ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਹਲਕਾ ਬੰਗਾ ਵੱਲੋਂ ਵਿਦਿਆਰਥੀਆਂ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਲੈ ਕੇ ਅੱਜ ਬੰਗਾ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।
ਇਹ ਰੋਸ ਮਾਰਚ ਸ਼ਾਮ 4 ਵਜੇ ਅਨਮੋਲ ਪੈਲੇਸ ਦੀ ਪਾਰਕਿੰਗ ਤੋਂ ਸ਼ੁਰੂ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਰੋਸ ਮਾਰਚ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ, ਬਲਾਕ ਕਾਂਗਰਸ ਬੰਗਾ ਦੇ ਪ੍ਰਧਾਨ ਕੁਲਵਰਨ ਸਿੰਘ ਥਾਂਦੀਆ, ਅਤੇ ਬਲਾਕ ਕਾਂਗਰਸ ਔੜ ਦੇ ਪ੍ਰਧਾਨ ਰਾਮਦਾਸ ਸਿੰਘ ਨੇ ਕੀਤੀ। ਮਾਰਚ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਖ਼?ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਬਾਅਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨਾਕਾਮ ਨੀਤੀਆਂ ਕਾਰਨ ਦੇਸ਼ ਦੀ ਸਿੱਖਿਆ ਪ੍ਰਣਾਲੀ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਹੈ। ਵਾਰ-ਵਾਰ ਹੋ ਰਹੇ ਪੇਪਰ ਲੀਕ ਹਜ਼ਾਰਾਂ-ਲੱਖਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਭਵਿੱਖ ਨਾਲ ਸਿੱਧਾ ਖਿਲਵਾੜ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਨੇ ਵਿਦਿਆਰਥੀਆਂ ਦਾ ਭਰੋਸਾ ਤੋੜ ਦਿੱਤਾ ਹੈ ਅਤੇ ਨੌਜਵਾਨਾਂ ਵਿੱਚ ਨਿਰਾਸ਼ਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਬਲਾਕ ਕਾਂਗਰਸ ਬੰਗਾ ਦੇ ਪ੍ਰਧਾਨ ਕੁਲਵਰਨ ਸਿੰਘ ਥਾਂਦੀਆ ਨੇ ਕਿਹਾ ਕਿ ਜੇਕਰ ਸਰਕਾਰ ਪ੍ਰੀਖਿਆਵਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਵੀ ਅਸਫਲ ਰਹਿੰਦੀ ਹੈ ਤਾਂ ਇਹ ਦੇਸ਼ ਦੇ ਨੌਜਵਾਨਾਂ ਨਾਲ ਬਹੁਤ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਸਫਲ ਰਹਿਣ ਦੀ ਨੈਤਿਕ ਜ਼ਿੰਮੇਵਾਰੀ ਕੇਂਦਰ ਸਰਕਾਰ ਅਤੇ ਸਿੱਖਿਆ ਮੰਤਰਾਲੇ ਦੀ ਬਣਦੀ ਹੈ। ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਨਿਰਾਸ਼ਾ ਵਿੱਚ ਆ ਕੇ ਆਪਣੀ ਜਾਨ ਗੁਆਈ ਹੈ, ਉਹ ਬਹੁਤ ਹੀ ਦੁਖਦਾਈ ਘਟਨਾਵਾਂ ਹਨ ਅਤੇ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼?ਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।
ਕਾਂਗਰਸ ਦੇ ਸੀਨੀਅਰ ਆਗੂ ਸਤਵੀਰ ਸਿੰਘ ਪੱਲੀ ਝਿੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਵਿਦਿਆਰਥੀਆਂ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ ਅਤੇ ਅੱਗੇ ਵੀ ਲੋਕਤੰਤਰੀ ਢੰਗ ਨਾਲ ਉਨ੍ਹਾਂ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ।
ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬੰਦ ਕੀਤਾ ਜਾਵੇ।
ਇਸ ਮੌਕੇ ਜਰਨੈਲ ਸਿੰਘ ਪੱਲੀ ਝਿੱਕੀ, ਡਾ. ਨਿਰੰਜਨ ਪਾਲ, ਰਾਮ ਲੁਭਾਇਆ (ਸਾਬਕਾ ਸਰਪੰਚ, ਖਟਕੜ ਖੁਰਦ), ਅਵਤਾਰ ਸਿੰਘ ਗਿੱਲ, ਡਾ. ਸ਼ਾਦੀ ਲਾਲ, ਹਰਭਜਨ ਸਿੰਘ ਭਰੋਲੀ, ਹਰਬੰਸ ਸਿੰਘ ਬਬਲੂ, ਗਿਆਨ ਚੰਦ ਬੰਗਾ, ਨਰਿੰਦਰ ਸਿੰਘ ਬਖਲੌਰ, ਮੇਹਰ ਚੰਦ ਮਾਜਰਾ, ਅਮਰਜੀਤ ਕਲਸੀ (ਪ੍ਰਧਾਨ, ਸੇਵਾ ਦਲ), ਸਰਬਜੀਤ ਸਿੰਘ, ਰਾਮ ਸਿੰਘ ਭਰੋ ਮਾਜਰਾ, ਅੰਮ੍ਰਿਤਪਾਲ, ਰਾਜਵਿੰਦਰ ਸਿੰਘ ਕੰਗਰੋੜ, ਮਨਦੀਪ ਗੁਰੂ, ਸੋਮਨਾਥ ਕਟਾਰੀਆ, ਰਜਿੰਦਰ ਸ਼ਰਮਾ, ਲਹਿੰਬਰ ਲੰਗੇਰੀ, ਨਰਿੰਦਰ ਲਾਲਪੁਰ, ਪਾਲੀ ਸੰਧੂ, ਮਤਦਾਨ ਸੱਦੀ, ਮਨਜਿੰਦਰ ਮੋਹਨ ਬੋਬੀ, ਲਖਵੀਰ ਬੀਸਲਾ, ਲਵਪ੍ਰੀਤ ਸਿੰਘ ਸੋਢੀਆਂ, ਤੀਰਥ ਸਿੰਘ, ਰਣਜੀਤ ਸਿੰਘ ਹਿੰਦ, ਮਲਬੂਤਾ ਸੁਰਿੰਦਰ ਪਾਲ ਸੰਧਵਾਂ, ਸਰਬਜੀਤ ਸਿੰਘ ਸਕੋਪੁਰ, ਜਗਦੀਸ਼ ਘੁੰਮਣ, ਰੂਪ ਲਾਲ ਚੱਕ, ਅਰੁਣ, ਕਈ ਸੱਜਣ, ਕਈ ਰਮੇਸ਼ ਕੁਮਾਰ ਅਟਾਰੀ, ਵਿਸ਼ਾਲ ਸਿੰਘ, ਰਾਜਨ ਅਰੋੜਾ, ਮੱਖਣ ਪ੍ਰਧਾਨ, ਅਮਰੀਕ ਸਿੰਘ ਸੋਢੀ, ਬਿੱਲਾ ਪ੍ਰਧਾਨ, ਭੀਰਾ ਕੋਸਲਾ, ਮਹਿੰਦਰ ਸਿੰਘ, ਜਸਵੀਰ ਕੌਰ ਬਾਹੜੋਵਾਲ, ਆਦਿ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


