ਪੰਜਾਬ ਕਾਂਗਰਸ ਦੇ ਅੰਦਰੂਨੀ ਮਤਭੇਦ ਅਤੇ ਧੜੇਬੰਦੀ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ। ਫਿਰੋਜ਼ਪੁਰ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਅਸ਼ੋਕ ਸਚਦੇਵਾ ਦੇ ਅਹੁਦਾ ਸੰਭਾਲਣ ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪਹੁੰਚੇ, ਪਰ ਇਸ ਪ੍ਰੋਗਰਾਮ ਦੇ ਪੋਸਟਰਾਂ ਅਤੇ ਪ੍ਰਚਾਰ ਸਮੱਗਰੀ ਵਿੱਚੋਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਸਵੀਰ ਗਾਇਬ ਹੋਣ ਕਾਰਨ ਰਾਜਨੀਤਿਕ ਗਲਿਆਰਿਆਂ ਵਿੱਚ ਚਰਚਾ ਗਰਮਾ ਗਈ ਹੈ।
ਇਸ ਸਮਾਗਮ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ’ਤੇ ਕਾਂਗਰਸ ਦਾ ਪਰਚਮ ਲਹਿਰਾਉਣ ਲਈ ਹਰ ਇੱਕ ਕਾਂਗਰਸੀ ਵਰਕਰ ਦਾ ਧੰਨਵਾਦ। ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਅਸ਼ੋਕ ਸਚਦੇਵਾ ਜੀ ਨੂੰ ਵਧਾਈ! ਅੱਜ ਦਾ ਇਹ ਸਮਾਗਮ ਮਹਿਜ਼ ਅਹੁਦਾ ਸੰਭਾਲਣ ਦਾ ਸਮਾਗਮ ਨਹੀਂ, ਸਗੋਂ 2027 ਦੇ ਵੱਡੇ ਸਿਆਸੀ ਬਦਲਾਅ ਦੀ ਸ਼ੁਰੂਆਤ ਹੈ। ਪੰਜਾਬ ਵਿਰੋਧੀ ਤਾਕਤਾਂ ਨੂੰ ਪਛਾੜ ਕੇ ਸੂਬੇ ਦੀ ਖੋਹੀ ਹੋਈ ਸ਼ਾਨ ਬਹਾਲ ਕਰਨਾ ਹੀ ਸਾਡਾ ਇੱਕੋ-ਇੱਕ ਨਿਸ਼ਾਨਾ ਹੈ।’ ਚੰਨੀ ਵੱਲੋਂ ਫਿਰੋਜ਼ਪੁਰ ਸਮਾਗਮ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਬਦਲਾਅ ਦੀ ਸ਼ੁਰੂਆਤ ਦੱਸਣ ਅਤੇ ਪੋਸਟਰ ਵਿੱਚੋਂ ਸੂਬਾ ਪ੍ਰਧਾਨ ਦੀ ਤਸਵੀਰ ਨਾ ਹੋਣ ਕਾਰਨ ਵਿਰੋਧੀ ਧਿਰਾਂ ਨੂੰ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ’ਤੇ ਨਿਸ਼ਾਨਾ ਸਾਧਣ ਦਾ ਇੱਕ ਹੋਰ ਮੌਕਾ ਮਿਲ ਗਿਆ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


