Close Menu
Rozana Desh PardeshRozana Desh Pardesh
    What's Hot

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026
    Facebook X (Twitter) Instagram YouTube
    Breaking News
    • केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
    • उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
    • प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
    • प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
    • हरियाणा विधानसभा मानसून सत्र के दौरान दस विधेयक प्रस्तुत किए गए।
    • मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
    • HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
    • जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਐਮਪੀ ਸਤਨਾਮ ਸਿੰਘ ਸੰਧੂ ਨੇ ਆਂਧਰਾ ਦੇ ਸਫ਼ਲ ਗਵਰਨੈਂਸ ਮਾਡਲ ਤੇ ਉਦਯੋਗਿਕ ਨੀਤੀਆਂ ਨੂੰ ਡੂੰਘਾਈ ਨਾਲ ਵਾਚਿਆ, ਪੰਜਾਬ ਨੂੰ ਆਰਥਿਕ ਪੱਖੋਂ ਖ਼ੁਸ਼ਹਾਲ ਸੂਬਾ ਬਣਾਉਣ ਲਈ ਬਲੂਪਿ?ਰੰਟ ਤਿਆਰ ਕਰਨ ਦੀਆਂ ਸੰਭਾਵਨਾਵਾਂ ਤਲਾਸੀਆਂ
    Punjab

    ਐਮਪੀ ਸਤਨਾਮ ਸਿੰਘ ਸੰਧੂ ਨੇ ਆਂਧਰਾ ਦੇ ਸਫ਼ਲ ਗਵਰਨੈਂਸ ਮਾਡਲ ਤੇ ਉਦਯੋਗਿਕ ਨੀਤੀਆਂ ਨੂੰ ਡੂੰਘਾਈ ਨਾਲ ਵਾਚਿਆ, ਪੰਜਾਬ ਨੂੰ ਆਰਥਿਕ ਪੱਖੋਂ ਖ਼ੁਸ਼ਹਾਲ ਸੂਬਾ ਬਣਾਉਣ ਲਈ ਬਲੂਪਿ?ਰੰਟ ਤਿਆਰ ਕਰਨ ਦੀਆਂ ਸੰਭਾਵਨਾਵਾਂ ਤਲਾਸੀਆਂ

