ਚੀਫ ਜਸਟਿਸ ਸੂਰਿਆ ਕਾਂਤ ਦੇ ਇੱਕ ਬਿਆਨ ਦੇ ਆਲੇ-ਦੁਆਲੇ ਹੋਏ ਵਿਵਾਦ ਤੋਂ ਬਾਅਦ ਬਣੀ ਕਾਕਰੋਚ ਜਨਤਾ ਪਾਰਟੀ ਦੇ ਐਕਸ ਖਾਤੇ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਿਛਲੇ ਹਫ਼ਤੇ, ਸੁਪਰੀਮ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ, ਸੀਜੇਆਈ ਸੂਰਿਆ ਕਾਂਤ ਨੇ ਕਥਿਤ ਤੌਰ ’ਤੇ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਦੀ ਤੁਲਨਾ ਕਾਕਰੋਚਾਂ ਨਾਲ ਕੀਤੀ ਸੀ।
ਵਿਵਾਦ ਵਧਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਬਿਆਨ ’ਤੇ ਸਪੱਸ਼ਟੀਕਰਨ ਦਿੱਤਾ। ਹਾਲਾਂਕਿ, ਨੌਜਵਾਨਾਂ ਨੇ ਇਸ ਬਿਆਨ ਦਾ ਸਖ਼ਤ ਵਿਰੋਧ ਕੀਤਾ, ਅਤੇ ਨਤੀਜੇ ਵਜੋਂ, ਕਾਕਰੋਚ ਜਨਤਾ ਪਾਰਟੀ ਦੀ ਸ਼ੁਰੂਆਤ ਕੀਤੀ ਗਈ। ਇੱਕ ਮਜ਼ਾਕ ਵਜੋਂ ਸ਼ੁਰੂ ਹੋਈ ਇਸ ਪਾਰਟੀ ਨੇ ਸੋਸ਼ਲ ਮੀਡੀਆ ’ਤੇ ਜਲਦੀ ਹੀ ਲੱਖਾਂ ਫਾਲੋਅਰਜ਼ ਪ੍ਰਾਪਤ ਕਰ ਲਏ। ਵਿਅੰਗਮਈ ਰਾਜਨੀਤਿਕ ਸੰਗਠਨ ‘ਕਾਕਰੋਚ ਜਨਤਾ ਪਾਰਟੀ’ ਦੇ ’ਐਕਸ’ ਅਕਾਊਂਟ ਨੂੰ ਭਾਰਤ ਵਿੱਚ ਬਲਾਕ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਉਦੋਂ ਹੋਈ ਜਦੋਂ ਕੁਝ ਹੀ ਦਿਨਾਂ ਵਿੱਚ ਇਸ ਸੰਗਠਨ ਨੇ ਸੋਸ਼ਲ ਮੀਡੀਆ ’ਤੇ ਭਾਰੀ ਪ੍ਰਸਿੱਧੀ ਪ੍ਰਾਪਤ ਹਾਸਲ ਕੀਤੀ।
ਹਾਲਾਂਕਿ, ਇੰਸਟਾਗ੍ਰਾਮ ’ਤੇ ਇਸ ਅਕਾਊਂਟ ਨੇ 13 ਮਿਲੀਅਨ ਤੋਂ ਵੱਧ ਫਾਲੋਅਰਜ਼ ਇਕੱਠੇ ਕਰ ਲਏ ਹਨ। ਇਸ ਤਰ੍ਹਾਂ ਇੰਸਟਾ ’ਤੇ ਫਾਲੋਅਰਜ਼ ਮਾਮਲੇ ਵਿੱਚ ਇਹ ਅਕਾਊਂਟ ਨੇ ਭਾਰਤੀ ਜਨਤਾ ਪਾਰਟੀ ਨੂੰ ਵੀ ਪਿੱਛੇ ਛੱਡ ਦਿੱਤਾ ਸੀ।
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ’ਤੇ ਇੱਕ ਸਕ੍ਰੀਨਸ਼ਾਟ ਸਾਂਝਾ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ। ਉਸਨੇ ਲਿਖਿਆ, ‘ਜਿਵੇਂ ਕਿ ਉਮੀਦ ਕੀਤੀ ਗਈ ਸੀ, ਕਾਕਰੋਚ ਜਨਤਾ ਪਾਰਟੀ ਦਾ ਅਕਾਊਂਟ ਰੋਕ ਦਿੱਤਾ ਗਿਆ ਹੈ।’ ਇਸ ਵਿਅੰਗਮਈ ਸੰਗਠਨ ਦੀ ਪ੍ਰਸਿੱਧੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸਨੇ ਸੋਸ਼ਲ ਮੀਡੀਆ ਦੇ ਸਾਰੇ ਪੁਰਾਣੇ ਰਿਕਾਰਡਾਂ ਨੂੰ ਤੋੜ ਦਿੱਤਾ ਹੈ। ਸਿਰਫ਼ ਚਾਰ ਦਿਨਾਂ ਅੰਦਰ ਕਾਕਰੋਚ ਜਨਤਾ ਪਾਰਟੀ ਦੇ ਫਾਲੋਅਰਜ਼ ਦੀ ਗਿਣਤੀ 13.5 ਮਿਲੀਅਨ (1.35 ਕਰੋੜ) ਤੋਂ ਵੱਧ ਹੋ ਗਈ ਹੈ। ਇਸ ਦੇ ਮੁਕਾਬਲ ਭਾਰਤੀ ਜਨਤਾ ਪਾਰਟੀ ਦੇ ਅਧਿਕਾਰਤ ਇੰਸਟਾਗ੍ਰਾਮ ਖਾਤੇ ਦੇ ਵਰਤਮਾਨ ਵਿੱਚ 8.8 ਮਿਲੀਅਨ ਫਾਲੋਅਰ ਹਨ। ਇਸ ਤਰ੍ਹਾਂ ਕਾਕਰੋਚ ਜਨਤਾ ਪਾਰਟੀ ਨੇ ਪ੍ਰਭਾਵਸ਼ਾਲੀ ਢੰਗ ਨਾਲ ਭਾਜਪਾ ਦੇ ਖਾਤੇ ਨੂੰ ਵੀ ਪਛਾੜ ਦਿੱਤਾ ਹੈ।
ਆਪਣੀ ਸ਼ੁਰੂਆਤ ਸਿਰਫ਼ 24 ਘੰਟਿਆਂ ਅੰਦਰ ਇਸ ਡਿਜੀਟਲ ਪਲੇਟਫਾਰਮ ਨੇ 5,000 ਤੋਂ ਵੱਧ ਆਨਲਾਈਨ ਰਜਿਸਟ?ਰੇਸ਼ਨਾਂ ਪ੍ਰਾਪਤ ਕੀਤੀਆਂ, ਲਗਪਗ ਰਾਤੋ-ਰਾਤ ਇਹ ਇੱਕ ਵਿਸ਼ਾਲ ਜਨ ਅੰਦੋਲਨ ਵਿੱਚ ਬਦਲ ਗਿਆ, ਜਿਸਨੇ ਨੌਜਵਾਨਾਂ ਦੀਆਂ ਨਿਰਾਸ਼ਾਵਾਂ ਨੂੰ ਆਵਾਜ਼ ਦਿੱਤੀ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


