ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਹਰਿਆਣਾ ਦੇ ਰੋਹਤਕ ਵਾਸੀ ਕੋਮਲ ਉਰਫ਼ ਕੋਬਰਾ ਜੰਗੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸ਼ਨੀਵਾਰ ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਉਸ ਦੇ ਪਰਿਵਾਰ ਨੂੰ ਪਤਾ ਲੱਗਿਆ ਕਿ ਉਸ ਨੂੰ ਕੇਜਰੀਵਾਲ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਕਾਬੂ ਕੀਤਾ ਗਿਆ ਹੈ।
ਮੁਲਜ਼ਮ ਦੇ ਭਰਾ ਤਿਲਕਰਾਜ ਅਨੁਸਾਰ ਪੰਜਾਬ ਪੁਲਿਸ 12 ਨਵੰਬਰ ਨੂੰ ਉਸ ਨੂੰ ਰੋਹਤਕ ਦੀ ਸ਼ਾਸਤਰੀ ਕਾਲੋਨੀ ਤੋਂ ਲੈ ਗਈ ਸੀ। ਕੋਮਲ ਮੂਲ ਰੂਪ ਵਿੱਚ ਸਮਰਗੋਪਾਲਪੁਰ ਕਲਾਂ ਪਿੰਡ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਆਪਣੇ ਪਰਿਵਾਰ ਨਾਲ ਰੋਹਤਕ ਦੀ ਅੰਮ੍ਰਿਤ ਕਾਲੋਨੀ ਵਿੱਚ ਰਹਿ ਰਿਹਾ ਸੀ।
ਜਾਣਕਾਰੀ ਅਨੁਸਾਰ ਕੋਮਲ ਰੋਹਤਕ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕਲਰਕ ਵਜੋਂ ਕੰਮ ਕਰਦਾ ਸੀ, ਪਰ ਕਰੀਬ ਛੇ ਮਹੀਨੇ ਪਹਿਲਾਂ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਸ ਨੂੰ ਆਪਣਾ ਨਾਂ ਪਸੰਦ ਨਹੀਂ ਸੀ, ਜਿਸ ਕਾਰਨ ਉਸ ਨੇ ਆਪਣਾ ਨਾਂ ਬਦਲ ਕੇ ‘ਕੋਬਰਾ’ ਰੱਖ ਲਿਆ ਸੀ।
ਮਾਮਲੇ ਦੀ ਸ਼ੁਰੂਆਤ ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਦੀ ਸ਼ਿਕਾਇਤ ਤੋਂ ਹੋਈ ਸੀ। ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ 6 ਨਵੰਬਰ ਨੂੰ ਸ਼ਾਮ ਕਰੀਬ 6 ਵਜੇ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਕਿਸੇ ਅਣਜਾਣ ਨੰਬਰ ਤੋਂ ਕਾਲ ਅਤੇ ਵਟਸਐਪ ਸੁਨੇਹਾ ਆਇਆ ਸੀ। ਇਸ ਮਾਮਲੇ ਵਿੱਚ ਜਾਂਚ ਤੋਂ ਬਾਅਦ ਪੰਜਾਬ ਪੁਲਿਸ ਨੇ ਕੋਮਲ ਉਰਫ਼ ਕੋਬਰਾ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਹੁਣ ਇਕ ਦਿਨ ਦੇ ਰਿਮਾਂਡ ਦੌਰਾਨ ਉਸ ਤੋਂ ਧਮਕੀ ਦੇਣ ਦੇ ਮਾਮਲੇ ਸਬੰਧੀ ਪੁੱਛਗਿੱਛ ਕਰੇਗੀ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