    May 19, 20263 Mins Read
    Share Facebook Twitter Telegram Email WhatsApp

    ਚੰਡੀਗੜ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਅਤੇ ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦਾ ਮਕਸਦ ਆਂਧਰਾ ਵਿੱਚ ਆਈ ਆਰਥਿਕ ਕ੍ਰਾਂਤੀ, ਗਲੋਬਲ ਤਕਨਾਲੋਜੀ ਹੱਬ ਵਜੋਂ ਹੈਦਰਾਬਾਦ ਦਾ ਵਿਕਾਸ (ਨਾਇਡੂ ਦੇ ਕਾਰਜ ਕਾਲ ਦੌਰਾਨ) ਅਤੇ ਅਮਰਾਵਤੀ ਨੂੰ ਭਵਿੱਖਮੁਖੀ ਰਾਜਧਾਨੀ ਵਜੋਂ ਵਿਕਸਤ ਕਰਨ ਦੇ ਪਿੱਛੇ ਗਵਰਨੈਂਸ ਅਤੇ ਨੀਤੀਗਤ ਢਾਂਚੇ ਦਾ ਡੂੰਘਾਈ ਨਾਲ ਅਧਿਐਨ ਕਰਨਾ ਸੀ।
    ਆਂਧਰਾ ਪ੍ਰਦੇਸ਼ ਦੇ ਵਿਕਾਸ ਮਾਡਲ ਦੇ ਆਧਾਰ ‘ਤੇ ਹੀ ਪੰਜਾਬ ਨੂੰ ਆਰਥਿਕ ਪੱਖੋਂ ਖ਼ੁਸ਼ਹਾਲ ਸੂਬਾ ਬਣਾਉਣ ਦੀ ਰਣਨੀਤੀ ਉਲੀਕਣ ਸਬੰਧੀ ਸੰਧੂ ਦੀ ਆਂਧਰਾ ਪ੍ਰਦੇਸ਼ ਫੇਰੀ ਇਸੇ ਵਿਸ਼ੇ ‘ਤੇ ਕੇਂਦਰਿਤ ਰਹੀ। ਉਨਾਂ ਆਂਧਰਾ ਦੇ ਸਫ਼ਲ ਗਵਰਨੈਂਸ ਮਾਡਲ, ਉਦਯੋਗਿਕ ਨੀਤੀਆਂ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਗਹਿਰਾਈ ਨਾਲ ਵਾਚਿਆ। ਇਸ ਨਾਲ ਪੰਜਾਬ ਨੂੰ ਆਪਣੀ ਰਵਾਇਤੀ ਖੇਤੀ ਪ੍ਰਧਾਨ ਅਰਥਵਿਵਸਥਾ ਤੋਂ ਅੱਗੇ ਨਿਕਲ ਕੇ ਵਿਭਿੰਨਤਾ ਵੱਲ ਵਧਣ ਲਈ ਪ੍ਰੇਰਿਤ ਕਰਨ ਵਿੱਚ ਮਦਦ ਮਿਲੇਗੀ ਅਤੇ ਪੰਜਾਬ ਸੂਚਨਾ ਤਕਨਾਲੋਜੀ (ਆਈਟੀ), ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ), ਸਿਹਤ ਸੇਵਾਵਾਂ, ਉੱਦਮਤਾ, ਨਵੀਨਤਾ ਅਤੇ ਨਵੇਂ ਉੱਭਰ ਰਹੇ ਉਦਯੋਗਾਂ ਵਰਗੇ ਕਈ ਖੇਤਰਾਂ ਵਿੱਚ ਇੱਕ ਬਹੁ ਪੱਖੀ ਵਿਕਾਸ ਦਾ ਹੱਬ ਬਣ ਕੇ ਉੱਭਰੇਗਾ।
    ਐਮਪੀ ਸੰਧੂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਦੀ ਇੱਕ ਪਰਿਵਾਰ ਇੱਕ ਉਦਮੀ ਪਹਿਲਕਦਮੀ ਜ਼ਮੀਨੀ ਪੱਧਰ ‘ਤੇ ਸਵੈ ਰੁਜ਼ਗਾਰ ਦੇ ਰਾਹ ਖੋਲਣ ਲਈ ਇੱਕ ਬਿਹਤਰੀਨ ਢਾਂਚਾ ਹੈ, ਜੋ ਪੰਜਾਬ ਦੇ ਨੌਜਵਾਨਾਂ ਅੰਦਰਲੇ ਕੁਦਰਤੀ ਉਦਮੀ ਜਜ਼ਬੇ ਦਾ ਸਹੀ ਫ਼ਾਇਦਾ ਉਠਾ ਸਕਦੀ ਹੈ ਅਤੇ ਇੱਥੇ ਹੀ ਰੁਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦਾ ਵਿਦੇਸ਼ ਵਿੱਚ ਪ੍ਰਵਾਸ ਰੋਕ ਸਕਦੀ ਹੈ।
