਂ ਅਪਮਾਨਜਨਕ/ਜਾਤੀਵਾਦੀ ਟਿੱਪਣੀ ਦੱਸਿਆ ਗਿਆ। ਇਸ ਮਾਮਲੇ ਵਿਚ ਬੂਟਾ ਸਿੰਘ ਦੇ ਪੁੱਤਰ ਦੀ ਸ਼ਿਕਾਇਤ ਤੋਂ ਬਾਅਦ ਰਾਜਾ ਵੜਿੰਗ ਖ਼?ਲਾਫ਼ ਮਾਮਲਾ ਵੀ ਦਰਜ ਹੋਇਆ ਸੀ।

ਇਸ ਵਿਵਾਦ ਮਗਰੋਂ ਰਾਜਾ ਵੜਿੰਗ ਨੇ ਬਾਅਦ ਵਿਚ ਸਪੱਸ਼ਟ ਕੀਤਾ ਸੀ ਕਿ ਬੂਟਾ ਸਿੰਘ ਇਕ ਤਜਰਬੇਕਾਰ ਕਾਂਗਰਸੀ ਆਗੂ ਸਨ ਅਤੇ ਉਨ੍ਹਾਂ ਲਈ ਪਿਤਾ ਸਮਾਨ ਸਨ ਅਤੇ ਉਹ ਉਨ੍ਹਾਂ ਦਾ ਕਦੇ ਵੀ ਅਪਮਾਨ ਨਹੀਂ ਕਰ ਸਕਦੇ। ਉਸ ਸਮੇਂ ਵੜਿੰਗ ਨੇ ਕਿਹਾ ਸੀ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਬੂਟਾ ਸਿੰਘ ਵਰਗੇ ਸਨਮਾਨਯੋਗ ਸ਼ਖਸੀਅਤਾਂ ਦਾ ਉਹ ਕਦੇ ਵੀ ਅਪਮਾਨ ਨਹੀਂ ਕਰ ਸਕਦੇ।
Breaking News
- ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
- ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
- ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
- ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ
- ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ
- ਚੌਥਾ ਦਰਜਾ ਮੁਲਾਜਮਾ ਨੇ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
- ਸੂਬਾ ਕਮੇਟੀ ਦੇ ਸੱਦੇ ਤੇ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਅੱਜ ਤੋ ਪੱਕਾ ਮੋਰਚਾ ਹੋਇਆ ਸੁਰੂ
- ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