    ਸੰਧੂ ਨਾਲ ਮੁਲਾਕਾਤ ਦੌਰਾਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਕਿਹਾ, “ਆਂਧਰਾ ਪ੍ਰਦੇਸ਼ ਅਤੇ ਪੰਜਾਬ ਦੋਵਾਂ ਸੂਬਿਆਂ ਵਿੱਚ ਖੇਤੀਬਾੜੀ ਮੁੱਖ ਕਿੱਤਿਆਂ ਵਿੱਚੋਂ ਇੱਕ ਹੈ, ਜੋ ਇਨਾਂ ਦੀ ਜੀਡੀਪੀ ਵਿੱਚ ਵੱਡਾ ਯੋਗਦਾਨ ਪਾਉਂਦੀ ਹੈ।“ ਉਨਾਂ ਅੱਗੇ ਕਿਹਾ, “ਪੰਜਾਬ ਨੇ ਸਮੇਂ ਦੇ ਨਾਲ ਹਰੀ ਕ੍ਰਾਂਤੀ ਵਿੱਚ ਬੇਮਿਸਾਲ ਯੋਗਦਾਨ ਪਾਇਆ ਹੈ ਅਤੇ ਭਾਰਤ ਨੂੰ ਅਨਾਜ ਦੇ ਮਾਮਲੇ ਵਿੱਚ ਆਤਮ ਨਿਰਭਰ ਬਣਾਇਆ ਹੈ। ਪਰ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਅਤੇ ਆਂਧਰਾ ਪ੍ਰਦੇਸ਼ ਮਿਲ ਕੇ ਡੀਪ ਟੈੱਕ ਕ੍ਰਾਂਤੀ ਵਿੱਚ ਹਿੱਸਾ ਲੈਣ ਅਤੇ ਅਗਲੀ ਪੀੜੀ ਦੀਆਂ ਤਕਨਾਲੋਜੀਆਂ ਦੇ ਗਲੋਬਲ ਹੱਬ ਵਜੋਂ ਉੱਭਰਨ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
    ਐਮ.ਪੀ. ਸਤਨਾਮ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਪੰਜਾਬ ਇਨਾਂ ਨਵੀਆਂ ਤਕਨਾਲੋਜੀ ਪ੍ਰਣਾਲੀਆਂ ਨੂੰ ਅਪਣਾਉਣ ਲਈ ਕੇਂਦਰ ਸਰਕਾਰ ਦੇ ਰਣਨੀਤਕ ਸਹਿਯੋਗ ਦਾ ਕਿਵੇਂ ਫਾਇਦਾ ਉਠਾ ਸਕਦਾ ਹੈ। ਉਨਾਂ ਨੇ ‘ਇੰਡੀਆ ਸੈਮੀਕੰਡਕਟਰ ਮਿਸਨ‘ ਦੇ ਤਹਿਤ ਕੇਂਦਰ ਸਰਕਾਰ ਵੱਲੋਂ ਮੋਹਾਲੀ ਵਿੱਚ ਸਥਿਤ ‘ਸੈਮੀ-ਕੰਡਕਟਰ ਲੈਬਾਰਟਰੀ‘ ਦੇ ਆਧੁਨਿਕੀਕਰਨ ਅਤੇ ਵਿਸਤਾਰ ਲਈ ਅਲੱਗ ਰੱਖੇ 4,500 ਕਰੋੜ ਰੁਪਏ ਦਾ ਹਵਾਲਾ ਦਿੱਤਾ।
    ਇਸ ਦੌਰੇ ਬਾਰੇ ਗੱਲ ਕਰਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਨਾਇਡੂ ਨੇ ਮਹਿਜ ਬੁਨਿਆਦੀ ਢਾਂਚਾ ਖੜਾ ਨਹੀਂ ਕੀਤਾ, ਬਲਕਿ ਇੱਕ ਪੂਰਾ ਈਕੋਸਿਸਟਮ ਤਿਆਰ ਕੀਤਾ ਹੈ। ਉਨਾਂ ਆਪਣੀ ਗੱਲ ਪੂਰੀ ਕਰਦਿਆਂ ਕਿਹਾ ਕਿ ਜਿਵੇਂ ਪੰਜਾਬ ਦੇ ਲੋਕ ਇਮਾਨਦਾਰ ਸਾਸਨ, ਪਾਰਦਰਸੀ ਪ੍ਰਸਾਸਨ ਅਤੇ ਆਰਥਿਕ ਸਥਿਰਤਾ ਦੀ ਉਮੀਦ ਰੱਖਦੇ ਹਨ, ਆਂਧਰਾ ਪ੍ਰਦੇਸ ਦੇ ਇਸ ਦੌਰੇ ਤੋਂ ਮਿਲੇ ਸੁਝਾਅ ਪੰਜਾਬ ਲਈ ਇੱਕ ਅਜਿਹਾ ਮਜਬੂਤ ਬਲੂਪਿ੍ਰੰਟ ਤਿਆਰ ਕਰਨ ਵਿੱਚ ਮਦਦ ਕਰਨਗੇ, ਜੋ ਸੂਬੇ ਦੇ ਨੌਜਵਾਨਾਂ ਨੂੰ ਇੱਥੇ ਹੀ ਉਹ ਸਨਮਾਨ, ਸਥਿਰਤਾ ਅਤੇ ਵਿਸਵ ਪੱਧਰੀ ਮੌਕੇ ਪ੍ਰਦਾਨ ਕਰੇਗਾ ਜਿਸ ਦੇ ਉਹ ਹੱਕਦਾਰ ਹਨ, ਤਾਂ ਜੋ ਉਨਾਂ ਨੂੰ ਮਜਬੂਰ ਹੋ ਕੇ ਬਾਹਰਲੇ ਮੁਲਕਾਂ ਵੱਲ ਹਿਜਰਤ ਨਾ ਕਰਨੀ ਪਵੇ।

    Share. Facebook Twitter Pinterest Email WhatsApp

    Related Posts

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.